18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਐਚਟੈੱਟ ਪ੍ਰੀਖਿਆ ਦੇ ਨਤੀਜਿਆਂ 'ਚ ਪਰਚੀ ਖਰਚੀ ਦੀ ਸ਼ਰੇਆਮ ਵਰਤੋਂ ਹੋਈ-ਦਿਗਵਿਜੈ ਚੌਟਾਲਾ <br/>

Ad Position 21
No active advertisement
ਅਜੀਤ ਡੈਸਕ 06-01-2026
ਸਿਰਸਾ, 5 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜਨਨਾਇਕ ਜਨਤਾ ਪਾਰਟੀ ਦੇ ਯੂਥ ਵਿੰਦ ਦੇ ਸੂਬਾ ਪ੍ਰਧਾਨ ਦਿਗਵਿਜੈ ਸਿੰਘ ਚੌਟਾਲਾ ਨੇ ਕਿਹਾ ਕਿ ਹਰਿਆਣਾ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਐਚਟੈਟ ਯੋਗਤਾ ਪ੍ਰੀਖਿਆ ਵਿਚ 1284 ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਸ਼ੱਕੀ ਹੈ ਤੇ ਇਸ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਣੀ ਚਾਹੀਦੀ ਹੈ | ਉਹ ਬਰਨਾਲਾ ਰੋਡ 'ਤੇ ਸਥਿਤ ਚੌਟਾਲਾ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਜੇ. ਜੇ. ਪੀ. ਯੂਥ ਵਿੰਗ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ 30 ਤੇ 31 ਜੁਲਾਈ, 2024 ਨੂੰ ਅਧਿਆਪਕ ਯੋਗਤਾ ਪ੍ਰੀਖਿਆ ਦੇ ਨਤੀਜਿਆਂ ਨੇ ਭਾਜਪਾ ਸਰਕਾਰ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਦਾਅਵਾ ਕਰਦੀ ਹੈ ਕਿ ਉਸ ਨੇ ਨੌਜਵਾਨਾਂ ਨੂੰ ਬਿਨਾ ਪਰਚੀ ਖਰੀਦ ਦੇ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦਿੱਤੀਆਂ ਹਨ ਪਰ ਅਧਿਆਪਕ ਯੋਗਤਾ ਪ੍ਰੀਖਿਆ 'ਚ ਸ਼ਰੇਆਮ ਧਾਂਧਲੀ ਹੋਈ ਹੈ | ਉਨ੍ਹਾਂ ਕਿਹਾ ਕਿ ਨਤੀਜਿਆਂ ਵਿਚ 1284 ਉਮੀਦਵਾਰਾਂ ਦੇ ਨਾਂਅ ਸ਼ਾਮਿਲ ਕੀਤੇ ਗਏ ਸਨ | ਇਨ੍ਹਾਂ ਉਮੀਦਵਾਰਾਂ ਦੇ ਬਾਇਓਮੈਟਿ੍ਕ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ | ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਸ ਮਾਮਲੇ ਵਿਚ ਕਥਿਤ ਭਿ੍ਸ਼ਟਾਚਾਰ ਕੀਤਾ ਗਿਆ ਹੈ | ਉਨ੍ਹਾਂ ਨੇ ਇਸ ਮਾਮਲੇ ਨੂੰ ਸਿੱਖਿਆ ਖੇਤਰ ਵਿਚ ਸਭ ਤੋਂ ਵੱਡਾ ਘੁਟਾਲਾ ਦੱਸਿਆ | ਦਿਗਵਿਜੇ ਚੌਟਾਲਾ ਨੇ ਇਸ ਮਾਮਲੇ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਤੋਂ ਸਵਾਲ ਕੀਤਾ ਕਿ ਕਾਨੂੰਨ ਅਨੁਸਾਰ ਪੂਰੀ ਪ੍ਰਕਿਰਿਆ ਪੂਰੀ ਹੋਣ ਦੇ ਬਾਵਜੂਦ ਨਤੀਜੇ ਕਿਉਂ ਵਾਪਸ ਲਏ ਗਏ | ਇਸ ਪਿੱਛੇ ਸਰਕਾਰ ਦਾ ਕੀ ਇਰਾਦਾ ਸੀ? ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਇਸ ਘੁਟਾਲੇ ਨੂੰ ਅੰਜਾਮ ਦੇਣ ਲਈ ਕੁਝ ਕੋਚਿੰਗ ਏਜੰਸੀਆਂ ਨਾਲ ਮਿਲੀਭੁਗਤ ਕੀਤੀ ਹੈ | ਉਨ੍ਹਾਂ ਪੂਰੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੀ. ਬੀ. ਆਈ. ਜਾਂਚ ਤੋਂ ਪਿੱਛੇ ਹਟਦੀ ਹੈ ਤਾਂ ਜਨਨਾਇਕ ਜਨਤਾ ਪਾਰਟੀ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਲੈ ਜਾਵੇਗੀ | ਇਸ ਮੌਕੇ ਜੇ. ਜੇ. ਪੀ. ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ, ਰਾਧੇਸ਼ਿਆਮ ਸ਼ਰਮਾ, ਅਮਰ ਸਿੰਘ ਜਿਆਣੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ. ਐਸ. ਸੀ. ਯੂਥ ਬਿ੍ਗੇਡ ਵਲੋਂ ਸਨਮਾਨ ਸਮਾਰੋਹ ਦਾ ਆਯੋਜਨ <br/> ਅਗਲੀ ਖ਼ਬਰ ਘੱਗਰ ਨਦੀ ਦੇ ਨਾਲ ਲੱਗਦੇ ਪਿੰਡਾਂ 'ਚ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਹਿਰ-ਕੁਮਾਰੀ ਸ਼ੈਲਜਾ
Ad Position 24