18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ 26ਵਾਂ ਵਿਸ਼ਾਲ ਮਹਾਨ ਨਗਰ ਕੀਰਤਨ <br/>

Ad Position 21
No active advertisement
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਭੂਨਾ ਵਿਖੇ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ : ਹਰਬੰਸ ਸਿੰਘ ਮੰਡੇਰ <br/> 06-01-2026
ਫ਼ਤਿਹਾਬਾਦ, 5 ਜਨਵਰੀ (ਹਰਬੰਸ ਸਿੰਘ ਮੰਡੇਰ)-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਸਬਾ ਭੂਨਾ ਵਿਖੇ ਸ਼ਰਧਾ ਨਾਲ 26ਵਾਂ ਸਾਲਾਨਾ ਵਿਸ਼ਾਲ ਨਗਰ ਕੀਰਤਨ ਸਜਾਇਆ | ਨਗਰ ਕੀਰਤਨ ਦਾ ਉਦਘਾਟਨ ਗੁਰਦੁਆਰਾ ਸਿੰਘ ਸਭਾ ਵਿਖੇ ਹੈੱਡ ਗ੍ਰੰਥੀ ਭਾਈ ਕਰਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਕੇ ਕੀਤਾ | ਪੰਜ ਨਿਸ਼ਾਨਚੀਆਂ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਗੁਰਬਾਣੀ ਦੇ ਸੁਰੀਲੇ ਕੀਰਤਨ ਨੇ ਪੂਰੇ ਮਾਹੌਲ ਨੂੰ ਸ਼ਰਧਾ ਨਾਲ ਭਰ ਦਿੱਤਾ | ਨਗਰ ਕੀਰਤਨ ਵੱਖ-ਵੱਖ ਸਥਾਨਾਂ ਤੋਂ ਲੰਘਦਾ ਹੋਇਆ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਅਕਾਲ ਗਤਕਾ ਟੀਮ ਨੇ ਆਪਣੇ ਸ਼ਾਨਦਾਰ ਮਾਰਸ਼ਲ ਆਰਟਸ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ | ਨਗਰ ਕੀਰਤਨ ਦੌਰਾਨ ਸ਼ਰਧਾਲੂਆਂ ਵਲੋਂ ਵੱਖ-ਵੱਖ ਥਾਵਾਂ 'ਤੇ ਦੁੱਧ ਤੇ ਚਾਹ ਦੇ ਲੰਗਰ ਲਗਾਏ | ਇਸ ਮੌਕੇ ਹੈੱਡ ਗ੍ਰੰਥੀ ਭਾਈ ਕਰਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਪੂਰਾ ਪਰਿਵਾਰ ਕੁਰਬਾਨ ਕਰ ਦਿੱਤਾ | ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸੱਚ ਨਿਆਂ ਤੇ ਹਿੰਮਤ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਛਾਉਣੀ ਦੇ ਖ਼ਾਲਸਾ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਪ੍ਰਕਾਸ਼ ਪੁਰਬ 'ਤੇ ਸਜਾਇਆ ਨਗਰ ਕੀਰਤਨ <br/>
Ad Position 24