ਰਤੀਆ, 6 ਜਨਵਰੀ (ਬੇਅੰਤ ਕੌਰ ਮੰਡੇਰ)-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਕਮੇਟੀ ਦੇ ਸਹਿਯੋਗ ਨਾਲ ਪੁਰਾਣਾ ਬਾਜ਼ਾਰ 'ਚ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ | ਡਾਕਟਰਾਂ ਨੇ ਹਾਜ਼ਰ ਲੋਕਾਂ ਦੀ ਜਾਂਚ ਕੀਤੀ ਤੇ ਦਵਾਈਆਂ ਦਿੱਤੀਆਂ | ਥਿੰਦ ਲਾਈਫ਼ ਕੇਅਰ ਹਸਪਤਾਲ ਤੋਂ ਡਾ. ਗੁਰਸਿਮਰਨ ਥਿੰਦ ਦੀ ਅਗਵਾਈ ਵਾਲੀ ਇਕ ਟੀਮ ਨੇ ਸਿਹਤ ਜਾਂਚ ਕੀਤੀ, ਜਦ ਕਿ ਸਿੰਘ ਲੈਬ ਤੋਂ ਪਰਵਿੰਦਰ ਸਿੰਘ ਦੀ ਟੀਮ ਨੇ ਆਮ ਬਿਮਾਰੀਆਂ ਦੇ ਟੈੱਸਟ ਕੀਤੇ | ਸਮਾਜ ਸੇਵਕ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਧਾਰਮਿਕ ਸਮਾਰੋਹ ਮੌਕੇ ਗੁਰਦੁਆਰਾ ਸਾਹਿਬ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ, ਜਿਥੇ ਲੋਕਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ | ਉਨ੍ਹਾਂ ਕਿਹਾ ਕਿ ਲੋੜਵੰਦਾਂ ਨੂੰ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਗੁਰਦੁਆਰਾ ਸਾਹਿਬ ਕਮੇਟੀ ਦੇ ਸਹਿਯੋਗ ਨਾਲ ਸਮੇਂ-ਸਮੇਂ 'ਤੇ ਕੈਂਪ ਲਗਾਏ ਜਾਂਦੇ ਹਨ | ਡਾਕਟਰ ਤੇ ਉਨ੍ਹਾਂ ਦੀ ਟੀਮ ਨੂੰ ਕੈਂਪ ਵਿਚ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ | ਇਸ ਮੌਕੇ ਗੁਰਦੁਆਰਾ ਮੈਨੇਜਰ ਹਰਵਿੰਦਰ ਸਿੰਘ ਹਾਵੜੀ, ਗੁਰਦੁਆਰਾ ਇੰਸਪੈਕਟਰ ਹਰਦੀਪ ਸਿੰਘ, ਦਰਸ਼ਨ ਸਿੰਘ, ਅਜੈਬ ਸਿੰਘ ਮੰਡੇਰ, ਰਾਜ ਸਿੰਘ, ਜਗਸੀਰ ਸਿੰਘ, ਸ਼ੰਟੀ ਮੋਂਗਾ, ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ, ਬੰਟੀ ਮੋਂਗਾ ਤੇ ਹੋਰ ਵਲੰਟੀਅਰ ਹਾਜ਼ਰ ਸਨ |
ਧਾਰਮਿਕ ਉਤਸਵ ਮਨਾਉਣ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਿਹਤ ਜਾਂਚ ਕੈਂਪ ਲਗਾਇਆ <br/>
ਗੁਰਦੁਆਰਾ ਸਾਹਿਬ ਵਿਖੇ ਕੈਂਪ ਦੌਰਾਨ ਮਰੀਜ਼ ਦੀ ਜਾਂਚ ਕਰਦੇ ਹੋਏ ਡਾਕਟਰ | ਤਸਵੀਰ : ਬੇਅੰਤ ਕੌਰ ਮੰਡੇਰ<br/>
07-01-2026