23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਝੋਰੜਰੋਹੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ 'ਤੇ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਪਿੰਡ ਝੋਰੜਰੋਹੀ 'ਚ ਸਜਾਏ ਨਗਰ ਕੀਰਤਨ ਦਾ ਦਿ੍ਸ਼ | ਤਸਵੀਰ : ਪੰਨੀਵਾਲੀਆ <br/> 07-01-2026
ਕਾਲਾਂਵਾਲੀ/ਸਿਰਸਾ, 6 ਜਨਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਝੋਰੜਰੋਹੀ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਬਖਸ਼ਿਸ਼ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਪਾਤਿਸ਼ਾਹੀ ਦਸਵੀਂ ਵਿਖੇ ਢਾਣੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਮਹਾਨ ਨਗਰ ਕੀਰਤਨ ਸਜਾਇਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਚਿੱਤਰ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਲੋਕਾਂ ਨੂੰ ਧਰਮ ਨਾਲ ਜੋੜਦਾ ਹੈ | ਸਾਡੇ ਸਮਾਜ ਵਿਚ ਏਕਤਾ ਤੇ ਭਾਈਚਾਰੇ ਦਾ ਸੰਦੇਸ਼ ਵੀ ਦਿੰਦਾ ਹੈ | ਇਹ ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਗੁਰੂ ਮਰਿਆਦਾ ਅਨੁਸਾਰ ਅਰਦਾਸ ਕਰਨ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਨੂੰ ਇਕ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ | ਇਸ ਤੋਂ ਬਾਅਦ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪਿੰਡ ਦੀਆਂ ਮੁੱਖ ਗਲੀਆਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜਾ | ਨਗਰ ਕੀਰਤਨ ਦਾ ਸਵਾਗਤ ਕਰਨ ਲਈ ਸ਼ਰਧਾਲੂਆਂ ਨੇ ਵੱਖ-ਵੱਖ ਥਾਵਾਂ 'ਤੇ ਸਵਾਗਤੀ ਬਣਾਏ ਸਨ | ਇਸ ਦੌਰਾਨ ਪੰਜ ਪਿਆਰਿਆਂ ਨੂੰ ਦਸਤਾਰਾਂ ਭੇਟ ਕੀਤੀਆਂ ਗਈਆਂ | ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਹਰਜਿੰਦਰ ਸਿੰਘ ਦੀ ਗਤਕਾ ਪਾਰਟੀ ਨੇ ਆਪਣੇ ਹੁਨਰ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬਾਬਾ ਬਲਵੀਰ ਸਿੰਘ ਨੱਥੇਹਾ ਦੇ ਕੀਰਤਨੀ ਜਥੇ ਨੇ ਸੰਗਤ ਨੂੰ ਅੰਮਿ੍ਤਮਈ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਕੌਰ ਸਿੰਘ, ਪ੍ਰਗਟ ਸਿੰਘ, ਨੌਰਗ ਸਿੰਘ, ਗੁਰਤੇਜ ਸਿੰਘ, ਗੁਰਤੇਜ ਸਿੰਘ, ਨਿਰਮਲ ਸਿੰਘ, ਜਗਤਾਰ ਸਿੰਘ, ਰੋਸ਼ਨ ਸਿੰਘ, ਸਾਬਕਾ ਸਰਪੰਚ ਨਛੱਤਰ ਸਿੰਘ, ਸਰਪੰਚ ਨੁਮਾਇੰਦੇ ਭਗਵੰਤ ਸਿੰਘ, ਗੁਰਮੇਲ ਸਿੰਘ ਚੇਅਰਮੈਨ, ਜਸਪਾਲ ਸਿੰਘ, ਗੁਰਜੰਟ ਸਿੰਘ, ਸੁਦਾਮਾ ਨੰਦ ਸ਼ਾਸਤਰੀ ਜੀ, ਲਖਵੀਰ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਬਲਵਿੰਦਰ ਸਿੰਘ, ਜਗਸੀਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ. ਦੀ ਮੀਟਿੰਗ 'ਚ ਕਈ ਮੁੱਦਿਆਂ 'ਤੇ ਕੀਤੀ ਚਰਚਾ <br/> ਅਗਲੀ ਖ਼ਬਰ ਬਾਬਾ ਬੰਦਾ ਬਹਾਦਰ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ <br/>
Ad Position 24