23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੀ. ਪੀ. ਆਈ. ਦੀ ਮੀਟਿੰਗ 'ਚ ਕਈ ਮੁੱਦਿਆਂ 'ਤੇ ਕੀਤੀ ਚਰਚਾ <br/>

Ad Position 21
No active advertisement
ਅਜੀਤ ਡੈਸਕ 07-01-2026
ਸਿਰਸਾ, 6 ਜਨਵਰੀ (ਭੁਪਿੰਦਰ ਪੰਨੀਵਾਲੀਆ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਜ਼ਿਲ੍ਹਾ ਪਾਰਟੀ ਦੀ ਮੀਟਿੰਗ ਕਾਮਰੇਡ ਬਲਵੰਤ ਸਿੰਘ ਸੰਤਨਗਰ ਦੀ ਪ੍ਰਧਾਨਗੀ ਹੇਠ ਬੰਤਾ ਸਿੰਘ ਭਵਨ ਰਾਣੀਆਂ 'ਚ ਹੋਈ | ਮੀਟਿੰਗ ਦੌਰਾਨ ਰਾਸ਼ਟਰੀ ਤੇ ਕੌਮਾਂਤਰੀ ਪੱਧਰ ਦੇ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ | ਮੀਟਿੰਗ ਦੌਰਾਨ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਅਮਰੀਕਾ 'ਚ ਗਿ੍ਫ਼ਤਾਰੀ ਅਤੇ ਉਨ੍ਹਾਂ ਦੇ ਦੇਸ਼ 'ਤੇ ਹਮਲੇ 'ਤੇ ਚਿੰਤਾ ਅਤੇ ਵਿਰੋਧ ਪ੍ਰਗਟ ਕਰਨ ਲਈ ਇਕ ਮਤਾ ਪੇਸ਼ ਕੀਤਾ | ਪ੍ਰੋਫੈਸਰ ਹਰਵਿੰਦਰ ਸਿੰਘ ਸਿਰਸਾ 31 ਦਸੰਬਰ, 2025 ਨੂੰ ਆਪਣੀ ਪੰਜਾਬੀ ਭਾਸ਼ਾ ਦੀ ਅਧਿਆਪਨ ਡਿਊਟੀ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਅੱਜ ਮੀਟਿੰਗ ਵਿਚ ਸ਼ਾਮਿਲ ਹੋਏ | ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਸਵਰਨ ਸਿੰਘ ਵਿਰਕ ਨੇ ਕਿਹਾ ਕਿ ਪ੍ਰੋਫੈਸਰ ਹਰਵਿੰਦਰ ਸਿੰਘ ਸਿਰਸਾ ਦੀ ਪ੍ਰਗਤੀਸ਼ੀਲ ਵਚਨਬੱਧਤਾ ਭਵਿੱਖ ਵਿਚ ਪਾਰਟੀ ਲਈ ਮਾਰਗਦਰਸ਼ਕ ਵਜੋਂ ਕੰਮ ਕਰੇਗੀ | ਉਨ੍ਹਾਂ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਕੁਦਰਤੀ ਸਰੋਤਾਂ ਨਾਲ ਭਰਪੂਰ ਦੇਸ਼ਾਂ 'ਤੇ ਆਪਣਾ ਕੰਟਰੋਲ ਵਰਤ ਰਹੇ ਹਨ | ਮੋਦੀ ਸਰਕਾਰ ਮਨਰੇਗਾ ਦਾ ਨਾਂਅ ਬਦਲ ਕੇ 'ਵਿਕਸਤ ਭਾਰਤ ਜੀ ਰਾਮ ਜੀ' ਰੱਖ ਕੇ ਇਸ ਨੂੰ ਖਤਮ ਕਰਨ 'ਤੇ ਤੁਲੀ ਹੋਈ ਹੈ | ਡਾ. ਸੁਖਦੇਵ ਸਿੰਘ ਜੰਮੂ ਨੇ ਨਾਗਪੁਰ ਵਿਚ ਹੋਈ ਰਾਸ਼ਟਰੀ ਪ੍ਰੀਸ਼ਦ ਦੀ ਮੀਟਿੰਗ ਵਿੱਚ ਤੈਅ ਕੀਤੇ ਗਏ ਕਾਰਜਾਂ ਬਾਰੇ ਚਰਚਾ ਕਰਦੇ ਹੋਏ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 15 ਜਨਵਰੀ ਨੂੰ ਜੀਂਦ ਵਿਚ ਇਕ ਮਹਾਪੰਚਾਇਤ ਸੱਦੀ ਗਈ ਹੈ | ਇਸ ਮਹਾਪੰਚਾਇਤ 'ਚ ਹਰਿਆਣਾ ਭਰ ਦੇ ਕਿਸਾਨ ਤੇ ਮਜ਼ਦੂਰ ਸਾਥੀ ਹਿੱਸਾ ਲੈਣਗੇ | ਉਨ੍ਹਾਂ ਨੇ ਦੱਸਿਆ ਕਿ 16 ਜਨਵਰੀ ਨੂੰ ਬਿਜਲੀ ਸੋਧ ਬਿੱਲ 2025 ਅਤੇ ਬੀਜ ਸੋਧ ਬਿੱਲ 2025 ਦੇ ਵਿਰੁੱਧ ਜ਼ਿਲ੍ਹਾ ਹੈੱਡਕੁਆਰਟਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ | ਮਜ਼ਦੂਰ ਤੇ ਕਿਸਾਨ ਸੰਗਠਨਾਂ ਨੇ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਿਲ ਹੋਣਗੇ | ਮੀਟਿੰਗ ਵਿਚ ਪ੍ਰੀਤਪਾਲ ਸਿੱਧੂ, ਬਲਰਾਜ ਬਣੀ, ਤਿਲਕ ਰਾਜ ਵਿਨਾਇਕ, ਭਜਨ ਲਾਲ ਬਾਜੇਕਾਂ, ਪਾਲਾ ਸਿੰਘ ਚੀਮਾ, ਹੈਪੀ ਬਖਸ਼ੀ, ਲਕਸ਼ਮਣ ਸਿੰਘ ਸ਼ੇਖਾਵਤ, ਹਰਦੇਵ ਜੋਸ਼, ਬਲਵੰਤ ਸਿੰਘ, ਕੁਲਦੀਪ ਕਰੀਵਾਲਾ, ਗੁਰਨਾਮ ਸਿੰਘ ਕਰੀਵਾਲਾ, ਬਲਦੇਵ ਬਰਾੜ ਦਮਦਮਾ ਤੇ ਜਸਬੀਰ ਸਿੰਘ ਨਕੋੜਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਐਚਟੈੱਟ ਪ੍ਰੀਖਿਆ ਦੇ ਨਤੀਜਿਆਂ ਦੀ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਲੈ ਕੇ ਜੇ. ਜੇ. ਪੀ. ਵਰਕਰਾਂ ਨੇ ਮਿੰਨੀ ਸਕੱਤਰੇਤ... ਅਗਲੀ ਖ਼ਬਰ ਝੋਰੜਰੋਹੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ 'ਤੇ ਸਜਾਇਆ ਨਗਰ ਕੀਰਤਨ <br/>
Ad Position 24