23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਐਚਟੈੱਟ ਪ੍ਰੀਖਿਆ ਦੇ ਨਤੀਜਿਆਂ ਦੀ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਲੈ ਕੇ ਜੇ. ਜੇ. ਪੀ. ਵਰਕਰਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਕੀਤਾ ਪ੍ਰਦਰਸ਼ਨ <br/>

Ad Position 21
No active advertisement
ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਦੇ ਜੇ. ਜੇ. ਪੀ. ਆਗੂ ਤੇ ਵਰਕਰ | ਤਸਵੀਰ : ਪੰਨੀਵਾਲੀਆ <br/> 07-01-2026
ਸਿਰਸਾ, 6 ਜਨਵਰੀ (ਭੁਪਿੰਦਰ ਪੰਨੀਵਾਲੀਆ)-ਅਧਿਆਪਕ ਯੋਗਤਾ ਪ੍ਰੀਖਿਆ (ਐੱਚਟੈੱਟ) ਦੇ ਨਤੀਜਿਆਂ 'ਚ ਕਥਿਤ ਘੁਟਾਲਾ ਹੋਣ ਦੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਨੂੰ ਲੈ ਕੇ ਜਨਨਾਇਕ ਜਨਤਾ ਪਾਰਟੀ ਦੇ ਯੂਥ ਵਿੰਗ ਨੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ | ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਜਨਨਾਇਕ ਜਨਤਾ ਪਾਰਟੀ ਦੇ ਯੂਥ ਵਿੰਗ ਨਾਲ ਜੁੜੇ ਨੌਜਵਾਨਾਂ ਨੇ ਐਚਟੈੱਟ ਦੀ ਪ੍ਰੀਖਿਆ ਨਤੀਜਿਆਂ 'ਚ ਕਥਿਤ ਘੁਟਾਲਾ ਹੋਣ ਦੇ ਮਾਮਲੇ ਨੂੰ ਲੈ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਜੋਰਦਾਰ ਪ੍ਰਦਰਸ਼ਨ ਕੀਤਾ ਤੇ ਮਾਮਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ | ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ 2024 'ਚ ਐਚਟੈੱਟ ਪ੍ਰੀਖਿਆ ਦੇ ਨਤੀਜਿਆਂ ਵਿਚ ਗੰਭੀਰ ਹੇਰਾਫੇਰੀ ਕੀਤੀ ਗਈ ਹੈ | ਯੂਥ ਵਿੰਗ ਦੇ ਆਗੂ ਸ਼ਾਂਤਨੂ ਗੋਦਾਰਾ ਤੇ ਯੂਥ ਜ਼ਿਲ੍ਹਾ ਪ੍ਰਧਾਨ ਰਾਜੇਂਦਰ ਸੁਥਾਰ ਨੇ ਕਿਹਾ ਕਿ 2024 ਵਿਚ ਹਰਿਆਣਾ ਵਿਚ ਐਲਾਨੇ ਗਏ ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ (ਐਚਟੈੱਟ) ਦੇ ਨਤੀਜਿਆਂ ਵਿਚ ਕਈ ਗੰਭੀਰ ਬੇਨਿਯਮੀਆਂ ਤੇ ਸ਼ੱਕੀ ਹਾਲਾਤ ਸਾਹਮਣੇ ਆਏ, ਜਿਸ ਨਾਲ ਪ੍ਰੀਖਿਆ ਦੀ ਪਾਰਦਰਸ਼ਤਾ, ਨਿਰਪੱਖਤਾ ਤੇ ਭਰੋਸੇਯੋਗਤਾ ਬਾਰੇ ਗੰਭੀਰ ਸਵਾਲ ਖੜ੍ਹੇ ਹੋਏ | ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਨਤੀਜੇ ਸਿਰਫ਼ 30 ਦਿਨਾਂ 'ਚ ਤਿਆਰ ਕੀਤੇ ਗਏ ਸਨ, ਪਰ ਨਤੀਜੇ ਦੁਬਾਰਾ ਤਿਆਰ ਕਰਨ 'ਚ 110 ਦਿਨ ਕਿਉਂ ਲੱਗੇ? ਇਸ ਦੇਰੀ ਲਈ ਕੌਣ ਜ਼ਿੰਮੇਵਾਰ ਹੈ? ਉਨ੍ਹਾਂ ਨੇ ਕਿਹਾ ਕਿ ਇਹ ਨਤੀਜੇ ਹਰਿਆਣਾ ਬੋਰਡ ਆਫ਼ ਸਕੂਲ ਐਜੂਕੇਸ਼ਨ ਦੀ ਵੈੱਬਸਾਈਟ 'ਤੇ ਵੀ ਜਾਰੀ ਨਹੀਂ ਕੀਤੇ ਗਏ | ਇਨ੍ਹਾਂ ਉਮੀਦਵਾਰਾਂ ਲਈ ਬਾਇਓਮੈਟਿ੍ਕ ਪ੍ਰਕਿਰਿਆ ਵੀ ਪੂਰੀ ਨਹੀਂ ਕੀਤੀ ਗਈ ਸੀ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਰੋਲ ਨੰਬਰ ਜਨਤਕ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਲੁਕਵੇਂ ਨੁਕਤੇ ਪੂਰੀ ਨਤੀਜਾ ਪ੍ਰਕਿਰਿਆ 'ਤੇ ਸ਼ੱਕ ਪੈਦਾ ਕਰਦੇ ਹਨ | ਲੱਖਾਂ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇਸ ਬਹੁਤ ਹੀ ਸੰਵੇਦਨਸ਼ੀਲ ਮਾਮਲੇ ਵਿੱਚ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਕੇਂਦਰੀ ਜਾਂਚ ਬਿਊਰੋ ਦੁਆਰਾ ਇਸ ਮਾਮਲੇ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਜੇ. ਜੇ. ਪੀ. ਸ਼ਹਿਰੀ ਪ੍ਰਧਾਨ ਦੀਪਕ ਭਾਟੀਆ, ਜੇ. ਜੇ. ਪੀ. ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ, ਰਾਧੇਸ਼ਿਆਮ ਸ਼ਰਮਾ, ਹਰੀ ਸਿੰਘ ਭਾਰੀ, ਅਮਰ ਸਿੰਘ ਜਿਆਣੀ ਸਮੇਤ ਕਈ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਅਲੀਕਾਂ 'ਚ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸੀ. ਪੀ. ਆਈ. ਦੀ ਮੀਟਿੰਗ 'ਚ ਕਈ ਮੁੱਦਿਆਂ 'ਤੇ ਕੀਤੀ ਚਰਚਾ <br/>
Ad Position 24