23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਵਿਸ਼ੇਸ਼ ਪ੍ਰਾਪਤੀਆਂ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਣਤੰਤਰ ਦਿਵਸ 'ਤੇ ਕੀਤਾ ਜਾਵੇਗਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 07-01-2026
8 ਜਨਵਰੀ ਤੱਕ ਬਿਨੈਕਾਰ ਦੇ ਸਕਦੇ ਹੈ ਅਰਜ਼ੀ
ਸਿਰਸਾ, 6 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹੇ ਦੇ ਵਿਸ਼ੇਸ਼ ਪ੍ਰਾਪਤੀਆਂ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਯਾਦ ਵਿਚ ਸਨਮਾਨਿਤ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ ਨੇ ਕਿਹਾ ਕਿ ਸੰਬੰਧਤ ਵਿਭਾਗਾਂ ਨੂੰ ਯੋਗ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਂਅ ਨਿਰਧਾਰਤ ਪ੍ਰੋਫਾਰਮੇ ਦੇ ਨਾਲ 8 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ 'ਚ ਜਮ੍ਹਾ ਕਰਾਵਾ ਸਕਦੇ ਹਨ | ਉਨ੍ਹਾਂ ਕਿਹਾ ਕਿ ਯੋਗ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣਾ ਨਾਂਅ, ਪਿਤਾ ਦਾ ਨਾਂਅ, ਜਨਮ ਮਿਤੀ, ਪਤਾ, ਮੋਬਾਈਲ ਨੰਬਰ, ਈ-ਮੇਲ ਆਈਡੀ, ਕੰਮ ਦਾ ਖੇਤਰ ਤੇ ਪ੍ਰੋਫਾਰਮੇ ਅਨੁਸਾਰ ਪ੍ਰਾਪਤੀਆਂ ਬਾਰੇ ਜਾਣਕਾਰੀ ਦੇ ਸਕਦੇ ਹਨ | ਕਮੇਟੀ ਵਲੋਂ ਪ੍ਰਾਪਤ ਅਰਜ਼ੀਆਂ ਦੀ ਜਾਂਚ ਕਰਨ ਤੋਂ ਬਾਅਦ ਅੰਤਿਮ ਸੂਚੀ ਹਰਿਆਣਾ ਸਰਕਾਰ ਨੂੰ ਭੇਜੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਮੁੱਖ ਮੰਤਰੀ ਕਿਸਾਨ ਤੇ ਖੇਤੀ ਮਜ਼ਦੂਰ ਜੀਵਨ ਸੁਰੱਖਿਆ ਯੋਜਨਾ ਤਹਿਤ ਚੈੱਕ ਵੰਡੇ
Ad Position 24