23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 07-01-2026
ਕਾਲਾਂਵਾਲੀ/ਸਿਰਸਾ, 6 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰ ਖੇਤਰ ਦੇ ਪਿੰਡ ਸਾਹੂਵਾਲਾ ਫਸਟ 'ਚ ਸਥਿਤ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਪਿੰਡਾਂ ਵਾਸੀਆਂ ਵਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ | ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਸ਼ਰਧਾ ਤੇ ਸੇਵਾ ਦਾ ਪ੍ਰਤੀਕ ਹੈ, ਸਗੋਂ ਸਾਡੇ ਸਮਾਜ ਵਿਚ ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਵੀ ਦਿੰਦਾ ਹੈ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪ ਨੂੰ ਇਕ ਸੁੰਦਰ ਪਾਲਕੀ ਸਾਹਿਬ ਵਿਚ ਸਜਾਇਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਤੋਂ ਬਾਅਦ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਪਿੰਡ ਦੇ ਵੱਖ ਵੱਖ ਗਲੀ ਮੁਹੱਲਿਆਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪੁੱਜਾ | ਇਸ ਦੌਰਾਨ ਗੁਰੂ ਜੀ ਦੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਤਲਵੰਡੀ ਸਾਬੋ ਦੇ ਸ੍ਰੀ ਦਮਦਮਾ ਸਾਹਿਬ ਤੋਂ ਗਤਕਾ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਬਾਬਾ ਹਰਪਾਲ ਸਿੰਘ ਭੰਗੂ ਕੀਰਤਨੀ ਜਥੇ ਨੇ ਅੰਮਿ੍ਤਮਈ ਦੁਆਰਾ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਪ੍ਰਕਾਸ਼ ਸਿੰਘ ਸਾਹੂਵਾਲਾ, ਨੰਬਰਦਾਰ ਲਾਭ ਸਿੰਘ, ਅੰਗਰੇਜ਼ ਸਿੰਘ, ਵਾਈਸ ਚੇਅਰਮੈਨ ਜਗਦੇਵ ਸਿੰਘ, ਮੈਕਸ ਸਾਹੂਵਾਲਾ, ਸਰਪੰਚ ਕਵਿਤਾ ਰਾਣੀ, ਚਰਨਜੀਤ ਸਿੰਘ ਭੰਗੂ, ਲਖਵਿੰਦਰ ਸਿੰਘ ਲੀਲਾ, ਗੁਰਪ੍ਰੀਤ ਸਿੰਘ, ਬਲਕੌਰ ਸਿੰਘ, ਅੰਮਿ੍ਤਪਾਲ ਸਿੰਘ ਆਦਿ ਸਮੇਤ ਪਿੰਡ ਦੇ ਪਤਵੰਤਿਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਦਲਿਤ ਅਧਿਕਾਰ ਸੰਗਠਨਾਂ ਨੇ ਦਲਿਤ ਵਿਦਿਆਰਥਣ ਦੀ ਮੌਤ ਤੋਂ ਬਾਅਦ ਤਿੰਨ ਸੀਨੀਅਰ ਵਿਦਿਆਰਥਣਾਂ ਅਤੇ ਇਕ ਕਾਲਜ ਪ੍ਰੋਫ਼ੈਸਰ ਦ... ਅਗਲੀ ਖ਼ਬਰ ਵਿਸ਼ੇਸ਼ ਪ੍ਰਾਪਤੀਆਂ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਣਤੰਤਰ ਦਿਵਸ 'ਤੇ ਕੀਤਾ ਜਾਵੇਗਾ ਸਨਮਾਨਿਤ...
Ad Position 24