28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਦਾ ਭੰਡਾਰ ਬਰਾਮਦ, ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 24-01-2026
ਕਾਲਾਂਵਾਲੀ/ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ)-ਥਾਣਾ ਕਾਲਾਂਵਾਲੀ ਪੁਲੀਸ ਨੇ ਮੈਡੀਕਲ ਡਰੱਗ ਤਸਕਰੀ 'ਤੇ ਸ਼ਿਕੰਜਾ ਕੱਸਦੇ ਹੋਏ ਕਾਲਾਂਵਾਲੀ ਖੇਤਰ ਤੋਂ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਦਾ ਭੰਡਾਰ ਜ਼ਬਤ ਕੀਤਾ ਹੈ | ਇਸ ਮਾਮਲੇ 'ਚ ਪੁਲੀਸ ਨੇ ਚਾਰ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਥਾਣਾ ਕਾਲਾਂਵਾਲੀ ਦੇ ਇੰਚਾਰਜ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਇਕ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਮਨਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਨਸ਼ੀਲੇ ਕੈਪਸੂਲਾਂ ਦੀ ਤਸਕਰੀ ਕਰ ਰਹੇ ਹਨ | ਸੂਚਨਾ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕਾਲਾਂਵਾਲੀ ਦੇ ਇੱਕ ਘਰ 'ਤੇ ਛਾਪਾ ਮਾਰਿਆ ਅਤੇ 7,200 ਨਸ਼ੀਲੇ ਕੈਪਸੂਲ ਬਰਾਮਦ ਕੀਤੇ | ਮੌਕੇ 'ਤੇ ਮਨਪ੍ਰੀਤ ਸਿੰਘ ਤੇ ਹਰਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਬਰਾਮਦ ਕੀਤੇ ਕੈਪਸੂਲ ਡਰੱਗ ਵਿਭਾਗ ਨੂੰ ਸੌਂਪ ਦਿੱਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਰਾਜਪਾਲ ਵਲੋਂ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ 'ਤੇ ਆਧਾਰਿਤ ਕਿਤਾਬ ਰਿਲੀਜ਼ ਅਗਲੀ ਖ਼ਬਰ ਬਸੰਤ ਪੰਚਮੀ
Ad Position 24