27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਵੱਖ-ਵੱਖ ਥਾਈਾ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 129ਵੀਂ ਜੈਅੰਤੀ ਮਨਾਈ

Ad Position 21
No active advertisement
ਅਜੀਤ ਡੈਸਕ 24-01-2026
ਸਿਰਸਾ, 23 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ 'ਚ ਵੱਖ-ਵੱਖ ਥਾਈਾ ਨੇਤਾਜੀ ਸੁਭਾਸ਼ ਚੰਦਰ ਬੋਸ ਦੀ 129ਵੀਂ ਜੈਅੰਤੀ ਮਨਾਈ ਗਈ | ਰੋੜੀ ਬਾਜ਼ਾਰ ਸਥਿਤ ਨੇਤਾਜੀ ਸੁਭਾਸ਼ ਚੰਦਰ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾਰ ਕੇ ਜਿਥੇ ਉਨ੍ਹਾਂ ਨੂੰ ਰਾਜਸੀ ਨੇਤਾਵਾਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ ਉਥੇ ਹੀ ਸੀ. ਡੀ. ਐਲ. ਯੂ. 'ਚ ਸਮਾਗਮ ਕਰਕੇ ਨੇਤਾਜੀ ਨੂੰ ਸ਼ਰਧਾ ਸੁਮਨ ਭੇਟ ਕੀਤੇ ਗਏ | ਸੀ. ਡੀ. ਐਲ. ਯੂ. 'ਚ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸੇਵਾਮੁਕਤ ਪ੍ਰੋਫੈਸਰ ਸੀਤਾ ਰਾਮ ਵਿਆਸ ਨੇ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਹਮੇਸ਼ਾ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਰਹੇ ਹਨ | ਨੇਤਾਜੀ ਸੁਭਾਸ਼ ਚੰਦਰ ਬੋਸ ਇਕ ਚਾਨਣ ਮੁਨਾਰਾ ਹਨ ਜੋ ਪੀੜ੍ਹੀ ਦਰ ਪੀੜ੍ਹੀ ਨੌਜਵਾਨਾਂ ਨੂੰ ਰਾਸ਼ਟਰੀ ਸੇਵਾ ਦਾ ਰਸਤਾ ਦਿਖਾਉਂਦੇ ਰਹਿਣਗੇ | ਇਸੇ ਤਰ੍ਹਾਂ ਰੋੜੀ ਬਾਜਾਰ ਸਥਿਤ ਨੇਤਾਜੀ ਸੁਭਾਸ਼ ਚੰਦਰ ਬੋਸ ਚੌਕ 'ਚ ਰਾਜਸੀ ਨੇਤਾਵਾਂ ਨੇ ਨੇਤਾ ਜੀ ਦੇ ਬੁੱਤ 'ਤੇ ਸ਼ਰਧਾ ਸੁਮਨ ਭੇਟ ਕੀਤੇ | ਇਸ ਮੌਕੇ ਜਨਨਾਇਕ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ ਨੇ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਦੇਸ਼ ਦੀ ਆਜ਼ਾਦੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਸਾਰੇ ਨਾਗਰਿਕਾਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ | ਭਾਜਪਾ ਦੇ ਆਗੂ ਜਗਦੀਸ਼ ਚੋਪੜਾ ਨੇ ਕਿਹਾ ਕਿ ਰਾਸ਼ਟਰ ਪ੍ਰਤੀ ਨੇਤਾਜੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ | ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਜ਼ਾਦੀ ਲਈ ਉਨ੍ਹਾਂ ਦੇ ਸੰਘਰਸ਼ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਮਜ਼ਬੂਤ ਨੀਂਹ ਰੱਖਣ ਦੇ ਤਰੀਕੇ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ | ਜੇ. ਜੇ. ਪੀ. ਆਗੂ ਰਾਧੇਸ਼ਿਆਮ ਸ਼ਰਮਾ ਨੇ ਵੀ ਨੇਤਾਜੀ ਦੇ ਬੁੱਤ 'ਤੇ ਫੁੱਲ ਮਾਲਾ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਉਨ੍ਹਾਂ ਦੇ ਯੋਗਦਾਨ, ਜਿਸ ਵਿਚ ਉਨ੍ਹਾਂ ਦੇ ਪ੍ਰੇਰਨਾਦਾਇਕ ਤੇ ਆਜ਼ਾਦ ਹਿੰਦ ਫੌਜ ਦੀ ਸਥਾਪਨਾ ਸ਼ਾਮਿਲ ਹੈ, ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਪ੍ਰੋਗਰਾਮ ਵਿਚ ਜੇ. ਜੇ. ਪੀ. ਮਹਿਲਾ ਆਗੂ ਪ੍ਰੋਮਿਲਾ ਸ਼ਰਮਾ, ਜ਼ਿਲ੍ਹਾ ਪ੍ਰੈੱਸ ਬੁਲਾਰੇ ਅਮਰ ਸਿੰਘ ਜਿਆਣੀ, ਜੇ. ਜੇ. ਪੀ. ਕਿਸਾਨ ਸੈੱਲ ਦੇ ਜ਼ਿਲ੍ਹਾ ਕੋਆਰਡੀਨੇਟਰ ਸ਼ਗਨਜੀਤ ਸਿੰਘ ਗਿੱਲ, ਸ਼ਹਿਰੀ ਪ੍ਰਧਾਨ ਦੀਪਕ ਭਾਟੀਆ, ਰਾਜੇਂਦਰ ਗਨੇਰੀਵਾਲਾ, ਰਾਜੇਂਦਰ ਕਸਵਾਨ ਐਡਵੋਕੇਟ, ਹਾਜੀ ਯੂਸਫ਼ ਖਾਨ, ਕਾਦਰ ਖਾਨ, ਲੱਕੀ ਚੌਧਰੀ, ਅੰਕਿਤ ਸਚਦੇਵਾ ਅਤੇ ਕਈ ਹੋਰ ਨੇਤਾਵਾਂ ਨੇ ਵੀ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਬੁੱਤ 'ਤੇ ਫੁੱਲ ਮਾਲਾ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 42ਵਾਂ ਖੇਡ ਮੇਲਾ ਕਰਵਾਇਆ ਅਗਲੀ ਖ਼ਬਰ ਵਿੱਤੀ ਸਲਾਹਕਾਰ ਨੇ ਪਿੰਡ ਵਾਸੀਆਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ
Ad Position 24