16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕਰਨ ਲਈ ਰਾਜ ਨਗਰ ਟੋਹਾਣਾ ਨੇ ਕੀਤੀ ਨਾਕਾਬੰਦੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 26-01-2026
ਟੋਹਾਣਾ/ਜਾਖ਼ਲ, 25 ਜਨਵਰੀ (ਮਨਜੀਤ ਸਿੰਘ)-ਪੁਲਿਸ ਸੁਪਰਡੈਂਟ ਸਿਧਾਂਤ ਜੈਨ ਆਈ. ਪੀ. ਐਸ. ਦੀ ਅਗਵਾਈ ਹੇਠ ਪੁਲਿਸ ਜ਼ਿਲ੍ਹੇ ਭਰ ਵਿਚ ਅਪਰਾਧ ਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਲਗਾਤਾਰ ਵਿਸ਼ੇਸ਼ ਮੁਹਿੰਮਾਂ ਚਲਾ ਰਹੀ ਹੈ | ਇਸ ਸੰਬੰਧ 'ਚ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ, ਵਾਹਨਾਂ ਤੇ ਪੈਦਲ ਚੱਲਣ ਵਾਲਿਆਂ ਦੀ ਜਾਂਚ ਕਰਨ ਲਈ ਰਾਜ ਨਗਰ ਟੋਹਾਣਾ ਵਿਚ ਨਾਕੇਬੰਦੀ ਕੀਤੀ | ਇਹ ਕੋਸ਼ਿਸ਼ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪੁਲਿਸ ਦੀ ਮੌਜੂਦਗੀ ਅਤੇ ਜਨਤਾ ਦੇ ਵਿਸ਼ਵਾਸ ਨੂੰ ਵਧਾਉਣ ਲਈ ਕੀਤੀ ਗਈ ਸੀ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੇ ਹਿੱਸੇ ਵਜੋਂ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਨੂੰ ਰੋਕਿਆ ਗਿਆ | ਵਾਹਨਾਂ ਦੇ ਦਸਤਾਵੇਜ਼, ਡਰਾਈਵਿੰਗ ਲਾਇਸੈਂਸ, ਨੰਬਰ ਪਲੇਟਾਂ, ਸ਼ੱਕੀ ਗਤੀਵਿਧੀਆਂ ਅਤੇ ਸ਼ੱਕੀ ਵਿਅਕਤੀਆਂ ਦੇ ਪਛਾਣ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ | ਇਸ ਤੋਂ ਇਲਾਵਾ ਸੰਭਾਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸ਼ੱਕੀ ਵਿਅਕਤੀਆਂ ਦੀ ਨਿਗਰਾਨੀ ਕੀਤੀ ਗਈ | ਚੈਕਿੰਗ ਦੌਰਾਨ, ਪੁਲਿਸ ਟੀਮ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ 'ਚ ਕਿਸੇ ਵੀ ਸ਼ੱਕੀ ਗਤੀਵਿਧੀ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਚੋਰੀ ਜਾਂ ਅਪਰਾਧਿਕ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ | ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ | ਪੁਲਿਸ ਸੁਪਰਡੈਂਟ ਸਿਧਾਂਤ ਜੈਨ, ਆਈ. ਪੀ. ਐਸ. ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ, ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਅਤੇ ਸਮਾਜ ਵਿਰੋਧੀ ਤੱਤਾਂ ਦੀ ਨਿਗਰਾਨੀ ਕਰਨ ਲਈ ਜਾਰੀ ਰਹਿਣਗੀਆਂ | ਪੁਲਿਸ ਦਾ ਉਦੇਸ਼ ਨਾਗਰਿਕਾਂ ਲਈ ਇਕ ਸੁਰੱਖਿਅਤ ਵਾਤਾਵਰਨ ਪ੍ਰਦਾਨ ਕਰਨਾ ਅਤੇ ਅਪਰਾਧ 'ਤੇ ਪੂਰਾ ਨਿਯੰਤਰਨ ਬਣਾਈ ਰੱਖਣਾ ਹੈ |

Ad Position 22
No active advertisement
ਪਿਛਲੀ ਖ਼ਬਰ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਬਲਾਕ ਨਰਵਾਣਾ ਦੀ ਮਹੀਨਾਵਰ ਮੀਟਿੰਗ ਅਗਲੀ ਖ਼ਬਰ ਕੱਲ੍ਹ ਜਨਮ ਦਿਨ 'ਤੇ ਵਿਸ਼ੇਸ਼ ਖ਼ਾਲਸਾਈ ਜਲੌਅ ਦੇ ਸਤੰਭ-ਬਾਬਾ ਦੀਪ ਸਿੰਘ
Ad Position 24