05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਕਾਲਾਂਵਾਲੀ/ਸਿਰਸਾ, 27 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਭੰਗੂ ਖੇਤਰ ਤੋਂ ਗਸ਼ਤ ਦੌਰਾਨ ਐਂਟੀ ਨਾਰਕੋਟਿਕਸ ਸੈੱਲ ਸਿਰਸਾ ਦੀ ਪੁਲਿਸ ਟੀਮ ਨੇ ਮੋਟਰਸਾਈਕਲ 'ਤੇ ਸਵਾਰ ਇੱਕ ਨੌਜਵਾਨ ਨੂੰ ਹਜ਼ਾਰਾਂ ਰੁਪਏ ਦੀ 6 ਗ੍ਰਾਮ 31 ਮਿਲੀਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਐਂਟੀ ਨਾਰਕੋਟਿਕਸ ਸੈੱਲ ਸਿਰਸਾ ਪੁਲਿਸ ਟੀਮ ਦੇ ਇੰਚਾਰਜ ਨੇ ਦੱਸਿਆ ਕਿ ਨਾਰਕੋਟਿਕਸ ਸੈੱਲ ਸਿਰਸਾ ਦੀ ਇੱਕ ਪੁਲਿਸ ਟੀਮ ਗਸ਼ਤ ਦੌਰਾਨ ਪਿੰਡ ਭੰਗੂ ਵੱਲ ਜਾ ਰਹੀ ਸੀ | ਇਸ ਦੌਰਾਨ ਇੱਕ ਨੌਜਵਾਨ ਨੂੰ ਪਿੰਡ ਤੋਂ ਮੋਟਰਸਾਈਕਲ 'ਤੇ ਆਉਂਦੇ ਦੇਖਿਆ ਗਿਆ, ਜਿਸ ਨੇ ਪੁਲਿਸ ਟੀਮ ਨੂੰ ਦੇਖ ਕੇ ਅਚਾਨਕ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ | ਸ਼ੱਕ ਦੇ ਆਧਾਰ 'ਤੇ ਪੁਲਿਸ ਨੇ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਇੱਕ ਗਜ਼ਟਿਡ ਅਧਿਕਾਰੀ ਦੀ ਮੌਜੂਦਗੀ ਵਿੱਚ ਨਿਯਮਾਂ ਅਨੁਸਾਰ ਤਲਾਸ਼ੀ ਲਈ ਅਤੇ ਉਸਦੇ ਕਬਜ਼ੇ ਵਿੱਚੋਂ 6 ਗ੍ਰਾਮ 31 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ | ਮੁਲਜ਼ਮ ਦੀ ਪਛਾਣ ਸਵਰਨ ਸਿੰਘ ਉਰਫ ਕਾਲਾ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਭੰਗੂ, ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖਿਲਾਫ਼ ਥਾਣਾ ਬੜਾਗੁੜ੍ਹਾ ਵਿੱਚ ਨਾਰਕੋਟਿਕ ਡਰੱਗਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰੋੜੀ 'ਚ ਅÏਰਤ ਤੋਂ ਸੋਨੇ ਦੀਆਂ ਵਾਲੀਆਂ ਖੋਹਣ ਵਾਲੇ ਮੁਲਜ਼ਮ ਪੰਜਾਬ 'ਚ ਗਿ੍ਫ਼ਤਾਰ <br/> ਅਗਲੀ ਖ਼ਬਰ ਚੋਰੀ ਹੋਏ ਗਹਿਣਿਆਂ ਸਮੇਤ ਮੁਲਜ਼ਮ ਕੁਝ ਘੰਟਿਆਂ 'ਚ ਗਿ੍ਫ਼ਤਾਰ
Ad Position 24