ਸਿਰਸਾ, 27 ਜਨਵਰੀ (ਭੁਪਿੰਦਰ ਪੰਨੀਵਾਲੀਆ)- ਪੁਲਿਸ ਦੇ ਸਾਈਬਰ ਕ੍ਰਾਈਮ ਥਾਣੇ ਦੀ ਵਿਸ਼ੇਸ਼ ਟੀਮ ਨੇ ਸਾਈਬਰ ਅਪਰਾਧੀਆਂ ਵਿਰੁੱਧ ਕਾਰਵਾਈ ਕਰਦਿਆਂ 12 ਲੱਖ ਤੋਂ ਵੱਧ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਸ਼ਾਮਿਲ ਦੋ ਹੋਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ | ਸਾਈਬਰ ਪੁਲਿਸ ਸਟੇਸ਼ਨ ਦੇ ਇੰਚਾਰਜ ਸ਼ਿਆਮ ਸੁੰਦਰ ਨੇ ਦੱਸਿਆ ਕਿ ਰਾਣੀਆਂ ਥਾਣਾ ਖੇਤਰ ਦੇ ਇੱਕ ਵਿਅਕਤੀ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ 11 ਅਕਤੂਬਰ, 2025 ਨੂੰ ਉਸ ਦੇ ਮੋਬਾਈਲ ਫੋਨ 'ਤੇ ਇੱਕ ਅਣਜਾਣ ਨੰਬਰ ਤੋਂ ਇੱਕ ਕਾਲ ਆਈ | ਕਾਲ ਕਰਨ ਵਾਲੇ ਨੇ ਕਿਹਾ ਕਿ ਉਹ ਟੈਲੀਗ੍ਰਾਮ ਐਪ ਨਾਲ ਜੁੜ ਕੇ ਸਟਾਕ ਮਾਰਕੀਟ ਵਿੱਚ ਵਪਾਰ ਕਰਕੇ ਵੱਡਾ ਮੁਨਾਫ਼ਾ ਕਮਾ ਸਕਦਾ ਹੈ ਅਤੇ ਉਨ੍ਹਾਂ ਵੱਲੋਂ ਭੇਜੇ ਗਏ ਲਿੰਕਾਂ 'ਤੇ ਕਲਿੱਕ ਕਰਕੇ ਥੋੜ੍ਹੇ ਸਮੇਂ ਵਿੱਚ ਵੱਡਾ ਮੁਨਾਫ਼ਾ ਕਮਾਉਣ ਦੇ ਲਾਲਚ ਵਿੱਚ 12 ਲੱਖ ਤੋਂ ਜਿਆਦਾ ਦੀ ਰਕਮ ਲਾ ਦਿੱਤੀ | ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਜਦੋਂ ਮੁਨਾਫ਼ੇ ਸਮੇਤ ਰਕਮ ਵਾਪਿਸ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਭੇਜੇ ਗਏ ਸਾਰੇ ਲਿੰਕ ਬੰਦ ਹੋ ਗਏ | ਪੁਲੀਸ ਨੇ ਪੀੜਤ ਵਿਅਕਤੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਰਾਜਸਥਾਨ ਤੋਂ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਪੁਲਿਸ ਟੀਮ ਨੇ ਮਹੱਤਵਪੂਰਨ ਜਾਣਕਾਰੀ ਦੇ ਆਧਾਰ 'ਤੇ ਇਸ ਘਟਨਾ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ, ਲਵਜੋਤ ਸਿੰਘ ਨਿਵਾਸੀ ਸੀਡਜ਼ ਫਾਰਮ, ਕੱਚਾ ਅਬੋਹਰ ਅਤੇ ਪਿ੍ੰਸ ਨਿਵਾਸੀ ਤਨੇਜਾ ਕਲੋਨੀ, ਪੀਰ ਨਗਰ, ਫਾਜ਼ਿਲਕਾ, ਪੰਜਾਬ ਨੂੰ ਪੰਜਾਬ ਦੇ ਅਬੋਹਰ ਖੇਤਰ ਤੋਂ ਗਿ੍ਫ਼ਤਾਰ ਕੀਤਾ | ਜਿਕਰਯੋਗ ਹੈ ਕਿ ਸਾਈਬਰ ਪੁਲਿਸ ਇਸ ਸਬੰਧ ਵਿੱਚ ਪਹਿਲਾਂ ਹੀ ਰਾਜਸਥਾਨ ਤੋਂ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਚੁੱਕਾ ਹੈ |