06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਸਿਰਸਾ, 27 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਜ਼ਿਲ੍ਹਾ ਪੱਧਰੀ 77ਵਾਂ ਗਣਤੰਤਰ ਦਿਵਸ ਸ਼ਾਨੋ-ਸ਼ੌਕਤ ਸ਼ੌਕਤ ਨਾਲ ਮਨਾਇਆ ਗਿਆ | ਮਾਲੀਆ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਮੰਤਰੀ ਵਿਪੁਲ ਗੋਇਲ ਨੇ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਝੰਡਾ ਲਹਿਰਾਇਆ, ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ਮਿੰਨੀ ਸਕੱਤਰੇਤ ਵਿਖੇ ਸਥਿਤ ਸ਼ਹੀਦ ਸਮਾਰਕ ਅਤੇ ਆਜ਼ਾਦੀ ਘੁਲਾਟੀਆਂ ਦੇ ਸਮਾਰਕ 'ਤੇ ਅਮਰ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ | ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਇਸ ਸੰਵਿਧਾਨ ਨੇ ਸਾਨੂੰ ਨਿਆਂ, ਆਜ਼ਾਦੀ ਅਤੇ ਸਮਾਨਤਾ ਦੇ ਮੌਲਿਕ ਅਧਿਕਾਰ ਦਿੱਤੇ ਸਨ | ਇਸ ਦਿਨ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਪ੍ਰਭੂਸੱਤਾ ਸੰਪੰਨ ਲੋਕਤੰਤਰੀ ਗਣਰਾਜ ਬਣਿਆ | ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤ ਨੇ ਸਫਲਤਾਪੂਰਵਕ ਆਪਣੇ ਆਪ ਨੂੰ ਇੱਕ ਵੱਡੀ ਵਿਸ਼ਵ ਸ਼ਕਤੀ ਵਜੋਂ ਸਥਾਪਿਤ ਕੀਤਾ ਹੈ | ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਬਪੱਖੀ ਤਰੱਕੀ ਕਰ ਰਿਹਾ ਹੈ | ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਵਿਸਥਾਰ ਨਾਲ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਨੂੰ ਮੁੜ ਡਿਜ਼ਾਈਨ ਕੀਤਾ ਗਿਆ ਹੈ | ਹੁਣ, ਪਿੰਡਾਂ ਦੇ ਲੋਕਾਂ ਨੂੰ 100 ਦੀ ਬਜਾਏ 125 ਦਿਨਾਂ ਦਾ ਰੁਜ਼ਗਾਰ ਮਿਲੇਗਾ | ਇਹ ਇੱਕ ਬਹੁਤ ਪ੍ਰਭਾਵਸ਼ਾਲੀ ਅਤੇ ਮਹੱਤਵਾਕਾਂਖੀ ਯੋਜਨਾ ਹੈ ਜੋ ਰਾਜ ਵਿੱਚ ਰੁਜ਼ਗਾਰ ਦੇ ਮੌਕੇ ਵਧਾਏਗੀ | ਅੰਤਰਰਾਸ਼ਟਰੀ ਹਾਕੀ ਖਿਡਾਰਨ ਸਵਿਤਾ ਪੂਨੀਆ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤੇ ਜਾਣ 'ਤੇ ਵਧਾਈ ਦਿੱਤੀ | ਸਮਾਗਮ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸ਼ਾਲ ਭੇਟ ਕੀਤੇ | ਜ਼ਿਲ੍ਹਾ ਪੱਧਰੀ ਪਰੇਡ ਵਿੱਚ ਐਨਕੇ ਐਡਵੈਂਚਰ ਵਾਰੀਅਰਜ਼ ਦੀ ਸਕਾਊਟ ਟੀਮ ਨੇ ਪਹਿਲਾ, ਸਰਕਾਰੀ ਨੈਸ਼ਨਲ ਕਾਲਜ ਦੀ ਐਨਸੀਸੀ ਟੀਮ ਨੇ ਦੂਜਾ ਅਤੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੀ ਐਨਸੀਸੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੌਰਾਨ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਦੇਸ਼ ਭਗਤੀ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ 'ਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਰਾਜਸੀ ਨੇਤਾ ਤੇ ਹੋਰ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ: ਸ਼ੈਲਜਾ ਅਗਲੀ ਖ਼ਬਰ 77ਵੇਂ ਗਣਤੰਤਰ ਦਿਵਸ 'ਤੇ ਦਿੱਲੀ ਯੂਨੀਵਰਸਿਟੀ ਵਿਚ ਵਾਈਸ ਚਾਂਸਲਰ ਨੇ ਤਿਰੰਗਾ ਲਹਿਰਾਇਆ
Ad Position 24