ਨਵੀਂ ਦਿੱਲੀ, 28 ਜਨਵਰੀ (ਮਿਸਰਦੀਪ ਭਾਟੀਆ)-ਗਣਤੰਤਰ ਦਿਵਸ ਮੌਕੇ ਦਿੱਲੀ ਗੇਟ ਜਨਕਪੁਰੀ ਵਿਖੇ ਹੈਰੀਟੇਜ ਐਂਡ ਕਲਚਰ ਫਾਊਾਡੇਸ਼ਨ ਵਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਵਰਨਣਯੋਗ ਮਹਿਫ਼ਲ-ਏ-ਕੱਵਾਲੀ ਸੀ, ਜੋ ਹੁਸੈਨ ਬ੍ਰਦਰਜ਼ ਵਲੋਂ ਪੇਸ਼ ਕੀਤੀ ਗਈ | ਸਾਰੇ ਲੋਕਾਂ ਨੇ ਪ੍ਰੋਗਰਾਮ ਨੂੰ ਬਹੁਤ ਪਸੰਦ ਕੀਤਾ | ਇਸ ਪ੍ਰੋਗਰਾਮ ਵਿਚ ਉੱਚੇਚੇ ਤੌਰ 'ਤੇ ਵੀਰ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੱਦਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਹੈਰੀਟੇਜ ਐਂਡ ਕਲਚਰ ਫਾਊਾਡੇਸ਼ਨ ਦੀ ਨਿਰਦੇਸ਼ਿਕਾ ਹਰਜੀਤ ਕੌਰ, ਪ੍ਰਧਾਨ ਅਮਰਜੀਤ ਸਿੰਘ, ਚੇਅਰਮੈਨ ਵਿਸ਼ਾਲ ਡੋਗਰਾ, ਜਨਰਲ ਸਕੱਤਰ ਗੁਰਮੀਤ, ਕਨਵੀਨਰ ਸੰਦੀਪ ਮਹਾਜਨ, ਉਪ-ਪ੍ਰਧਾਨ ਪਰਮਜੀਤ ਸਿੰਘ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਪੂਰਾ ਯੋਗਦਾਨ ਦਿੱਤਾ | ਫਾਊਾਡੇਸ਼ਨ ਦੀ ਨਿਰਦੇਸ਼ਿਕਾ ਹਰਜੀਤ ਕੌਰ ਅਤੇ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ਫਾਊਾਡੇਸ਼ਨ ਵਲੋਂ ਸਮੇਂ-ਸਮੇਂ 'ਤੇ ਵਿਰਸੇ ਦੀ ਸੰਭਾਲ, ਸੱਭਿਆਚਾਰ, ਕਦਰਾਂ-ਕੀਮਤਾਂ, ਦੇਸ਼ ਭਗਤੀ ਤੋਂ ਇਲਾਵਾ ਹੋਰ ਪ੍ਰੋਗਰਾਮ ਕੀਤੇ ਜਾਂਦੇ ਹਨ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸੇਧ ਦੇਣ ਲਈ ਨਾਲ ਜੋੜਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਜਿਹੇ ਪ੍ਰੋਗਰਾਮਾਂ ਪ੍ਰਤੀ ਉਨ੍ਹਾਂ ਨੂੰ ਸਾਰਿਆਂ ਵਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ | ਉਨ੍ਹਾਂ ਨੇ ਸਾਰਿਆਂ ਦਾ ਧੰਨਵਾਦ ਕੀਤਾ |