ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਹਰਿਰਾਏ ਜੀ ਦਾ ਜੀਵਨ, ਵਾਤਾਵਰਨ ਸੁਰੱਖਿਆ ਲਈ ਹੈ ਇਕ ਵੱਡੀ ਪ੍ਰੇਰਨਾ-ਰਾਮ ਸਿੰਘ 'ਬੰਬੇ'

Ad Position 21
No active advertisement
ਅਜੀਤ ਡੈਸਕ 01-02-2026
ਨਵੀਂ ਦਿੱਲੀ, 31 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ, ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ' (ਪ੍ਰਧਾਨ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ) ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਰਿਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਤੋਂ ਪ੍ਰੇਰਨਾ ਲੈਣ ਤੇ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਵੀ ਜਾਗਰੂਕ ਹੋਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਗੁਰੂ ਹਰਿਰਾਏ ਜੀ ਦਾ ਜੀਵਨ ਅੱਜ ਦੇ ਸਮੇਂ 'ਚ ਵਾਤਾਵਰਨ ਸੁਰੱਖਿਆ ਲਈ ਇਕ ਵੱਡੀ ਪ੍ਰੇਰਨਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਵੱਡੇ ਵਾਤਾਵਰਨ ਪ੍ਰੇਮੀ ਸਨ ਜਿਨ੍ਹਾਂ ਨੇ ਸੰਗਤ ਨੂੰ ਵਾਤਾਵਰਨ ਨਾਲ ਪਿਆਰ ਕਰਨ ਤੇ ਆਪਣਾ ਆਲਾ ਦੁਆਲਾ ਸਾਫ਼ ਸੁਥਰਾ ਤੇ ਹਰਿਆ ਭਰਿਆ ਰੱਖਣ ਦੀ ਸਿੱਖਿਆ ਦਿੱਤੀ | ਰਾਮ ਸਿੰਘ ਬੰਬੇ ਨੇ ਸਿੱਖ ਭਾਈਚਾਰੇ ਸਮੇਤ ਹੋਰਨਾ ਨੂੰ ਵੀ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਵਲੋਂ ਵਾਤਾਵਰਨ ਦੀ ਸਾਂਝ ਸੰਭਾਲ ਲਈ ਕੀਤੇ ਗਏ ਕਾਰਜਾਂ ਤੋਂ ਪ੍ਰੇਰਨਾ ਲੈ ਕੇ, ਵਾਤਾਵਰਨ ਦੀ ਰਾਖੀ ਲਈ ਅੱਗੇ ਆਉਣ ਦਾ ਸੱਦਾ ਦਿੱਤਾ | ਉਨ੍ਹਾਂ ਨੇ ਗੁਰੂ ਸਾਹਿਬ ਵਲੋਂ ਸਿੱਖੀ ਦੇ ਅਸੂਲਾਂ 'ਤੇ ਪਹਿਰਾ ਦਿੰਦੇ ਹੋਏ ਸਿੱਖੀ ਦੇ ਪ੍ਰਚਾਰ ਦੀ ਚਲਾਈ ਗਈ ਮੁਹਿੰਮ ਦਾ ਜ਼ਿਕਰ ਵੀ ਕੀਤਾ | ਉਨ੍ਹਾਂ ਦੱਸਿਆ ਕਿ ਗੁਰੂ ਹਰਿਰਾਇ ਸਾਹਿਬ ਜੀ ਵਲੋਂ, ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਮੇਂ ਤੋਂ ਸ਼ੁਰੂ ਕੀਤੀ ਗਈ ਫ਼ੌਜ ਪਰੰਪਰਾ ਨੂੰ ਆਪਣੇ ਨਾਲ ਨਾ ਕੇਵਲ ਤਿਆਰ ਬਰ ਤਿਆਰ ਰੱਖਿਆ ਸਗੋਂ ਮੁਗ਼ਲ ਬਾਦਸ਼ਾਹ ਸ਼ਾਹਜਹਾਂ ਦੇ ਪੁੱਤਰ ਦਾਰਾ ਸ਼ਿਕੋਹ ਦੇ ਬਿਮਾਰ ਹੋਣ 'ਤੇ ਆਪਣੇ ਦਵਾਖਾਨੇ ਤੋਂ ਵਿਸ਼ੇਸ਼ ਕਿਸਮ ਦੀ ਦਵਾਈ ਭੇਜਣਾ ਗੁਰੂ ਸਾਹਿਬ ਦੀ ਤਾਕਤ ਤੇ ਨਿਮਰਤਾ ਦੇ ਮੇਲ ਨੂੰ ਦਰਸਾਉਂਦਾ ਹੈ ¢
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਜਪੁਰਾ ਦੀ ਧੀ ਖੁਸ਼ਪ੍ਰੀਤ ਕੌਰ ਨੇ ਹਾਸਿਲ ਕੀਤੀ ਸ਼ਾਨਦਾਰ ਸਫਲਤਾ ਅਗਲੀ ਖ਼ਬਰ ਅਪਾਹਜ ਕਿ੍ਕਟਰਾਂ ਨੂੰ ਕੋਚਿੰਗ ਦੇਣ ਵਾਲੇ ਕੋਚ ਦੀਪ ਕੰਬੋਜ ਨੂੰ ਬਾਬਾ ਬ੍ਰਹਮਦਾਸ ਨੇ ਕੀਤਾ ਸਨਮਾਨਿਤ
Ad Position 24
No active advertisement