18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਜਾਖਲ ਬਲਾਕ ਦੇ ਤਲਵਾੜਾ ਪਿੰਡ ਵਿਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ 'ਤੇ ਫੁੱਲ ਮਾਲਾਵਾਂ ਭੇਟ ਕਰਦੇ ਹੋਏ ਵਾਸੀ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 02-02-2026
ਟੋਹਾਣਾ/ਜਾਖ਼ਲ, 1 ਫਰਵਰੀ (ਮਨਜੀਤ ਸਿੰਘ)-ਬਲਾਕ ਜਾਖ਼ਲ ਦੇ ਤਲਵਾੜਾ ਪਿੰਡ 'ਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ | ਸ਼ਰਧਾਲੂਆਂ ਨੇ ਪਹਿਲਾਂ ਗੁਰੂ ਰਵਿਦਾਸ ਮੰਦਰ ਵਿਖੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ | ਇਸ ਤੋਂ ਬਾਅਦ ਕਮੇਟੀ ਮੈਂਬਰਾਂ ਤੇ ਪਤਵੰਤਿਆਂ ਨੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਮੂਰਤੀ 'ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਭੇਟ ਕੀਤੀ | ਪ੍ਰੋਗਰਾਮ ਨੇ ਆਪਸੀ ਭਾਈਚਾਰੇ ਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕੀਤਾ | ਇਸ ਮੌਕੇ ਚੇਤ ਸਿੰਘ, ਅਮਰੀਕ ਸਿੰਘ, ਜੀਤ ਸਿੰਘ, ਦਰਸ਼ਨ ਮਹਿਲ, ਕੁਲਬੀਰ ਸਿੰਘ, ਬਲਕਾਰ ਮਾਸਟਰ ਤੇ ਹੋਰ ਸਾਥੀ ਮੌਜੂਦ ਸਨ | ਉਨ੍ਹਾਂ ਸਾਰਿਆਂ ਨੇ ਗੁਰੂ ਰਵਿਦਾਸ ਜੀ ਦੁਆਰਾ ਦਿਖਾਏ ਮਾਰਗ 'ਤੇ ਚੱਲਣ ਦਾ ਪ੍ਰਣ ਲਿਆ |

Ad Position 22
No active advertisement
ਪਿਛਲੀ ਖ਼ਬਰ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪਿਰਥਲਾ ਦੇ ਵਿਦਿਆਰਥੀਆਂ ਨੇ ਮਾਡਲ ਬਣਾ ਕੇ ਵਿਗਿਆਨ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਲੋਕ ਚੇਤਨਾ ਮੰਚ ਵਲੋਂ ਮਿੰਨੀ ਕਹਾਣੀ ਸੰਗ੍ਰਹਿ 'ਦਿਲਾਂ ਦੀ ਸਾਂਝ' ਦਾ ਲੋਕ ਅਰਪਣ <br/>
Ad Position 24