19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਦੁਕਾਨ 'ਚੋਂ 40 ਹਜ਼ਾਰ ਰੁਪਏ ਦੀ ਨਕਦੀ ਚੋਰੀ <br/>

Ad Position 21
No active advertisement
ਅਜੀਤ ਡੈਸਕ 02-02-2026
ਭੁਲੱਥ, 1 ਫਰਵਰੀ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)- ਕਸਬੇ ਵਿਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਜਿਸਦੀ ਤਾਜ਼ਾ ਮਿਸਾਲ ਕਸਬਾ ਭੁਲੱਥ ਦੇ ਮੇਨ ਬਾਜ਼ਾਰ 'ਚ ਦੇਖਣ ਨੂੰ ਮਿਲੀ ਜਿੱਥੇ ਚੋਰ ਦਿਲ ਵਾਲੇ ਟੈਲੀਕਾਮ ਦੁਕਾਨ ਦਾ ਸ਼ਟਰ ਵੱਡ ਕੇ ਅੰਦਰੋਂ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਵਿਪਨ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਭੁਲੱਥ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਦੁਕਾਨ ਨੂੰ ਸ਼ਟਰ ਲਗਾ ਕੇ ਘਰ ਨੂੰ ਚਲਾ ਗਿਆ ਸੀ | ਜਦੋਂ ਸਵੇਰੇ ਦੁਕਾਨ 'ਤੇ ਆਇਆ ਤਾਂ ਤਾਲੇ ਵਾਲੀ ਸਾਈਡ ਤੋਂ ਸ਼ਟਰ ਟੁੱਟਾ ਪਿਆ ਸੀ | ਜਦੋਂ ਉਸਨੇ ਅੰਦਰ ਜਾ ਕੇ ਵੇਖਿਆ ਤਾਂ ਗੱਲੇ ਵਿਚ ਪਈ 40 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ ਅਗਲੀ ਖ਼ਬਰ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਦਾ ਅੰਤਿਮ ਸੰਸਕਾਰ
Ad Position 24