19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪੰਜਾਬ ਨੂੰ ਕੀਤਾ ਗਿਆ ਨਜ਼ਰਅੰਦਾਜ਼-ਢੀਂਡਸਾ

Ad Position 21
No active advertisement
ਅਜੀਤ ਡੈਸਕ 02-02-2026
ਸੰਗਰੂਰ, 1 ਫ਼ਰਵਰੀ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂ ਤੇ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੇਂਦਰੀ ਬਜਟ 'ਚ ਪੰਜਾਬ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ | ਢੀਂਡਸਾ ਨੇ ਕਿਹਾ ਕਿ ਬਜਟ ਵਿਚ ਨਾ ਤਾਂ ਪੰਜਾਬ ਲਈ ਕੋਈ ਵਿਸ਼ੇਸ਼ ਵਿੱਤੀ ਮਦਦ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਨਾ ਹੀ ਕਿਸਾਨਾਂ ਲਈ ਕੋਈ ਰਾਹਤ ਪੈਕੇਜ ਰੱਖਿਆ ਗਿਆ ਹੈ | ਸੂਬੇ ਦੇ ਉਦਯੋਗਿਕ ਵਿਕਾਸ, ਨਿਵੇਸ਼ ਅਤੇ ਰੁਜ਼ਗਾਰ ਸਿਰਜਣਾ ਲਈ ਵੀ ਕੋਈ ਸਪਸ਼ਟ ਯੋਜਨਾ ਸਾਹਮਣੇ ਨਹੀਂ ਆਈ, ਜਦੋਂਕਿ ਪੰਜਾਬ ਨੇ ਦੇਸ਼ ਦੀ ਖਾਦ ਸੁਰੱਖਿਆ, ਫ਼ੌਜੀ ਸੇਵਾ ਅਤੇ ਆਰਥਿਕ ਵਿਕਾਸ ਵਿਚ ਹਮੇਸ਼ਾ ਮੁੱਖ ਯੋਗਦਾਨ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਅੰਨਦਾਤੇ ਤੇ ਗਰੀਬਾਂ ਨਾਲ ਕਮਾਇਆ ਧ੍ਰੋਹ-ਬੈਂਸ ਅਗਲੀ ਖ਼ਬਰ ਪੰਜਾਬ ਨੂੰ ਕੀਤਾ ਗਿਆ ਨਜ਼ਰਅੰਦਾਜ਼-ਢੀਂਡਸਾ
Ad Position 24