ਲੁਧਿਆਣਾ, 1 ਫਰਵਰੀ (ਜਤਿੰਦਰ ਭੰਬੀ)-ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਕੇਂਦਰੀ ਬਜਟ ਨੂੰ ਬੇਹੱਦ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ | ਬੈਂਸ ਨੇ ਕਿਹਾ ਕਿ ਇਸ ਬਜਟ 'ਚ ਆਮ ਲੋਕਾਂ, ਮੱਧ ਵਰਗ ਅਤੇ ਗਰੀਬਾਂ ਦੇ ਹੱਥ ਸਿਰਫ਼ ਖਾਲੀ ਕਟੋਰਾ ਆਇਆ ਹੈ | ਬੈਂਸ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਪਰ ਬਜਟ 'ਚ ਪੰਜਾਬ ਲਈ ਕਿਸੇ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਕਰਨਾ ਕੇਂਦਰ ਦੀ ਮਾੜੀ ਨੀਅਤ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦਾ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ ਪਰ ਬਜਟ 'ਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕੋਈ ਸਪੱਸ਼ਟ ਨੀਤੀ ਨਹੀਂ ਦਿਖਾਈ ਦਿੱਤੀ |