ਡੱਬਵਾਲੀ, 3 ਫਰਵਰੀ (ਇਕਬਾਲ ਸਿੰਘ ਸ਼ਾਂਤ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 5 ਫਰਵਰੀ ਨੂੰ ਗੁਰਦੁਆਰਾ ਕਲਗੀਧਰ ਸਿੰਘ ਸਭਾ (ਗੁਰੂ ਅਸਥਾਨ) ਡੱਬਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ | ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ 'ਚ ਭਾਈ ਬੇਅੰਤ ਸਿੰਘ ਦੇ ਜਥੇ ਵਲੋਂ ਰੂਹਾਨੀ ਕੀਰਤਨ ਜਰੀਏ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਿਮਰਨਜੀਤ ਸਿੰਘ ਵੀ ਉਚੇਚੇ ਹਾਜਰੀ ਭਰਨਗੇ |