ਕਰਨਾਲ, 3 ਫਰਵਰੀ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਤੇ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27ਬੀ ਚੰਡੀਗੜ੍ਹ ਵਿਖੇ ਸਿੱਖ ਵਿਦਿਆਰਥੀਆਂ ਨੂੰ ਯੂ. ਪੀ. ਐਸ. ਸੀ. ਤੇ ਪੀ. ਪੀ. ਐਸ. ਸੀ. ਦੀਆਂ ਪ੍ਰੀਖਿਆਵਾਂ ਲਈ ਮੁਫਤ ਕੋਚਿੰਗ ਦਿੱਤੀ ਜਾ ਰਹੀ ਹੈ | ਇਸ ਸੰਬੰਧੀ ਮੁਫਤ ਕੋਚਿੰਗ ਲੈਣ ਲਈ ਯੋਗ ਸਿੱਖ ਵਿਦਿਆਰਥੀਆਂ ਤੋਂ 28 ਫਰਵਰੀ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਸਿੱਖ ਵਿਦਿਆਰਥੀ ਡਿਪਾਰਟਮੈਂਟ ਦੀ ਵੈੱਬਸਾਈਟ 'ਤੇ ਵਿਜ਼ਿਟ ਕਰਕੇ ਆਨਲਾਈਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਥੇ ਸਿਖਲਾਈ ਲੈ ਰਹੇ ਬੱਚਿਆਂ ਨੂੰ ਰਿਹਾਇਸ਼, ਖਾਣ ਪੀਣ ਦੀ ਸਹੂਲਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ | ਇਸ ਸੰਬੰਧੀ ਵਿਦਿਆਰਥੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ, ਬਹਾਦਰਗੜ੍ਹ ਪਟਿਆਲਾ ਦੇ ਨੰਬਰਾਂ 9914277438, 9814591136 'ਤੇ ਸੰਪਰਕ ਕਰ ਸਕਦੇ ਹਨ |