05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

12 ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਕਿਸਾਨ ਤੇ ਕਰਮਚਾਰੀ ਜਥੇਬੰਦੀਆਂ ਵਲੋਂ ਲਾਮਬੰਦੀ <br/>

Ad Position 21
No active advertisement
ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਲਈ ਮੀਟਿੰਗ 'ਚ ਸ਼ਾਮਿਲ ਅਧਿਆਪਕ | ਤਸਵੀਰ : ਪੰਨੀਵਾਲੀਆ <br/> 04-02-2026
ਕਾਲਾਂਵਾਲੀ/ਸਿਰਸਾ, 3 ਫਰਵਰੀ (ਭੁਪਿੰਦਰ ਪੰਨੀਵਾਲੀਆ)-ਆਗਾਮੀ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਜਿਥੇ ਕਿਸਾਨ ਜਥੇਬੰਦੀਆਂ ਵਲੋਂ ਪਿੰਡਾਂ 'ਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਉਥੇ ਹੀ ਕਰਮਚਾਰੀ ਜਥੇਬੰਦੀਆਂ ਵਲੋਂ ਵੀ ਕਰਮਚਾਰੀਆਂ ਨੂੰ ਇਕਜੁੱਟ ਕੀਤਾ ਜਾ ਰਿਹਾ ਹੈ | ਹਰਿਆਣਾ ਅਧਿਆਪਕ ਸੰਘ, ਰੋਡਵੇਜ਼ ਤੇ ਬਿਜਲੀ ਵਿਭਾਗ ਦੇ ਕਰਮਚਾਰੀਆਂ ਵਲੋਂ ਕਰਮਚਾਰੀਆਂ ਨੂੰ ਇਕਜੁੱਟ ਹੋ ਕੇ ਹੜਤਾਲ ਨੂੰ ਸਫਲ ਬਣਾਉਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ | ਹਰਿਆਣਾ ਸਕੂਲ ਅਧਿਆਪਕ ਸੰਘ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਨੇ ਮੀਟਿੰਗ ਕਰਕੇ ਹੜਤਾਲ ਨੂੰ ਸਫਲ ਬਣਾਉਣ ਲਈ ਅਧਿਆਪਕਾਂ ਨੂੰ ਇੱਕਜੁਟ ਹੋਣ ਦਾ ਸੱਦਾ ਦਿੱਤਾ ਹੈ | ਅਧਿਆਪਕ ਸੰਘ ਦੇ ਜ਼ਿਲ੍ਹਾ ਪ੍ਰਧਾਨ ਵੀਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਪਟਵਾਰ ਭਵਨ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਲਈ ਡਿਵੀਜ਼ਨਲ ਪੱਧਰ 'ਤੇ ਟੀਮਾਂ ਬਣਾਈਆਂ ਜਾ ਰਹੀਆਂ ਹਨ ਅਤੇ ਸਾਰੇ ਅਧਿਆਪਨ ਤੇ ਗੈਰ-ਅਧਿਆਪਨ ਸਟਾਫ ਨੂੰ ਹੜਤਾਲ ਵਿਚ ਹਿੱਸਾ ਲੈਣਗੇ | ਉਨ੍ਹਾਂ ਨੇ ਕਿਹਾ ਕਿ ਹੜਤਾਲ ਵਿਚ ਅਧਿਆਪਕਾਂ ਦੀ ਭਾਗੀਦਾਰੀ ਸੌ ਫੀਸਦੀ ਯਕੀਨੀ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ | ਅਧਿਆਪਕਾਂ ਦੇ ਤਬਾਦਲੇ ਪ੍ਰਤੀ ਵਿਭਾਗ ਦੇ ਨਕਾਰਾਤਮਕ ਰਵੱਈਏ ਤੇ ਮਿਡ-ਡੇਅ ਮੀਲ ਰਾਸ਼ਨ ਸਮੱਗਰੀ ਸੰਬੰਧੀ ਕੋਈ ਦਿਸ਼ਾ-ਨਿਰਦੇਸ਼ ਜਾਰੀ ਨਾ ਕਰਨ, ਵਿਦਿਆਰਥੀਆਂ ਦੀ ਗਿਣਤੀ ਅਨੁਸਾਰ ਲੋੜੀਂਦੀ ਮਾਤਰਾ ਵਿਚ ਰਾਸ਼ਨ ਨਾ ਮਿਲਣ ਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਰਾਸ਼ਨ ਦੀ ਗੁਣਵੱਤਾ ਨਾ ਮਿਲਣ ਵਿਰੁੱਧ ਰੋਸ ਦਰਜ ਕਰਵਾਉਣ ਲਈ, ਜ਼ਿਲ੍ਹਾ ਕਾਰਜਕਾਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਮਿਲੇਗਾ ਅਤੇ ਰੋਸ ਪ੍ਰਗਟ ਕਰਦੇ ਹੋਏ ਇੱਕ ਮੰਗ ਪੱਤਰ ਸੌਂਪੇਗਾ ਤੇ ਇਸ 'ਤੇ ਆਉਣ ਵਾਲੇ ਅੰਦੋਲਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ | ਇਸ ਮੌਕੇ ਸਤਪਾਲ ਸਿੰਘ, ਪ੍ਰਹਿਲਾਦ ਰਾਏ, ਵਰਿੰਦਰ ਕੁਮਾਰ, ਗੁਰਮੀਤ ਸਿੰਘ, ਕਿ੍ਸ਼ਨਾ ਕਾਇਤ, ਨਾਨਕ ਚੰਦ, ਬੂਟਾ ਸਿੰਘ, ਧਰਮਵੀਰ, ਰਾਜਬੀਰ ਸਿੰਘ, ਸਤਨਾਮ ਸਿੰਘ, ਭਗਵਾਨ ਸਿੰਘ, ਜਗਸੀਰ ਸਿੰਘ, ਰਵਿੰਦਰ ਸਿੰਘ, ਰਮੇਸ਼ ਕੁਮਾਰ, ਦਰਸ਼ਨ ਸਿੰਘ, ਜਗਸੀਰ ਸਿੰਘ ਜੇ. ਬੀ. ਟੀ., ਤੇਜਪਾਲ, ਬਲਦੇਵ ਸਿੰਘ, ਓਮ ਪ੍ਰਕਾਸ਼, ਰੋਹਤਾਸ ਕੁਮਾਰ, ਬਲਦੇਵ ਸਿੰਘ ਆਦਿ ਅਧਿਆਪਕ ਮੌਜੂਦ ਸਨ | ਓਧਰ ਲੋਕ ਪੰਚਾਇਤ, ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਮੀਟਿੰਗਾਂ ਰਾਹੀਂ ਹੜਤਾਲ ਨੂੰ ਸਫਲ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੇਵੀ ਭਾਗਵਤ ਮਹਾਪੁਰਾਣ ਸਿਰਫ਼ ਕਹਾਣੀਆਂ ਦਾ ਸੰਗ੍ਰਹਿ ਨਹੀਂ ਹੈ, ਸਗੋਂ ਇਕ ਬ੍ਰਹਮ ਗ੍ਰੰਥ-ਸਾਧਵੀ ਭੱਦਰਾ ਭਾਰਤੀ <... ਅਗਲੀ ਖ਼ਬਰ ਡੱਬਵਾਲੀ ਪੰਚਾਇਤ ਸੰਮਤੀ: ਬਿਨਾਂ ਏਜੰਡਾ ਦਰਜ ਕਰੋੜਾਂ ਦੇ ਵਿਵਾਦਿਤ ਮਤਿਆਂ ਦਾ ਮਾਮਲਾ ਅੱਧਵਿਚਕਾਰ ਨਵੇਂ ਬੀ. ਡੀ. ਪੀ....
Ad Position 24