05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸਕੂਟਰੀ ਸਵਾਰ ਨੌਜਵਾਨ ਹੈਰੋਇਨ ਤੇ ਨਕਦੀ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 04-02-2026
ਸਿਰਸਾ, 3 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸੀ. ਆਈ. ਏ. ਥਾਣਾ ਪੁਲਿਸ ਨੇ ਗਸ਼ਤ ਦੌਰਾਨ ਇਕ ਸਕੂਟਰੀ ਸਵਾਰ ਨੌਜਵਾਨ ਨੂੰ ਹੈਰੋਇਨ ਤੇ ਨਕਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਛਾਣ ਵਿਜੈ ਕੁਮਾਰ ਵਾਸੀ ਕੁੱਕੜ ਥਾਣਾ ਵਜੋਂ ਕੀਤੀ ਗਈ ਹੈ | ਸੀ. ਆਈ. ਏ. ਥਾਣੇ ਦੇ ਇੰਚਾਰਜ ਨੇ ਦੱਸਿਆ ਕਿ ਸੀ. ਆਈ. ਏ. ਇਕ ਟੀਮ ਡਿੰਗ ਮੰਡੀ ਰਾਹੀਂ ਬੋਦੀਵਾਲੀ ਪਿੰਡ ਵੱਲ ਗਸ਼ਤ ਕਰ ਰਹੀ ਸੀ ਤਾਂ ਸਾਹਮਣੇ ਤੋਂ ਸਕੂਟਰੀ ਸਵਾਰ ਇਕ ਨੌਜਵਾਨ ਨੂੰ ਆਉਂਦੇ ਦੇਖਿਆ ਗਿਆ | ਸਾਹਮਣੇ ਪੁਲਿਸ ਦੀ ਗੱਡੀ ਦੇਖ ਕੇ ਸਕੂਟਰੀ ਸਵਾਰ ਨੌਜਵਾਨ ਨੇ ਅਚਾਨਕ ਸਕੂਟੀ ਪਿੱਛੇ ਮੋੜੀ ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਦੇ ਜਵਾਨਾਂ ਨੇ ਹੁਸ਼ਿਆਰੀ ਕਰਦਿਆਂ ਉਸ ਨੂੰ ਫੜ ਲਿਆ | ਜਦੋਂ ਉਸ ਨੂੰ ਭੱਜਣ ਦਾ ਕਾਰਨ ਪੁੱਛਿਆ ਗਿਆ ਤਾਂ ਉਹ ਕੋਈ ਸੰਤੋਸ਼ਜਨ ਉੱਤਰ ਨਾ ਦੇ ਸਕਿਆ | ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 14 ਗ੍ਰਾਮ 540 ਮਿਲੀਗ੍ਰਾਮ ਹੈਰੋਇਨ ਤੇ 24 ਹਜ਼ਾਰ ਰੁਪਏ ਬਰਾਮਦ ਹੋਏ | ਸੀ. ਆਈ. ਏ. ਸਿਰਸਾ ਇੰਚਾਰਜ ਨੇ ਦੱਸਿਆ ਕਿ ਗਿ੍ਫ਼ਤਾਰ ਮੁਲਜ਼ਮ ਖ਼ਿਲਾਫ਼ ਡਿੰਗ ਥਾਣੇ ਵਿਚ ਨਾਰਕੋਟਿਕ ਡਰੱਗਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਡਿੰਗ ਥਾਣੇ ਨੂੰ ਸੌਂਪ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਗਰਲਜ਼ ਕਾਲਜ ਵਿਖੇ ਵਿਦਿਆਰਥੀਆਂ ਨੂੰ ਸਫਾਈ ਦੀ ਮਹੱਤਤਾ ਬਾਰੇ ਕਰਵਾਇਆ ਜਾਣ <br/> ਅਗਲੀ ਖ਼ਬਰ ਸ੍ਰੀ ਦੇਵੀ ਭਾਗਵਤ ਮਹਾਪੁਰਾਣ ਸਿਰਫ਼ ਕਹਾਣੀਆਂ ਦਾ ਸੰਗ੍ਰਹਿ ਨਹੀਂ ਹੈ, ਸਗੋਂ ਇਕ ਬ੍ਰਹਮ ਗ੍ਰੰਥ-ਸਾਧਵੀ ਭੱਦਰਾ ਭਾਰਤੀ <...
Ad Position 24