ਨਵੀਂ ਦਿੱਲੀ, 3 ਫਰਵਰੀ (ਮਿਸਰਦੀਪ ਭਾਟੀਆ)-ਚਾਨਣ ਗੋਬਿੰਦਪੁਰੀ ਯਾਦਗਾਰੀ ਟਰੱਸਟ, ਨਵੀਂ ਦਿੱਲੀ ਵਲੋਂ ਹੈਰੀਟੇਜ ਐਂਡ ਕਲਚਰ ਫਾਊਾਡੇਸ਼ਨ (ਰਜਿ.) ਦੇ ਸਹਿਯੋਗ ਨਾਲ ਪੰਜਾਬੀ ਦੇ ਉੱਘੇ ਗੀਤਕਾਰ ਅਤੇ ਗ਼ਜ਼ਲ ਉਸਤਾਦ ਚਾਨਣ ਗੋਬਿੰਦਪੁਰੀ ਦਾ 102ਵਾਂ ਜਨਮ ਦਿਨ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਹ ਪ੍ਰੋਗਰਾਮ 7 ਫਰਵਰੀ ਨੂੰ ਗੁਰਦੁਆਰਾ, 'ਸੀ' ਬਲਾਕ, ਮਿੰਨੀ ਹਾਲ, ਤੀਜੀ ਮੰਜ਼ਿਲ, ਹਰੀ ਨਗਰ, ਨਵੀਂ ਦਿੱਲੀ ਵਿਖੇ ਦੁਪਹਿਰ 3 ਵਜੇ ਤੋਂ ਸ਼ੁਰੂ ਹੋਵੇਗਾ | ਪ੍ਰੋਗਰਾਮ ਦੌਰਾਨ ਪੰਜਾਬੀ ਸਾਹਿਤ ਦੇ ਖੇਤਰ ਵਿਚ ਅਣਮੁੱਲਾ ਯੋਗਦਾਨ ਪਾਉਣ ਲਈ ਪੰਜਾਬੀ ਕਵਿੱਤਰੀ ਜਗਜੀਤ ਕੌਰ ਭੋਲੀ ਦਾ ਸਨਮਾਨ ਕੀਤਾ ਜਾਵੇਗਾ | ਪ੍ਰੋਗਰਾਮ ਦੌਰਾਨ ਡਾ. ਮਨਜੀਤ ਸਿੰਘ ਸਾਬਕਾ ਮੁਖੀ, ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ, ਮੱੁਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਰਾਜੇਸ਼ ਕੁਮਾਰ ਲਾਡੀ, ਕੌਂਸਲਰ ਹਰੀ ਨਗਰ ਅਤੇ ਰਾਜ ਕੁਮਾਰ ਭਾਰਦਵਾਜ, ਸਾਬਕਾ ਸੀਨੀਅਰ ਕਾਰਜਕਾਰੀ ਅਧਿਕਾਰੀ, ਭਾਰਤ ਸਰਕਾਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹਿਣਗੇ |