05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਇਨਸਾਨੀਅਤ ਹੋਈ ਸ਼ਰਮਸਾਰ ਸੜਕ 'ਤੇ ਡਿਗਣ ਨਾਲ ਤੜਫ-ਤੜਫ ਕੇ ਹੋਈ ਮੌਤ, ਮਦਦ ਦੀ ਬਜਾਏ ਨੌਜਵਾਨ ਮਿ੍ਤਕ ਦਾ ਮੋਬਾਈਲ ਚੋਰੀ ਕਰ ਕੇ ਫਰਾਰ

Ad Position 21
No active advertisement
ਅਜੀਤ ਡੈਸਕ 04-02-2026
ਨਵੀਂ ਦਿੱਲੀ, 3 ਫਰਵਰੀ (ਮਿਸਰਦੀਪ ਭਾਟੀਆ)-ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ | ਇਕ ਵਿਅਕਤੀ ਅਚਾਨਕ ਸੜਕ 'ਤੇ ਡਿਗ ਪਿਆ ਪਰ ਉਸਦੀ ਮਦਦ ਕਰਨ ਦੀ ਬਜਾਏ ਦੋ ਨੌਜਵਾਨ ਸਕੂਟਰ 'ਤੇ ਸਵਾਰ ਹੋ ਕੇ ਆਏ ਅਤੇ ਪਹਿਲੇ ਉਸਦਾ ਮੋਬਾਈਲ ਚੋਰੀ ਕਰ ਲਿਆ | ਕੁਝ ਦੇਰ ਬਾਅਦ ਉਹ ਵਾਪਸ ਆਏ, ਉਸ ਦੀਆਂ ਜੇਬਾਂ ਦੀ ਤਲਾਸ਼ੀ ਲਈ, ਜਦੋਂ ਕੁਝ ਵੀ ਨਹੀਂ ਮਿਲਿਆ ਤਾਂ ਉਹ ਭੱਜ ਗਏ | ਸਮੇਂ ਸਿਰ ਡਾਕਟਰੀ ਸਹਾਇਤਾ ਨਾ ਮਿਲਣ ਕਾਰਨ ਉਸ ਆਦਮੀ ਦੀ ਮੌਤ ਹੋ ਗਈ | ਇਸ ਮਾਮਲੇ ਵਿਚ ਮਿ੍ਤਕ ਦੀ ਪਛਾਣ ਨਹੀਂ ਹੋ ਸਕੀ ਹੈ | ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ | ਮੋਬਾਈਲ ਲੈ ਕੇ ਭੱਜਣ ਵਾਲੇ ਬਦਮਾਸ਼ਾਂ ਦੀ ਤਲਾਸ਼ ਵਿਚ ਪੁਲਿਸ ਉਨ੍ਹਾਂ ਦੇ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਔਰਤਾਂ ਨੂੰ ਆਨਲਾਈਨ ਧੋਖਾਧੜੀ ਰੋਕਣ ਲਈ ਜਾਗਰੂਕ ਹੋਣ ਦੀ ਲੋੜ - ਪਰਮਜੀਤ ਸਿੰਘ ਪੰਮਾ ਅਗਲੀ ਖ਼ਬਰ ਪੰਜਾਬੀ ਦੇ ਮਹਾਨ ਗੀਤਕਾਰ ਚਾਨਣ ਗੋਬਿੰਦਪੁਰੀ ਦਾ 102ਵਾਂ ਜਨਮ ਦਿਨ 7 ਨੂੰ ਮਨਾਇਆ ਜਾਵੇਗਾ
Ad Position 24