05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਤਿੰਨ ਨਾਬਾਲਗਾਂ ਨੇ 22 ਸਾਲਾ ਡਿਲੀਵਰੀ ਬੁਆਏ ਦੀ ਚਾਕੂ ਮਾਰ ਕੇ ਕੀਤੀ ਹੱਤਿਆ

Ad Position 21
No active advertisement
ਅਜੀਤ ਡੈਸਕ 04-02-2026
ਨਵੀਂ ਦਿੱਲੀ, 3 ਫਰਵਰੀ (ਮਿਸਰਦੀਪ ਭਾਟੀਆ)-ਰਾਜਧਾਨੀ ਦਿੱਲੀ ਦੇ ਮਯੂਰ ਵਿਹਾਰ ਇਲਾਕੇ ਵਿਚ ਸੋਮਵਾਰ ਰਾਤ ਨੂੰ ਆਚਾਰੀਆ ਨਿਕੇਤਨ ਵਿਚ ਇਕ ਮਾਮੂਲੀ ਝਗੜੇ ਤੋਂ ਬਾਅਦ ਤਿੰਨ ਨਾਬਾਲਗਾਂ ਨੇ ਇਕ ਡਿਲੀਵਰੀ ਬੁਆਏ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ | ਮਿ੍ਤਕ ਦੀ ਪਛਾਣ ਅਰੁਣ ਰਾਜ (22) ਵਜੋਂ ਹੋਈ, ਜੋ ਪਟਪੜਗੰਜ ਦਾ ਰਹਿਣ ਵਾਲਾ ਸੀ | ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿਚ ਰੱਖਵਾ ਦਿੱਤਾ ਹੈ | ਪੁਲਿਸ ਤੋਂ ਇਲਾਵਾ ਕ੍ਰਾਈਮ ਅਤੇ ਐਫ.ਐਸ.ਐਲ. ਦੀ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ | ਪੁਲਿਸ ਨੇ ਹੱਤਿਆ ਦਾ ਕੇਸ ਦਰਜ ਕਰ ਕੇ ਤਿੰਨਾਂ ਨਾਬਾਲਗਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਅਨੁਸਾਰ ਸੋਮਵਾਰ ਰਾਤ ਲਗਭਗ 8.15 ਵਜੇ ਪਾਂਡਵ ਨਗਰ ਪੁਲਿਸ ਸਟੇਸ਼ਨ ਨੂੰ ਇਕ ਪੀ.ਸੀ.ਆਰ. ਕਾਲ ਆਈ ਕਿ ਇਕ ਨੌਜਵਾਨ ਨੂੰ ਚਾਕੂ ਮਾਰਿਆ ਗਿਆ ਹੈ | ਖ਼ਬਰ ਮਿਲਦੇ ਸਾਰ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀ ਨੂੰ ਲਾਲ ਬਹਾਦਰ ਸ਼ਾਸਤਰੀ ਹਸਪਤਾਲ ਲੈ ਗਈ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਅਨੁਸਾਰ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਕਿ ਅਰੁਣ ਦੀ ਗਰਦਨ ਅਤੇ ਛਾਤੀ 'ਤੇ ਚਾਕੂ ਦੇ ਕਈ ਜ਼ਖ਼ਮ ਸਨ | ਜਾਂਚ ਤੋਂ ਪਤਾ ਲਗਾ ਹੈ ਕਿ ਤਿੰਨ ਨੌਜਵਾਨ ਇਕ ਬਾਈਕ 'ਤੇ ਮੌਕੇ 'ਤੇ ਪਹੁੰਚੇ ਸਨ | ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਤਿੰਨਾਂ ਨੇ ਅਰੁਣ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਏ | ਇਸ ਤੋਂ ਬਾਅਦ ਪੁਲਿਸ ਨੇ ਤਿੰਨੋਂ ਨਾਬਾਲਗਾਂ ਨੂੰ ਦੇਰ ਸ਼ਾਮ ਤੱਕ ਗਿ੍ਫ਼ਤਾਰ ਕਰ ਲਿਆ |
Ad Position 22
No active advertisement
ਪਿਛਲੀ ਖ਼ਬਰ ਸੀ.ਟੀ.ਈ.ਟੀ. ਪ੍ਰੀਖਿਆ 2026 ਲਈ ਨਵੀਆਂ ਤਰੀਕਾਂ ਦਾ ਐਲਾਨ ਅਗਲੀ ਖ਼ਬਰ ਸੀ.ਬੀ.ਐਸ.ਈ. ਵਲੋਂ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ
Ad Position 24