14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਇਤਰਾਜ਼ਯੋਗ ਟਿੱਪਣੀ ਵਿਰੁੱਧ ਭਾਜਪਾ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ

Ad Position 21
No active advertisement
ਅਜੀਤ ਡੈਸਕ 05-02-2026
ਕਾਲਾਂਵਾਲੀ/ਸਿਰਸਾ, 4 ਫਰਵਰੀ (ਭੁਪਿੰਦਰ ਪੰਨੀਵਾਲੀਆ)- ਸੰਸਦ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕਥਿਤ ਤੌਰ 'ਤੇ ਕੇਂਦਰ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕੀਤੀ ਗਈ ਇਤਰਾਜ਼ਯੋਗ ਟਿਪਣੀ ਖ਼ਿਲਾਫ਼ ਭਾਜਪਾ ਆਗੂਆਂ ਤੇ ਕਾਰਕੁਨਾਂ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ ਤੇ ਕਾਂਗਰਸ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਯਤਿੰਦਰ ਸਿੰਘ ਦੀ ਅਗਵਾਈ ਹੇਠ ਭਾਜਪਾ ਆਗੂ ਤੇ ਵਰਕਰ ਭਾਜਪਾ ਦੇ ਦਫ਼ਤਰ ਦੇ ਬਾਹਰ ਇਕੱਠੇ ਹੋਏ ਤੇ ਕਾਂਗਰਸ ਤੇ ਰਾਹੁਲ ਗਾਂਧੀ ਦੇ ਖ਼ਿਲਾਫ਼ ਜੋਰਦਾਰ ਨਾਅਰੇਬਾਜੀ ਕਰਦਿਆਂ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ | ਇਸ ਮੌਕੇ ਬੋਲਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੰਸਦ ਕੰਪਲੈਕਸ ਵਿੱਚ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਸਿੱਖ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਲਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ ਜੋ ਨਿੰਦਣਯੋਗ ਹੈ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਸਿੱਖ ਭਾਈਚਾਰੇ ਪ੍ਰਤੀ ਨਕਾਰਾਤਮਕ, ਅਪਮਾਨਜਨਕ ਅਤੇ ਨਫ਼ਰਤ ਭਰਿਆ ਰਵੱਈਆ ਹੁਣ ਲੁਕਿਆ ਨਹੀਂ ਹੈ | ਰਾਹੁਲ ਗਾਂਧੀ ਦਾ ਬਿਆਨ ਉਸੇ ਦੁਰਭਾਵਨਾਪੂਰਨ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ ਜੋ ਕਾਂਗਰਸ ਸਾਲਾਂ ਤੋਂ ਸਿੱਖ ਭਾਈਚਾਰੇ ਪ੍ਰਤੀ ਰੱਖਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਬਿਆਨ ਨਾ ਸਿਰਫ਼ ਇੱਕ ਜ਼ਿੰਮੇਵਾਰ ਜਨਤਕ ਪ੍ਰਤੀਨਿਧੀ ਦੇ ਮਾਣ ਦੀ ਉਲੰਘਣਾ ਕਰਦਾ ਹੈ ਬਲਕਿ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਉਂਦਾ ਹੈ | ਯਤਿੰਦਰ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਡੂੰਘੇ ਜ਼ਖ਼ਮ ਅਜੇ ਵੀ ਸਿੱਖ ਭਾਈਚਾਰੇ ਦੇ ਮਨਾਂ ਵਿੱਚ ਤਾਜ਼ਾ ਹਨ | ਸਿੱਖ ਭਾਈਚਾਰਾ ਉਸ ਸਮੇਂ ਗਾਂਧੀ ਪਰਿਵਾਰ ਦੀ ਭੂਮਿਕਾ ਨੂੰ ਕਦੇ ਨਹੀਂ ਭੁੱਲ ਸਕਦਾ | ਕਾਂਗਰਸ ਪਾਰਟੀ ਨੇ ਕਦੇ ਵੀ ਸਿੱਖ ਭਾਈਚਾਰੇ ਤੋਂ ਉਸ ਇਤਿਹਾਸਕ ਬੇਇਨਸਾਫ਼ੀ ਲਈ ਦਿਲੋਂ ਮੁਆਫ਼ੀ ਨਹੀਂ ਮੰਗੀ ਅਤੇ ਰਾਹੁਲ ਗਾਂਧੀ ਦੇ ਅੱਜ ਦੇ ਸ਼ਬਦ ਉਸ ਦਰਦ ਨੂੰ ਮੁੜ ਸੁਰਜੀਤ ਕਰਨ ਦਾ ਕੰਮ ਕਰਦੇ ਹਨ | ਇਸ ਲਈ ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਨੂੰ ਜਨਤਕ ਤੌਰ 'ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ, ਨਾ ਸਿਰਫ਼ ਸਿੱਖ ਭਾਈਚਾਰੇ ਤੋਂ, ਸਗੋਂ ਪੂਰੇ ਦੇਸ਼ ਤੋਂ | ਇਸ ਵਿਰੋਧ ਪ੍ਰਦਰਸ਼ਨ ਵਿੱਚ ਮੁੱਖ ਮੰਤਰੀ ਦੇ ਸਾਬਕਾ ਰਾਜਸੀ ਸਲਾਹਕਾਰ ਜਗਦੀਸ਼ ਚੋਪੜਾ, ਜ਼ਿਲ੍ਹਾ ਜਨਰਲ ਸਕੱਤਰ ਅੰਬਰ ਮਹਿਤਾ, ਅਮਨ ਚੋਪੜਾ, ਦੇਵਰਾਜ ਮੋਇਲ, ਜ਼ਿਲ੍ਹਾ ਸਕੱਤਰ ਅਮਰੀਕ ਸਿੰਘ ਰਾਹੀ, ਸੁਮਨ ਸੈਣੀ, ਸੁਨੀਲ ਬਾਮਣੀਆ, ਸਨਪ੍ਰੀਤ ਸੋਢੀ, ਕਿ੍ਸ਼ਨ ਮਹਿਤਾ, ਲਲਿਤ, ਸੁਮਿਤ ਮਹਿਤਾ, ਰਾਘਵ ਗੁਪਤਾ, ਹੇਮੰਤ ਸੈਣੀ, ਸੁਨੀਲ ਮਹਿਤਾ, ਅੰਗਰੇਜ ਸਿੰਘ ਅÏਲਖ ਆਦਿ ਸਮੇਤ ਕਈ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਐਡ ਟੈੱਕ ਪਲੇਟਫਾਰਮ ਨਾਲ ਸਾਂਝੇਦਾਰੀ ਜੇ. ਈ. ਈ., ਯੂ. ਪੀ. ਐਸ. ਸੀ. ਅਤੇ ਹੋਰ ਪ੍ਰੀਖਿਆਵਾਂ ਦੇ ਚਾਹਵਾਨਾ... ਅਗਲੀ ਖ਼ਬਰ ਜੀ-ਰਾਮ-ਜੀ ਨਾਲ ਪੇਂਡੂ ਪਰਿਵਾਰਾਂ ਨੂੰ ਵਧੇਰੇ ਕੰਮ ਤੇ ਆਰਥਿਕ ਸੁਰੱਖਿਆ ਮਿਲੇਗੀ-ਸਾਬਕਾ ਕੈਬਨਿਟ ਮੰਤਰੀ ਬਬਲੀ
Ad Position 24