14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਰਕਾਰ ਵਲੋਂ ਐਡ ਟੈੱਕ ਪਲੇਟਫਾਰਮ ਨਾਲ ਸਾਂਝੇਦਾਰੀ ਜੇ. ਈ. ਈ., ਯੂ. ਪੀ. ਐਸ. ਸੀ. ਅਤੇ ਹੋਰ ਪ੍ਰੀਖਿਆਵਾਂ ਦੇ ਚਾਹਵਾਨਾਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਮਿਲੇਗੀ

Ad Position 21
No active advertisement
ਅਜੀਤ ਡੈਸਕ 05-02-2026
ਨਵੀਂ ਦਿੱਲੀ, 4 ਫਰਵਰੀ (ਮਿਸਰਦੀਪ ਭਾਟੀਆ)-ਸਮਾਵੇਸ਼ੀ ਸਿੱਖਿਆ ਵੱਲ ਇਕ ਕਦਮ ਵਜੋਂ ਕੇਂਦਰ ਨੇ ਸਰਕਾਰ ਅਤੇ ਇਕ ਐਡ ਟੈੱਕ ਪਲੇਟਫਾਰਮ ਵਿਚਕਾਰ ਸਾਂਝੇਦਾਰੀ ਤੋਂ ਬਾਅਦ ਜੇ.ਈ.ਈ., ਯੂ.ਪੀ.ਐਸ.ਸੀ., ਐਸ.ਐਸ.ਸੀ. ਅਤੇ ਬੈਂਕਿੰਗ ਪ੍ਰੀਖਿਆਵਾਂ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਉਮੀਦਵਾਰਾਂ ਲਈ ਮੁਫ਼ਤ ਆਨਲਾਈਨ ਕੋਚਿੰਗ ਦਾ ਐਲਾਨ ਕੀਤਾ ਹੈ | ਇਹ ਜਾਣਕਾਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਰਾਮਦਾਸ ਅਠਾਵਲੇ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਇਕ ਲਿਖਤੀ ਜਵਾਬ ਵਿਚ ਦਿੱਤੀ | ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਨੁਸਾਰ ਸਰਕਾਰ ਨੇ ਹਰ ਸਾਲ 5000 ਉਮੀਦਵਾਰਾਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਪ੍ਰਦਾਨ ਕਰਨ ਲਈ ਫਿਜ਼ਿਕਸ ਵਾਲਾ ਫਾਊਾਡੇਸ਼ਨ ਨਾਲ ਇਕ ਸਮਝੌਤਾ ਪੱਤਰ 'ਤੇ ਦਸਤਖ਼ਤ ਕੀਤੇ ਹਨ | ਮੰਤਰੀ ਨੇ ਕਿਹਾ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਦੇਸ਼ ਭਰ ਵਿਚ ਅਨੁਸੂਚਿਤ ਜਾਤੀਆਂ, ਹੋਰ ਪਛੜੀਆਂ ਸ਼੍ਰੇਣੀਆਂ ਅਤੇ ਹੋਰ ਪਛੜੇ ਵਰਗਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਤੱਕ ਬਰਾਬਰ ਪਹੁੰਚ ਯਕੀਨੀ ਬਣਾਉਣ ਲਈ ਕਈ ਪਹਿਲਕਦਮੀਆਂ ਲਾਗੂ ਕਰ ਰਿਹਾ ਹੈ | ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਨੇ ਫਿਜ਼ਿਕਸ ਵਾਲਾ ਫਾਊਾਡੇਸ਼ਨ ਨਾਲ ਇਕ ਸਮਝੌਤਾ ਪੱਤਰ 'ਤੇ ਹਸਤਾਖ਼ਰ ਕੀਤੇ ਹਨ ਜਿਸ ਰਾਹੀਂ ਹਰ ਸਾਲ ਅਨੁਸੂਚਿਤ ਜਾਤੀਆਂ ਅਤੇ ਹੋਰ ਪਛੜੀਆਂ ਸ਼੍ਰੇਣੀਆਂ ਅਤੇ ਓਡੀਸ਼ਾ ਸਮੇਤ ਪੂਰੇ ਭਾਰਤ ਤੋਂ 5000 ਪੀ.ਐਮ. ਕੇਅਰਜ਼ ਫਾਰ ਚਿਲਡਰਨ ਸਕੀਮ ਦੇ ਲਾਭਪਾਤਰੀਆਂ ਨੂੰ ਮੁਫ਼ਤ ਆਨਲਾਈਨ ਕੋਚਿੰਗ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਆਰੀਆ ਪ੍ਰਤਿਭਾ ਵਿਕਾਸ ਸੰਸਥਾਨ ਵਾਂਝੇ ਵਰਗਾਂ ਦੇ 44 ਪ੍ਰਤਿਭਾਸ਼ਾਲੀ ਯੂ. ਪੀ. ਐਸ. ਸੀ. ਉਮੀਦਵਾਰਾਂ ਨੂੰ ਬਣਾ ਰਿਹਾ... ਅਗਲੀ ਖ਼ਬਰ ਇਤਰਾਜ਼ਯੋਗ ਟਿੱਪਣੀ ਵਿਰੁੱਧ ਭਾਜਪਾ ਨੇ ਰਾਹੁਲ ਗਾਂਧੀ ਦਾ ਪੁਤਲਾ ਸਾੜਿਆ
Ad Position 24