20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੀ.ਡੀ.ਐਲ.ਯੂ. 'ਚ ਪੰਜਾਬੀ ਕਵੀ ਪ੍ਰੋ. ਪੂਰਨ ਸਿੰਘ ਦੇ 146ਵੇਂ ਜਨਮ ਦਿਵਸ ਦੇ ਮੌਕੇ 'ਤੇ ਦੋ ਰੋਜ਼ਾ ਕਵਿਤਾ ਪਾਠ ਤੇ ਵਰਕਸ਼ਾਪ ਦਾ ਉਦਘਾਟਨ ਵਿਦਿਆਰਥੀਆਂ ਨੂੰ ਸਾਹਿਤਕ ਗਤੀਵਿਧੀਆਂ 'ਚ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ <br/>

Ad Position 21
No active advertisement
ਅਜੀਤ ਡੈਸਕ 06-02-2026
ਸਿਰਸਾ, 5 ਫਰਵਰੀ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਨੇ ਵੀਰਵਾਰ ਨੂੰ ਪ੍ਰਸਿੱਧ ਪੰਜਾਬੀ ਕਵੀ ਪ੍ਰੋ. ਪੂਰਨ ਸਿੰਘ ਦੇ 146ਵੇਂ ਜਨਮ ਦਿਵਸ ਦੇ ਮੌਕੇ 'ਤੇ ਯੂਨੀਵਰਸਿਟੀ ਦੇ ਟੈਗੋਰ ਹਾਲ 'ਚ ਦੋ ਰੋਜ਼ਾ ਕਵਿਤਾ ਪਾਠ ਤੇ ਵਰਕਰਸ਼ਾਪ ਪ੍ਰੋਗਰਾਮ ਦਾ ਸ਼ਮਾ ਰੌਸ਼ਨ ਕਰਕੇ ਉਦਘਾਟਨ ਕੀਤਾ |ਸੀਐਲਡੀਯੂ ਦੇ ਪੰਜਾਬੀ ਵਿਭਾਗ ਦੀ ਚੇਅਰਪਰਸਨ ਪ੍ਰੋਫੈਸਰ ਰਣਜੀਤ ਕੌਰ ਨੇ ਦੱਸਿਆ ਕਿ ਇਹ ਵਰਕਸ਼ਾਪ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋਫੈਸਰ ਵਿਜੇ ਕੁਮਾਰ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ | ਅਮਰੀਕਾ ਤੋਂ ਪਹੁੰਚੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਸਾਬਕਾ ਪ੍ਰੋਫੈਸਰ ਸੋਹਿੰਦਰ ਬੀਰ ਸਿੰਘ ਨੇ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਆਪਣੇ ਸੰਬੋਧਨ ਵਿੱਚ ਪ੍ਰੋਫੈਸਰ ਸੋਹਿੰਦਰ ਬੀਰ ਸਿੰਘ ਨੇ ਕਿਹਾ ਕਿ ਕਵਿਤਾ ਮਨੁੱਖੀ ਭਾਵਨਾਵਾਂ ਦਾ ਇੱਕ ਸ਼ਕਤੀਸ਼ਾਲੀ ਪ੍ਰਗਟਾਵਾ ਹੈ, ਜੋ ਸਮਾਜ ਨੂੰ ਸੇਧ ਦੇਣ ਦਾ ਕੰਮ ਕਰਦਾ ਹੈ | ਉਨ੍ਹਾਂ ਨੇ ਕਵੀ ਦੀ ਸੰਵੇਦਨਸ਼ੀਲਤਾ, ਰਚਨਾਤਮਕਤਾ ਅਤੇ ਸਾਹਿਤ ਦੇ ਸਮਾਜਿਕ ਮਹੱਤਵ ਬਾਰੇ ਵਿਸਥਾਰ ਨਾਲ ਦੱਸਿਆ | ਫੈਕਲਟੀ ਦੇ ਡੀਨ ਪ੍ਰੋਫੈਸਰ ਸੇਵਾ ਸਿੰਘ ਬਾਜਵਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਆਪਣੀ ਕਵਿਤਾ ਨਾਲ ਦਰਸ਼ਕਾਂ ਨੂੰ ਮੋਹਿਤ ਕੀਤਾ | ਉਨ੍ਹਾਂ ਨੌਜਵਾਨਾਂ ਵਿੱਚ ਸਾਹਿਤ ਵਿੱਚ ਦਿਲਚਸਪੀ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਕਵਿਤਾਵਾਂ ਨੇ ਆਡੀਟੋਰੀਅਮ ਨੂੰ ਭਾਵੁਕ ਅਤੇ ਸਾਹਿਤਕ ਮਾਹੌਲ ਨਾਲ ਭਰ ਦਿੱਤਾ | ਪ੍ਰੋਗਰਾਮ ਦੇ ਕੋਆਰਡੀਨੇਟਰ ਗੁਰਸਾਹਿਬ ਸਿੰਘ ਨੇ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੂੰ ਸਾਹਿਤਕ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ | ਸਟੇਜ ਦਾ ਸੰਚਾਲਨ ਡਾ. ਚਰਨਜੀਤ ਕੌਰ ਨੇ ਕੀਤਾ | ਡਾ. ਜਸਬੀਰ, ਡਾ. ਰਾਕੇਸ਼ ਸਮੇਤ ਵਿਦਿਆਰਥੀ ਅਤੇ ਅਧਿਆਪਕ ਵਰਕਸ਼ਾਪ ਵਿੱਚ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਵੀਨ ਜਿੰਦਲ ਫਾਊਾਡੇਸ਼ਨ ਨੇ ਮਾਰਕੰਡਾ ਨੈਸ਼ਨਲ ਕਾਲਜ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਵਲੋਂ ਖੋਜ ਅਤੇ ਵਿਕਾਸ ਸੈੱਲ ਲਈ ਇਕ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ <br/>
Ad Position 24