ਗੂਹਲਾ ਚੀਕਾ, 5 ਫਰਵਰੀ (ਓ.ਪੀ. ਸੈਣੀ)-ਨਵੀਨ ਜਿੰਦਲ ਫਾਊਾਡੇਸ਼ਨ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਮਹੱਤਵਪੂਰਨ ਮੁਹਿੰਮ ਦੀ ਅਗਵਾਈ ਕਰ ਰਹੀ ਹੈ | ਇਸ ਮੁਹਿੰਮ ਦੇ ਹਿੱਸੇ ਵਜੋਂ, ਅੱਜ ਮਾਰਕੰਡਾ ਨੈਸ਼ਨਲ ਕਾਲਜ ਵਿਖੇ ਇਕ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ, ਨਵੀਨ ਜਿੰਦਲ ਫਾਊਾਡੇਸ਼ਨ ਦੁਆਰਾ ਆਯੋਜਿਤ ਪੋਸਟਰ ਬਣਾਉਣ ਅਤੇ ਸਲੋਗਨ ਲਿਖਣ ਦੇ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਹ ਪ੍ਰੋਗਰਾਮ ਨਵੀਨ ਜਿੰਦਲ ਫਾਊਾਡੇਸ਼ਨ ਦੁਆਰਾ ''ਨਸ਼ਾ ਮੁਕਤ ਕੁਰੂਕਸ਼ੇਤਰ'' ਮੁਹਿੰਮ ਦੇ ਤਹਿਤ ਆਯੋਜਿਤ ਕੀਤਾ ਗਿਆ ਸੀ, ਜੋ ਕਿ ਸੰਸਦ ਮੈਂਬਰ ਨਵੀਨ ਜਿੰਦਲ ਦੀ ਅਗਵਾਈ ਹੇਠ ਕੁਰੂਕਸ਼ੇਤਰ ਸੰਸਦੀ ਹਲਕੇ ਦੇ ਸਸਕਤੀਕਰਨ ਮੁਹਿੰਮ ਦਾ ਇਕ ਮਹੱਤਵਪੂਰਨ ਹਿੱਸਾ ਹੈ | ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ, ਇਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਇਕ ਸਕਾਰਾਤਮਿਕ ਅਤੇ ਉੱਜਵਲ ਭਵਿੱਖ ਵੱਲ ਪ੍ਰੇਰਿਤ ਕਰਨਾ ਸੀ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ, ਕੌਂਸਲਰ ਪੱਲਵੀ ਨੇ ਜੋਰ ਦੇ ਕੇ ਕਿਹਾ ਕਿ ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਨਸ਼ੇ ਤੋਂ ਦੂਰ ਰਹਿਣ ਦੇ ਸਭ ਤੋਂ ਸ਼ਕਤੀਸ਼ਾਲੀ ਸਾਧਨ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਟੀਚੇ ਨਿਰਧਾਰਿਤ ਕਰਨ ਅਤੇ ਸਿਹਤਮੰਦ ਜੀਵਨ ਮੁੱਲਾਂ ਨੂੰ ਅਪਣਾਉਣ ਦੀ ਅਪੀਲ ਕੀਤੀ | ਇਸ ਮੌਕੇ 'ਤੇ ਕੌਂਸਲਰ ਪਿ੍ੰਸ ਦਲਾਲ ਨੇ ਨਸ਼ੇ ਦੇ ਮਾਨਸਿਕ ਅਤੇ ਸਰੀਰਕ ਪ੍ਰਭਾਵਾਂ, ਇਸ ਦੇ ਸ਼ੁਰੂਆਤੀ ਸੰਕੇਤਾਂ ਅਤੇ ਸਮੇਂ ਸਿਰ ਮਦਦ ਲੈਣ ਦੀ ਜ਼ਰੂਰਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਵਿਦਿਆਰਥੀਆਂ ਨੂੰ ਰਾਸ਼ਟਰੀ ਮਾਨਸਿਕ ਸਿਹਤ ਹੈਲਪ ਲਾਈਨ ਬਾਰੇ ਵੀ ਜਾਣਕਾਰੀ ਦਿੱਤੀ ਗਈ | ਉਪਰੋਕਤ ਵਿਸਤਰਿਤ ਜਾਣਕਾਰੀ ਪ੍ਰਦਾਨ ਕਰਦੇ ਹੋਏ, ਸੰਸਦ ਮੈਂਬਰ ਦਫ਼ਤਰ, ਧਰਮਵੀਰ ਸਿੰਘ ਨੇ ਦੱਸਿਆ ਕਿ ਕੁਰੂਕਸ਼ੇਤਰ ਸੰਸਦੀ ਹਲਕੇ 'ਚ ਇਕ ਨਸ਼ਾ ਛੁਡਾਊ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਸੰਸਦ ਮੈਂਬਰ ਨਵੀਨ ਜਿੰਦਲ ਦੁਆਰਾ ਕੀਤੀ ਗਈ ਹੈ | ਇਸ ਮੁਹਿੰਮ ਤਹਿਤ, ਨੌਜਵਾਨਾਂ 'ਚ ਜਾਗਰੂਕਤਾ ਪੈਦਾ ਕਰਨ ਲਈ ਵਿੱਦਿਅਕ ਸੰਸਥਾਵਾਂ ਦਾ ਦੌਰਾ ਕੀਤਾ ਜਾਂਦਾ ਹੈ ਤਾਂ ਜੋ ਉਹ ਨਸੇ ਤੋਂ ਦੂਰ ਰਹਿ ਸਕਣ ਅਤੇ ''ਸਿਹਤਮੰਦ ਕੁਰੂਕਸ਼ੇਤਰ ਮੁਹਿੰਮ'' ਵਿਚ ਯੋਗਦਾਨ ਪਾ ਸਕਣ | ਕਾਲਜ ਦੇ ਪਿ੍ੰਸੀਪਲ ਡਾ. ਅਸ਼ੋਕ ਚੌਧਰੀ, ਡਾ. ਅਜੇ ਅਰੋੜਾ, ਡਾ. ਸੰਦੀਪ ਸ਼ਿਓਰਾਨ ਅਤੇ ਰਾਜ ਨੇ ਵੀ ਨੌਜਵਾਨਾਂ ਨੂੰ ਸੰਬੋਧਨ ਕੀਤਾ |