21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਹਰਵਿੰਦਰ ਸਿੰਘ ਸਰਨਾ ਰਾਹੀਂ ਕਾਂਗਰਸ ਨਾਲ ਗੱਠਜੋੜ ਦੀ ਕੋਸ਼ਿਸ਼ 'ਚ ਜੁਟਿਆ ਹੈ ਸ਼੍ਰੋਮਣੀ ਅਕਾਲੀ ਦਲ ਕਾਲਕਾ ਤੇ ਕਾਹਲੋਂ ਨੇ ਸੁਖਬੀਰ ਕੋਲੋਂ ਮੰਗਿਆ ਸਪਸ਼ਟੀਕਰਨ <br/>

Ad Position 21
No active advertisement
ਅਜੀਤ ਡੈਸਕ 06-02-2026
ਨਵੀਂ ਦਿੱਲੀ, 5 ਫਰਵਰੀ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਲੋਕ-ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਕੀਤੀ ਗਈ ਮੁਲਾਕਾਤ ਨੂੰ ਲੈ ਕੇ ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧਕਾਂ ਨੇ ਸਰਨਾ ਭਰਾਵਾਂ ਅਤੇ ਸੁਖਬੀਰ ਸਿੰਘ ਬਾਦਲ 'ਤੇ ਸਵਾਲ ਚੁੱਕੇ ਹਨ¢ ਅੱਜ ਪ੍ਰੈ?ਸ ਕਾਨਫ਼ਰੰਸ ਦੌਰਾਨ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦਾਅਵਾ ਕੀਤਾ ਕਿ, ਇੰਝ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਵਿਚ ਭਾਜਪਾ ਨਾਲ ਗੱਠਜੋੜ ਦੀ ਗੱਲ ਸਿਰੇ ਨਾ ਚੜ੍ਹਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਵਿੰਦਰ ਸਿੰਘ ਸਰਨਾ ਨੂੰ ਗੱਠਜੋੜ ਦੀ ਗੱਲ ਕਰਨ ਵਾਸਤੇ ਰਾਹੁਲ ਗਾਂਧੀ ਕੋਲ ਭੇਜਿਆ ਹੈ ¢ ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ, ਹਰਵਿੰਦਰ ਸਿੰਘ ਸਰਨਾ,ਉਨ੍ਹਾਂ ਦੇ ਕਹਿਣ 'ਤੇ ਰਾਹੁਲ ਨੂੰ ਮਿਲਣ ਗਏ ਸੀ ਜਾਂ ਨਹੀਂ? ਉਨ੍ਹਾਂ ਕਿਹਾ ਕਿ ਕਾਂਗਰਸ ,ਸਿੱਖਾਂ ਦੀ ਕਾਤਲ ਜਮਾਤ ਹੈ, ਇਸ ਲਈ ਅਸੀਂ ਅਕਾਲ ਤਖ਼ਤ ਨੂੰ ਮੰਗ ਕਰਦੇ ਹਾਂ ਕਿ ਇਸ ਘਟਨਾ ਦੀ ਗੰਭੀਰਤਾ ਦੇ ਮੱਦੇਨਜ਼ਰ ਸਰਨਾ ਭਰਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ¢ ਇੱਥੇ ਦੱਸਣਯੋਗ ਹੈ ਕਿ ਦਿੱਲੀ ਕਾਂਗਰਸ ਵੱਲੋਂ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਦੱਸਿਆ ਗਿਆ ਹੈ ਕਿ ਹਰਵਿੰਦਰ ਸਿੰਘ ਸਰਨਾ ਨੇ ਰਾਹੁਲ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਵਿੱਦਿਅਕ ਅਦਾਰਿਆਂ ਵਿਚ ਹੋ ਰਹੀਆਂ ਭਾਰੀ ਬੇਨਿਯਮੀਆਂ ਅਤੇ ਭਿ੍ਸ਼ਟਾਚਾਰ ਦੇ ਮੁੱਦੇ ਨੂੰ ਸੰਸਦ ਵਿਚ ਚੁੱਕਿਆ ਜਾਵੇ ¢ ਇਸ ਗੱਲ 'ਤੇ ਤਨਜ਼ ਕਸਦਿਆਂ ਕਾਲਕਾ ਤੇ ਕਾਹਲੋਂ ਨੇ ਕਿਹਾ ਕਿ, ਕੀ ਹਰਵਿੰਦਰ ਸਿੰਘ ਸਰਨਾ ਨੂੰ ,ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ 'ਤੇ ਵਿਸ਼ਵਾਸ ਨਹੀਂ ਰਹਿ ਗਿਆ ਜੋ ਉਹ ਰਾਹੁਲ ਕੋਲ ਚਲੇ ਗਏ ? ਇਸ ਮੌਕੇ ਕਾਲਕਾ ਨੇ ਇਹ ਵੀ ਕਿਹਾ ਕਿ ਪਿਛਲੀਆਂ ਗੁਰਦੁਆਰਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸੁਖਬੀਰ ਵੱਲੋਂ ਸਾਡੇ 'ਤੇ ਸਰਨਾ ਭਰਾਵਾਂ ਨਾਲ ਹੱਥ ਮਿਲਾਉਣ ਦਾ ਦਬਾਅ ਪਾਇਆ ਗਿਆ ਸੀ ,ਇਸੇ ਕਰਕੇ ਅਸੀਂ ਵੱਖ ਰਾਹ ਚੁਣ ਲਿਆ ¢ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਵੇਚਣ ਦੇ ਮਾਮਲੇ ਨੂੰ ਲੈ ਕੇ ਵੀ ਸਵਾਲ ਚੁੱਕੇ ਗਏ ¢

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੇ ਕਈ ਇਲਾਕਿਆਂ ਵਿਚ ਹਵਾ ਗੁਣਵਤਾ ਸੂਚਕ ਅੰਕ 300 ਤੋਂ ਉੱਪਰ ਵਿਵੇਕ ਵਿਹਾਰ ਵਿਚ ਹਵਾ ਸਭ ਤੋਂ ਵੱਧ ਜ਼ਹਿਰੀਲੀ ਅਗਲੀ ਖ਼ਬਰ ਅੰਤਰਰਾਸ਼ਟਰੀ ਪੰਜਾਬੀ ਸਾਹਿਤਕ ਮੰਚ ਦਿੱਲੀ ਵਲੋਂ ਰਾਜਧਾਨੀ ਵਿਚ 'ਸਾਹਿਤਕ ਸੰਮੇਲਨ' ਭਲਕੇ <br/>
Ad Position 24