26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਬਸਪਾ ਕਾਰਕੁਨਾਂ ਵਲੋਂ ਐਸ. ਪੀ. ਦਫ਼ਤਰ ਦੇ ਬਾਹਰ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 07-02-2026
ਕਾਲਾਂਵਾਲੀ/ਸਿਰਸਾ, 6 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਕੁਰੰਗਾਂਵਾਲੀ ਦੇ ਵਸਨੀਕ ਬਲਜੀਤ ਸਿੰਘ ਦੀ ਬੀਤੇ ਦਿਨੀਂ ਭੇਦਭਰੀ ਹੋਈ ਮੌਤ ਦੇ ਮਾਮਲੇ 'ਚ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਏ ਜਾਣ 'ਤੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਐਸ. ਪੀ. ਦੇ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕੀਤੀ | ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਮਧਨ ਚੌਟਾਲਾ ਦੀ ਅਗਵਾਈ ਹੇਠ ਪੀੜਤ ਪਰਿਵਾਰ, ਪਿੰਡ ਵਾਸੀ ਤੇ ਬਸਪਾ ਦੇ ਆਗੂ ਤੇ ਵਰਕਰਾਂ ਨੇ ਐਸ. ਪੀ. ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਇਨਸਾਫ਼ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ | ਵਿਰੋਧ ਪ੍ਰਦਰਸ਼ਨ ਦੌਰਾਨ ਡੀ. ਐਸ. ਪੀ. ਰਾਜੇਸ਼ ਮੌਕੇ 'ਤੇ ਪਹੁੰਚੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦੁਆਇਆ ਕਿ ਜਲਦ ਮਾਮਲੇ ਵਿਚ ਨਿਰਪੱਖ ਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨੀਂ ਬਲਜੀਤ ਸਿੰਘ ਨੂੰ ਕੁਝ ਵਿਅਕਤੀਆਂ ਨੇ ਇਕ ਸਾਜ਼ਿਸ਼ ਦੇ ਤਹਿਤ ਉਸ ਦੇ ਘਰੋਂ ਵਰਗਲਾ ਕੇ ਲੈ ਗਏ ਤੇ ਸਵੇਰੇ ਉਸ ਦੀ ਲਾਸ਼ ਮਿਲੀ | ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਖੁਦਕੁਸ਼ੀ ਦਾ ਨਹੀਂ, ਸਗੋਂ ਇਕ ਯੋਜਨਾਬੱਧ ਤਰੀਕੇ ਨਾਲ ਕਤਲ ਕੀਤਾ ਗਿਆ ਹੈ | ਪਰਿਵਾਰ ਨੇ ਇਸ ਸੰਬੰਧੀ 31 ਜਨਵਰੀ ਨੂੰ ਰੋੜੀ ਥਾਣੇ ਵਿਚ ਐਫ. ਆਈ. ਆਰ. ਦਰਜ ਕਰਵਾਈ ਸੀ | ਹਾਲਾਂਕਿ ਸਮਾਂ ਬੀਤਣ ਦੇ ਬਾਵਜੂਦ ਮੁਲਜ਼ਮਾਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਪੀੜਤ ਪਰਿਵਾਰ, ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਵਿਚ ਵਿਆਪਕ ਰੋਸ ਹੈ | ਇਸ ਮੌਕੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਰਾਮਧਨ ਚੌਟਾਲਾ, ਜ਼ਿਲ੍ਹਾ ਇੰਚਾਰਜ ਭੂਸ਼ਣ ਲਾਲ ਸਿਰਸਾ ਵਿਧਾਨ ਸਭਾ ਪ੍ਰਧਾਨ ਰਾਮਕੁਮਾਰ ਬੇਗੂ, ਕਾਲਾਂਵਾਲੀ ਇੰਚਾਰਜ ਸੁੰਦਰ ਲਾਲ, ਜਲੋਰ ਸਿੰਘ, ਸੰਦੀਪ, ਬੀਰਬਲ, ਹਰਪ੍ਰੀਤ, ਅਮਰਦੀਪ, ਦੀਪਕ ਕੁਮਾਰ, ਪ੍ਰਭੂਰਾਮ, ਹਰਪਾਲ ਬਾਬੂ ਸਮੇਤ ਕਈ ਸੀਨੀਅਰ ਬਸਪਾ ਆਗੂ ਤੇ ਵਰਕਰ ਮੌਜੂਦ ਸਨ | ਬਹੁਜਨ ਸਮਾਜ ਪਾਰਟੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਲਜੀਤ ਸਿੰਘ ਕਤਲ ਕੇਸ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਕੀਤੀ ਜਾਵੇ, ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਅਤੇ ਸੁਰੱਖਿਆ ਯਕੀਨੀ ਬਣਾਈ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਬਸਪਾ ਇਸ ਮੁੱਦੇ 'ਤੇ ਵੱਡਾ ਜਨਤਕ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੌਜਵਾਨਾਂ ਦੇ ਭਵਿੱਖ ਨਾਲ ਖੇਡ ਰਹੀ-ਬਿ੍ਜੇਂਦਰ ਸਿੰਘ <br/> ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਿਖੇ ਮੌਸਮੀ ਬਦਲਾਅ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24