26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਜੰਤਰ ਮੰਤਰ 'ਤੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ - ਪਰਮਜੀਤ ਸਿੰਘ ਪੰਮਾ

Ad Position 21
No active advertisement
ਅਜੀਤ ਡੈਸਕ 07-02-2026
ਨਵੀਂ ਦਿੱਲੀ, 6 ਫਰਵਰੀ (ਮਿਸਰਦੀਪ ਭਾਟੀਆ)-ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਹੈ ਕਿ ਜਦੋਂ ਜੰਤਰ ਮੰਤਰ 'ਤੇ ਧਰਨਾ ਪ੍ਰਦਰਸ਼ਨ ਕਰਨ ਲਈ ਇਜਾਜ਼ਤ ਮੰਗੀ ਜਾਂਦੀ ਹੈ ਤਾਂ ਪੁਲਿਸ ਕੋਈ ਨਾ ਕੋਈ ਬਹਾਨਾ ਬਣਾ ਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੰਦੀ ਹੈ | ਉਨ੍ਹਾਂ ਕਿਹਾ ਕਿ ਉਹ ਵੱਖ-ਵੱਖ ਮੁੱਦਿਆਂ 'ਤੇ ਜੰਤਰ ਮੰਤਰ 'ਤੇ ਵਿਰੋਧ ਪ੍ਰਦਰਸ਼ਨ ਕਰਨ ਲਈ ਸੰਸਦ ਮਾਰਗ ਦੇ ਡੀ.ਸੀ.ਪੀ. ਦਫ਼ਤਰ ਤੋਂ ਇਜਾਜ਼ਤ ਮੰਗ ਰਹੇ ਹਨ ਪਰ ਪੁਲਿਸ ਅਧਿਕਾਰੀ ਕਦੀ ਕਹਿੰਦੇ ਹਨ ਕਿ 10 ਦਿਨ ਪਹਿਲਾਂ ਪੱਤਰ ਦਿਓ ਜਾਂ ਕਦੀ ਕਹਿੰਦੇ ਹਨ ਕਿ ਅਜੇ ਅਸੀਂ ਇਜਾਜ਼ਤ ਨਹੀਂ ਦੇ ਸਕਦੇ | ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਉਨ੍ਹਾਂ ਨੇ ਬੰਗਲਾਦੇਸ਼ ਵਿਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰਾਂ ਦੇ ਵਿਰੁੱਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮੰਗੀ ਸੀ, ਉਦੋਂ ਵੀ ਇਜਾਜ਼ਤ ਨਹੀਂ ਦਿੱਤੀ ਗਈ ਸੀ | ਹੁਣ ਆਨਲਾਈਨ ਅਤੇ ਮੋਬਾਈਲ ਗੇਮਾਂ ਨਾਲ ਹੋ ਰਹੀਆਂ ਹੱਤਿਆ ਅਤੇ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਲੈ ਕੇ 5 ਫਰਵਰੀ ਨੂੰ ਪੱਤਰ ਲਿਖ ਕੇ 8 ਫਰਵਰੀ ਲਈ ਇਜਾਜ਼ਤ ਮੰਗੀ ਸੀ ਤਾਂ ਪੁਲਿਸ ਨੇ ਇਜਾਜ਼ਤ ਦੇਣ ਤੋਂ ਮਨ੍ਹਾਂ ਕਰ ਦਿੱਤਾ ਹੈ | ਹੁਣ ਜੇਕਰ ਸੰਗਠਨ ਜੰਤਰ ਮੰਤਰ 'ਤੇ ਵਿਰੋਧ ਪ੍ਰਦਰਸ਼ਨ ਨਹੀਂ ਕਰਨਗੇ ਤਾਂ ਕੀ ਇਹ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕਰਨਗੇ? ਇਸ ਮਾਮਲੇ ਨੂੰ ਲੈ ਕੇ ਨੈਸ਼ਨਲ ਅਕਾਲੀ ਦਲ ਦਿੱਲੀ ਪੁਲਿਸ ਕਮਿਸ਼ਨਰ ਪਾਰਲੀਮੈਂਟ ਸਟਰੀਟ ਦੇ ਡੀ.ਸੀ.ਪੀ. ਨੂੰ ਪੱਤਰ ਲਿਖੇਗਾ | ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਉਹ ਲਗਭਗ 30-35 ਸਾਲਾਂ ਤੋਂ ਦੇਸ਼ ਅਤੇ ਸਮਾਜ ਦੀ ਭਲਾਈ ਲਈ ਸ਼ਾਂਤਮਈ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਅੱਜ ਤੱਕ ਕਦੀ ਇਸ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਈ |
Ad Position 22
No active advertisement
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਪ੍ਰੀ-ਪਲੇਸਮੈਂਟ ਭਾਸ਼ਨ ਦਾ ਕੀਤਾ ਪ੍ਰਬੰਧ ਅਗਲੀ ਖ਼ਬਰ ਝਗੜੇ ਵਿਚ 25 ਸਾਲਾ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ, ਚਾਰ ਗਿ੍ਫ਼ਤਾਰ
Ad Position 24