26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮੇਅਰ ਸੁਮਨ ਬਾਹਮਣੀ ਵਲੋਂ ਕਨੱ੍ਹਈਆ ਸਾਹਿਬ ਚੌਕ ਸਥਿਤ ਨਿਗਮ ਦਫ਼ਤਰ ਦਾ ਅਚਨਚੇਤ ਨਿਰੀਖਣ ਕਈ ਕਰਮਚਾਰੀ ਆਪਣੀਆਂ ਸੀਟਾਂ ਤੋਂ ਮਿਲੇ ਗਾਇਬ

Ad Position 21
No active advertisement
ਅਜੀਤ ਡੈਸਕ 07-02-2026
ਯਮੁਨਾਨਗਰ, 6 ਫਰਵਰੀ (ਗੁਰਦਿਆਲ ਸਿੰਘ ਨਿਮਰ)-ਨਗਰ ਨਿਗਮ ਦੀ ਮੇਅਰ ਸੁਮਨ ਬਾਹਮਣੀ ਵਲੋਂ ਦੁਪਹਿਰ ਸਮੇਂ ਸਥਾਨਕ ਕਨ੍ਹੱਈਆ ਸਾਹਿਬ ਚੌਕ ਸਥਿਤ ਨਗਰ ਨਿਗਮ ਦਫ਼ਤਰ ਦਾ ਅਚਨੇਤ ਨਿਰੀਖਣ ਕੀਤਾ | ਇਸ ਦੌਰਾਨ ਦਫ਼ਤਰ ਦੇ ਬਹੁਤ ਸਾਰੇ ਕਰਮਚਾਰੀ ਆਪਣੀਆਂ ਸੀਟਾਂ ਤੋਂ ਗਾਇਬ ਮਿਲੇ | ਇਨ੍ਹਾਂ ਕਰਮਚਾਰੀਆਂ ਨੇ ਮੂਵਮੈਂਟ ਰਜਿਸਟਰ 'ਚ ਦਫ਼ਤਰ ਤੋਂ ਬਾਹਰ ਜਾਣ ਦੀ ਕੋਈ ਐਂਟਰੀ ਨਹੀਂ ਕੀਤੀ ਹੋਈ ਸੀ | ਮੇਅਰ ਦੇ ਅਚਨਚੇਤ ਨਿਰੀਖਣ ਦੀ ਸੂਚਨਾ ਮਿਲਣ ਤੋਂ ਬਾਅਦ ਕੁਝ ਕਰਮਚਾਰੀ ਤੁਰੰਤ ਦਫ਼ਤਰ ਪਹੁੰਚ ਗਏ | ਇਨ੍ਹਾਂ ਕਰਮਚਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਮੇਅਰ ਬਾਹਮਣੀ ਨੇ ਕਿਹਾ ਕਿ ਜੇਕਰ ਮੁੜ ਇਸ ਦੀ ਅਣਗਹਿਲੀ ਸਾਹਮਣੇ ਆਈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਮੇਅਰ ਨੇ ਇਕ ਨਿਯਮਿਤ ਕਲਰਕ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਕਿਉਂਕਿ ਇਸ ਕਲਰਕ ਵਿਰੁੱਧ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਸ਼ਿਕਾਇਤਾਂ ਮਿਲ ਚੁੱਕੀਆਂ ਹਨ | ਇਸ ਮੌਕੇ ਮੇੇਅਰ ਬਾਹਮਣੀ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਲੋਕ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਆਪਣੇ ਕੰਮ ਲਈ ਨਗਰ ਨਿਗਮ ਦੇ ਦਫ਼ਤਰ ਆਉਂਦੇ ਹਨ ਅਤੇ ਕਰਮਚਾਰੀਆਂ ਦੇ ਆਪਣੀਆਂ ਸੀਟਾਂ 'ਤੇ ਹਾਜ਼ਰ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਨਾਗਰਿਕਾਂ ਨੂੰ ਸਮੇਂ ਸਿਰ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਹੈ | ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਇਜਾਜ਼ਤ ਜਾਂ ਆਪਣੀਆਂ ਗਤੀਵਿਧੀਆਂ ਦਰਜ ਕੀਤੇ ਦਫ਼ਤਰ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਜੇਕਰ ਕੋਈ ਕਰਮਚਾਰੀ ਦਫ਼ਤਰੀ ਸਮੇਂ ਦੌਰਾਨ ਬਿਨਾਂ ਅਗਾਊਾ ਸੂਚਨਾ ਦਿੱਤੇ ਜਾਂ ਰਜਿਸਟਰ 'ਚ ਐਂਟਰੀ ਕਰੇ ਬਗ਼ੈਰ ਆਪਣੀ ਸੀਟ ਤੋਂ ਗਾਇਬ ਰਹਿੰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਸਾਰੇ ਸ਼ਾਖਾ ਇੰਚਾਰਜਾਂ ਨੂੰ ਆਪੋ-ਆਪਣੇ ਵਿਭਾਗਾਂ 'ਚ ਕਰਮਚਾਰੀਆਂ ਦੀ ਨਿਯਮਿਤ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਰਜਿਸਟਰਾਂ ਦੀ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਕੀਤੀ ਸਮੀਖਿਆ ਮੀਟਿੰਗ ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਪ੍ਰੀ-ਪਲੇਸਮੈਂਟ ਭਾਸ਼ਨ ਦਾ ਕੀਤਾ ਪ੍ਰਬੰਧ
Ad Position 24