01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਕਿਸਾਨ ਦੀ ਜ਼ਮੀਨ ਦੀ ਨਿਲਾਮੀ ਨੂੰ ਰੋਕਣ ਲਈ ਕਿਸਾਨ ਜਥੇਬੰਦੀਆਂ ਨੇ ਨੜੈਲ ਵਿਖੇ ਲਗਾਇਆ ਧਰਨਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 21-02-2026
ਟੋਹਾਣਾ/ਜਾਖ਼ਲ, 20 ਫ਼ਰਵਰੀ (ਮਨਜੀਤ ਸਿੰਘ)-ਜਾਖ਼ਲ ਬਲਾਕ ਦੇ ਪਿੰਡ ਨੜੈਲ 'ਚ ਕਿਸਾਨ ਦੀ ਜ਼ਮੀਨ ਪ੍ਰਸ਼ਾਸਨ ਵਲੋਂ ਨਿਲਾਮ ਹੋਣ ਤੋਂ ਰੋਕਣ ਲਈ ਕਿਸਾਨ ਜਥੇਬੰਦੀਆਂ ਨੇ ਧਰਨਾ ਲਗਾ ਦਿੱਤਾ ਗਿਆ | ਇਸ ੇਂਬੰਧੀ ਪ੍ਰਾਪਤ ਵੇਰਵੇ ਅਨੁਸਾਰ ਤੀਸਰੀ ਵਾਰ ਪ੍ਰਸ਼ਾਸਨ ਵਲੋਂ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਕਰਨ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ਪਿੰਡ ਨੜੈਲ ਵਿਚ ਪ੍ਰਸ਼ਾਸਨ ਵਿਰੁੱਧ ਧਰਨਾ ਲਗਾ ਦਿੱਤਾ ਗਿਆ | ਇਸ ਸੰਬੰਧੀ ਕਿਸਾਨ ਆਗੂਆਂ ਨੇ ਕਿਹਾ ਕਿਸਾਨ ਦੀ ਜ਼ਮੀਨ ਦੀ ਪ੍ਰਸ਼ਾਸਨ ਵਲੋਂ ਕੁਰਕੀ ਇਸ ਕਰਕੇ ਕੀਤੀ ਜਾ ਰਹੀ ਹੈ ਕਿ ਕਿਸਾਨ ਨਾਹਰ ਸਿੰਘ ਨੇ ਆੜ੍ਹਤੀ ਕੋਲੋਂ 9 ਲੱਖ ਰੁਪਏ ਦੇ ਕਰੀਬ ਕਰਜ਼ਾ ਲਿਆ ਸੀ ਜਿਸ ਨੂੰ ਵਿਆਜ ਲੱਗਣ ਤੋਂ ਬਾਅਦ 23 ਲੱਖ ਤੱਕ ਤੱਕ ਪਹੁੰਚ ਚੁੱਕਿਆ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਦੋ ਵਾਰ ਪਹਿਲਾਂ ਵੀ ਕੁਰਕੀ ਕਰਨ ਲਈ ਪਹੁੰਚ ਚੁੱਕਾ ਹੈ | ਪਰ ਕਿਸਾਨਾਂ ਵਲੋਂ ਪ੍ਰਸ਼ਾਸਨ ਦਾ ਵਿਰੋਧ ਕਰਨ ਤੋਂ ਬਾਅਦ ਪ੍ਰਸ਼ਾਸਨ ਅਧਿਕਾਰੀਆਂ ਨੂੰ ਵਾਪਸ ਖ਼ਾਲੀ ਹੱਥ ਵਾਪਸ ਮੁੜਨਾ ਪਿਆ ਸੀ | ਇਸ ਸੰਬੰਧੀ ਪਿੰਡ ਵਾਸੀ ਬੰਟੀ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਨਾਹਰ ਸਿੰਘ ਨੇ ਜਾਖ਼ਲ ਦੇ ਆੜ੍ਹਤੀ ਕੋਲੋਂ 8 ਲੱਖ 60 ਹਜ਼ਾਰ ਦਾ ਕਰਜ਼ਾ ਲਿਆ ਸੀ | ਕਿਸਾਨ ਨਾਹਰ ਸਿੰਘ ਦੀ ਮੌਤ ਹੋ ਚੁੱਕੀ ਹੈ, ਪਰਿਵਾਰ ਗ਼ਰੀਬ ਹੈ ਜਿਸ 'ਚ ਕਰਜ਼ਾ ਮੋੜਨ ਦੀ ਸਮਰੱਥਾ ਨਹੀਂ ਹੈ | ਇਸ ਸੰਬੰਧੀ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅੱਗੇ ਬੇਨਤੀ ਕੀਤੀ ਸੀ ਕਿ ਉਹ ਇਸ ਕਰਜ਼ੇ ਨੂੰ ਮੁਆਫ਼ ਕਰ ਦੇਣ ਪਰ ਆੜ੍ਹਤੀ ਵਲੋਂ ਪ੍ਰਸ਼ਾਸਨ ਨਾਲ ਮਿਲ ਕੇ ਨਾਹਰ ਸਿੰਘ ਦੀ ਜ਼ਮੀਨ ਹੜੱਪਣ ਦੀ ਕੋਝੀ ਚਾਲ ਚੱਲੀ ਜਾ ਰਹੀ ਹੈ | ਪਰਿਵਾਰ ਵਲੋਂ 15 ਲੱਖ ਰੁਪਿਆ ਤੇ ਦੋ ਕਨਾਲ ਜ਼ਮੀਨ ਆੜ੍ਹਤੀ ਨੂੰ ਦੇਣ ਦੀ ਹਾਮੀ ਭਰ ਦਿੱਤੀ ਸੀ ਪਰ ਜੋ ਆੜ੍ਹਤੀ ਦੀ ਮਨਸ਼ਾ ਹੈ, ਉਸ ਨੂੰ ਪੈਸੇ ਨਾਲ ਕੋਈ ਮਤਲਬ ਨਹੀਂ, ਉਹ ਜ਼ਮੀਨ 'ਤੇ ਕਬਜ਼ਾ ਕਰਨਾ ਚਾਹੁੰਦਾ ਹੈ | ਇਸ ਸੰਬੰਧੀ ਬੰਟੀ ਨੇ ਹੋਰ ਦੱਸਿਆ ਕਿ ਮਨਸ਼ਾ ਪੂਰੀ ਨਹੀਂ ਹੋਣ ਦੇਣਗੇ | ਅੱਜ ਫਿਰ ਕੁਰਕੀ ਦੀ ਮਿਤੀ ਸੀ, ਪ੍ਰਸ਼ਾਸਨ ਨੇ ਕਿਸਾਨ ਦੀ ਜ਼ਮੀਨ ਕੁਰਕ ਕਰਨ ਲਈ ਆਉਣਾ ਸੀ ਜਿਸ ਦੇ ਸੰਬੰਧ ਵਿਚ ਕਿਸਾਨਾਂ ਵਲੋਂ ਪ੍ਰਸ਼ਾਸਨ ਦਾ ਵਿਰੋਧ ਕਰਨ ਲਈ ਧਰਨਾ ਲਗਾ ਦਿੱਤਾ | ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਜਗਬੀਰ ਸਿੰਘ ਛਾਜਲੀ, ਬਲਦੇਵ ਸਿੰਘ ਪ੍ਰਧਾਨ ਬਲਾਕ ਲਹਿਰਾਗਾਗਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਿਆਮ ਸਿੰਘ ਨਾਂਗਲਾ, ਗਗਨ ਰਤੀਆ, ਸੋਮ ਵੀਰ ਹਿਸਾਰ, ਰਾਮ ਸਿੰਘ ਉਗਰਾਹਾਂ ਤੋਂ ਇਲਾਵਾ ਅਨੇਕਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ | ਖ਼ਬਰ ਲਿਖੇ ਜਾਣ ਤੱਕ ਇਹ ਜਾਣਕਾਰੀ ਪ੍ਰਾਪਤ ਹੋਈ ਕਿ ਪ੍ਰਸ਼ਾਸਨ ਵਲੋਂ ਅਣਮਿਥੇ ਸਮੇਂ ਲਈ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਨਾਲ ਜਬਰ ਜਨਾਹ ਕਰਨ ਤੇ ਅਸ਼ਲੀਲ ਵੀਡੀਓ ਪ੍ਰਸਾਰਿਤ ਕਰਨ ਦੇ ਦੋਸ਼ 'ਚ ਦੋਸ਼ੀ ਗਿ੍ਫ਼ਤਾਰ <br/> ਅਗਲੀ ਖ਼ਬਰ ਟੋਹਾਣਾ ਦੇ ਸਪਰਾ ਮੁਹੱਲੇ 'ਚ ਹੋਈ ਚੋਰੀ <br/>
Ad Position 24