01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਟੈਲੇਂਟ ਸ਼ੋਅ 2026 ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-02-2026
ਯਮੁਨਾਨਗਰ, 20 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਟੈਲੇਂਟ ਸ਼ੋਅ 2026 ਕਰਵਾਇਆ, ਜਿਸ 'ਚ ਵਿਦਿਆਰਥੀਆਂ ਨੇ ਗਾਇਕੀ, ਨਿ੍ਤ, ਮਿਮਿਕਰੀ, ਕਵਿਤਾ ਪਾਠ ਤੇ ਐਂਕਰਿੰਗ ਵਰਗੀਆਂ ਵੱਖ-ਵੱਖ ਸ਼ੈਲੀਆਂ 'ਚ ਆਪਣੀ ਰਚਨਾਤਮਕ ਅਤੇ ਸੱਭਿਆਚਾਰਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਦੀ ਜੱਜਮੈਂਟ ਦਿਵਿਆ ਸਹਿਗਲ, ਬਿੰਦੂ ਵਰਮਾ ਤੇ ਭੂਪੇਂਦਰ ਸਿੰਘ ਨੇ ਕੀਤੀ | ਇਸ ਦੌਰਾਨ ਉਨ੍ਹਾਂ ਨੇ ਭਾਗੀਦਾਰਾਂ ਦੇ ਆਤਮਵਿਸ਼ਵਾਸ, ਪੇਸ਼ਕਾਰੀ ਤੇ ਰਚਨਾਤਮਕਤਾ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਪਿ੍ੰਸੀਪਲ ਇੰਜੀ. ਅਨਿਲ ਕੁਮਾਰ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਤਕਨੀਕੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ 'ਚ ਆਤਮ-ਵਿਸ਼ਵਾਸ, ਸੰਚਾਰ ਹੁਨਰ ਅਤੇ ਲੀਡਰਸ਼ਿਪ ਯੋਗਤਾਵਾਂ ਵੀ ਵਿਕਸਿਤ ਹੁੰਦੀਆਂ ਹਨ | ਇਹ ਸਮਾਗਮ ਇਨਾਮ ਵੰਡ ਤੇ ਸਾਰੇ ਭਾਗੀਦਾਰਾਂ ਦੇ ਉਤਸ਼ਾਹੀ ਸਨਮਾਨ ਨਾਲ ਸਮਾਪਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਸੈਨਿਕਾਂ ਦੀ ਕੁਰਬਾਨੀ ਤੇ ਸਮਰਪਣ ਬੇਮਿਸਾਲ-ਨਵੀਨ ਜਿੰਦਲ <br/> ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 'ਹੁਨਰ ਤੇ ਰੁਜ਼ਗਾਰ ਯੋਗਤਾ' 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ <br/>
Ad Position 24