ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)-ਗੁਰਦੁਆਰਾ ਬਾਬਾ ਬੁੱਢਾ ਜੀ ਸੁਭਾਸ਼ ਨਗਰ ਵਿਖੇ ਦਸਤਾਰ ਸਿਖਲਾਈ ਕੈਂਪ ਲਾਇਆ | ਕੈਂਪ ਦਾ ਉਪਰਾਲਾ ਕਰਨ ਵਾਲੇ ਬਾਬਾ ਵਡਭਾਗ ਸਿੰਘ ਚੈਰੀਟੇਬਲ ਟਰੱਸਟ ਯੂ. ਕੇ. ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਯੂ. ਕੇ. ਨੇ ਦੱਸਿਆ ਕਿ ਕੈਂਪ ਦਾ ਮਕਸਦ ਨੌਜਵਾਨ ਸਿੱਖ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਨਾਲ ਜੋੜਨਾ ਤੇ ਬੱਚਿਆਂ ਵਿਚ ਦਸਤਾਰ ਬੰਨਣ ਪ੍ਰਤੀ ਰੁਝਾਨ ਪੈਦਾ ਕਰਨਾ ਹੈ | ਗੁਰਦੁਆਰਾ ਬਾਬਾ ਬੁੱਢਾ ਜੀ ਦੇ ਪ੍ਰਧਾਨ ਬਲਦੇਵ ਸਿੰਘ ਵੀਰਜੀ ਨੇ ਦੱਸਿਆ ਕਿ ਦਸਤਾਰ ਸਿੱਖੀ ਦੀ ਸ਼ਾਨ ਹੈ ਤੇ ਦਸਤਾਰਧਾਰੀ ਇਨਸਾਨ ਹਜ਼ਾਰਾਂ ਲੋਕਾਂ ਵਿਚੋਂ ਵੀ ਪਛਾਣਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਸਤਾਰ ਬੰਨਣ ਪ੍ਰਤੀ ਪ੍ਰੇਰਿਤ ਕਰਨ ਦੇ ਇਹ ਉਪਰਾਲੇ ਸ਼ਲਾਘਾਯੋਗ ਹਨ | ਉਨ੍ਹਾਂ ਕਿਹਾ ਕਿ ਅਜਿਹੇ ਦਸਤਾਰ ਸਿਖਲਾਈ ਕੈਂਪ ਹਰ ਥਾਂ ਲੱਗਣੇ ਜ਼ਰੂਰੀ ਹਨ ਤਾਂ ਕਿ ਬੱਚਿਆਂ ਨੂੰ ਦਸਤਾਰ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ | ਇਸ ਮੌਕੇ ਤਰਨਦੀਪ ਸਿੰਘ, ਗੁਰਲੀਨ ਸਿੰਘ ਵਲੋਂ ਦਸਤਾਰ ਸਿਖਲਾਈ ਦੀ ਸੇਵਾ ਵੀ ਨਿਭਾਈ ਗਈ | ਇਸ ਮੌਕੇ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ ਤੇ ਹੋਰਨਾ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ¢