09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪ੍ਰੇਰਨਾਦਾਇਕ ਪ੍ਰੋਗਰਾਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-02-2026
ਯਮੁਨਾਨਗਰ, 21 ਫਰਵਰੀ (ਗੁਰਦਿਆਲ ਸਿੰਘ ਨਿਮਰ)-ਡੀ. ਏ. ਵੀ. ਕਾਲਜ ਫਾਰ ਗਰਲਜ਼ ਦੇ ਪੰਜਾਬੀ ਵਿਭਾਗ ਤੇ ਐਨ. ਡੀ. ਐਲ. ਆਈ. ਕਲੱਬ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਇਕ ਪ੍ਰੇਰਨਾਦਾਇਕ ਪ੍ਰੋਗਰਾਮ ਕਰਵਾਇਆ | ਕਾਲਜ ਦੇ ਕਾਰਜਕਾਰੀ ਪਿ੍ੰ. ਡਾ. ਸੁਰਿੰਦਰ ਕੌਰ, ਕਨਵੀਨਰ ਅਜਿੰਦਰ ਸਿੰਘ, ਵਧੀਕ ਮੁੱਖ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਡਾ. ਗੁਰਸ਼ਰਨ ਕੌਰ ਤੇ ਕਨਵੀਨਰ ਗੀਤਾ ਰਾਣੀ ਦੀ ਪ੍ਰਧਾਨਗੀ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਡਾ. ਅਰਵਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਡਾ. ਅਰਵਿੰਦਰ ਸਿੰਘ ਨੇ ਆਪਣੇ ਸੰਬੋਧਨ 'ਚ ਮਾਤ ਭਾਸ਼ਾ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਾਸ਼ਾ ਸਾਡੀ ਸੰਸਕਿ੍ਤੀ, ਪ੍ਰੰਪਰਾ ਤੇ ਪਛਾਣ ਦੀ ਨੀਂਹ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਆਪਣੀ ਮਾਤ ਭਾਸ਼ਾ 'ਤੇ ਮਾਣ ਕਰਨ ਅਤੇ ਇਸ ਨੂੰ ਸੰਭਾਲਣ ਤੇ ਪ੍ਰਫੁੱਲਿਤ ਕਰਨ ਲਈ ਨਿਰੰਤਰ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਆਏ ਗੁਰਮੀਤ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਮਾਪੇ ਜੀਵਨ 'ਚ ਮਹੱਤਵਪੂਰਨ ਹਨ, ਉਸੇ ਤਰ੍ਹਾਂ ਮਨੁੱਖੀ ਜੀਵਨ 'ਚ ਮਾਤ ਭਾਸ਼ਾ ਵੀ ਕਾਫ਼ੀ ਮਹੱਤਵ ਰੱਖਦੀ ਹੈ | ਇਸ ਤੋਂ ਬਾਅਦ ਕਾਰਜਕਾਰੀ ਪਿ੍ੰ. ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਮਾਤ ਭਾਸ਼ਾ ਸਿਰਫ਼ ਪ੍ਰਗਟਾਵੇ ਦਾ ਮਾਧਿਅਮ ਹੀ ਨਹੀਂ ਹੈ, ਸਗੋਂ ਇਹ ਸਾਡੀਆਂ ਭਾਵਨਾਵਾਂ, ਕਦਰਾਂ-ਕੀਮਤਾਂ ਤੇ ਸੱਭਿਆਚਾਰਕ ਵਿਰਾਸਤ ਨਾਲ ਵੀ ਡੂੰਘਾਈ ਨਾਲ ਜੁੜੀ ਹੋਈ ਹੈ | ਉਨ੍ਹਾਂ ਵਿਦਿਆਰਥੀਣਾਂ ਨੂੰ ਆਪਣੀ ਭਾਸ਼ਾ ਪ੍ਰਤੀ ਸਤਿਕਾਰ ਤੇ ਸੰਵੇਦਨਸ਼ੀਲਤਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ | ਅੰਤ 'ਚ ਸਮੁੱਚੇ ਫੈਕਲਟੀ ਮੈਂਬਰਾਂ ਤੇ ਵਿਦਿਆਰਥਣਾਂ ਨੇ ਮਾਤ ਭਾਸ਼ਾ ਦਸਤਖਤ ਮੁਹਿੰਮ 'ਚ ਹਿੱਸਾ ਲਿਆ | ਇਸ ਮੌਕੇ ਪੰਜਾਬੀ, ਹਿੰਦੀ ਤੇ ਸੰਸਕਿ੍ਤ ਵਿਭਾਗਾਂ ਵਲੋਂ ਸਾਂਝੇ ਤੌਰ 'ਤੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੌਰਾਨ ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਕਾਲਜ ਪ੍ਰਬੰਧਕਾਂ ਵਲੋਂ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਹੋਲੀ ਹਾਰਟ ਸਕੂਲ ਟੋਹਾਣਾ ਵਿਖੇ ਸਕੂਲ ਦੇ ਬੱਚਿਆਂ ਨੇ ਮਾਡਲ ਬਣਾ ਕੇ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਦੀ ਪੂਰਵਾਂਚਲ ਸਨਮਾਨ ਰੈਲੀ ਅੱਜ <br/>
Ad Position 24