20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਨਨਕਾਣਾ ਸਾਹਿਬ ਦੇ ਸ਼ਹੀਦਾਂ ਤੋਂ ਸੇਧ ਲੈ ਕੇ 'ਪੰਥਕ ਪਹਿਰੇਦਾਰੀ' ਕਰਨ ਦੀ ਲੋੜ-ਰਾਮ ਸਿੰਘ 'ਬੰਬੇ'

Ad Position 21
No active advertisement
ਅਜੀਤ ਡੈਸਕ 23-02-2026
ਨਵੀਂ ਦਿੱਲੀ, 22 ਫਰਵਰੀ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ, ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ' (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ) ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਗੁਰੂ-ਘਰ ਦੀ ਪਵਿੱਤਰਤਾ ਕਾਇਮ ਰੱਖਣ ਲਈ ਹੋਏ ਇਨ੍ਹਾਂ ਸ਼ਹੀਦਾਂ ਤੋਂ ਸੇਧ ਲੈ ਕੇ ਸਾਨੂੰ ਸਾਰਿਆਂ ਨੂੰ ਪੰਥਕ ਪਹਿਰੇਦਾਰੀ ਕਰਨੀ ਚਾਹੀਦੀ ਹੈ | ਇਤਿਹਾਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਸਮੇਂ ਜਦੋਂ ਗੱਦੀ 'ਤੇ ਕਾਬਜ਼ ਮਹੰਤ ਨਰੈਣੂ ਵਲੋਂ ਨਨਕਾਣਾ ਸਾਹਿਬ ਵਿਖੇ ਹਰ ਪਾਪ ਕੀਤਾ ਜਾ ਰਿਹਾ ਸੀ ਤਾਂ ਗੁਰ ਘਰ ਆਜ਼ਾਦ ਕਰਾਉਣ ਲਈ ਭਾਈ ਲਛਮਣ ਸਿੰਘ ਧਾਰੋਵਾਲ ਤੇ ਭਾਈ ਦਲੀਪ ਸਿੰਘ ਸਮੇਤ ਵੱਡੀ ਗਿਣਤੀ 'ਚ ਸਿੰਘ ਸ਼ਹੀਦੀ ਜਾਮ ਪੀ ਗਏ ¢ ਉਸ ਵੇਲੇ ਭਾਈ ਲਛਮਣ ਸਿੰਘ ਨੂੰ ਜੰਡ ਨਾਲ ਪੁੱਠਾ ਲਟਕਾ ਕੇ ਅੱਗ ਲਗਾ ਕੇ ਸ਼ਹੀਦ ਕੀਤਾ ਅਤੇ ਕਈਆਂ ਸਿੰਘਾਂ ਨੂੰ ਬਰਛਿਆਂ ਤੇ ਗੰਡਾਸਿਆਂ ਨਾਲ ਵੱਡ-ਟੁੱਕ ਦਿੱਤਾ¢ ਸ਼ਹੀਦਾਂ ਤੇ ਜ਼ਖ਼ਮੀਆਂ ਦੇ ਢੇਰ ਇਕੱਠੇ ਕਰਕੇ ਤੇਲ ਪਾ ਕੇ ਸਾੜ ਦਿੱਤੇ ਗਏ ¢ ਇਸ ਸਾਕੇ ਦੀ ਖ਼ਬਰ ਨੇ ਸਾਰੇ ਪੰਥ ਤੇ ਦੇਸ਼ 'ਚ ਤਰਥੱਲੀ ਮਚਾ ਦਿੱਤੀ | ਇਸ ਤੋਂ ਬਾਅਦ 2200 ਸਿੰਘਾ ਦਾ ਸ਼ਹੀਦੀ ਜਥਾ ਲੈ ਕੇ ਉਥੇ ਪੁੱਜੇ ਕਰਤਾਰ ਸਿੰਘ ਝੱਬਰ ਨੂੰ ਪੁਲਿਸ ਵਲੋਂ ਰੋਕਿਆ ਗਿਆ ਪਰ ਉਨ੍ਹਾਂ ਦੇ ਦਿ੍ੜ ਇਰਾਦੇ ਮੂਹਰੇ ਪੁਲਿਸ ਨੂੰ ਝੱਕਣਾ ਪਿਆ | ਉਨ੍ਹਾਂ ਕਿਹਾ ਕਿ ਇਹ ਸਿੱਖ ਇਤਿਹਾਸ ਦਾ ਲਹੂ ਭਿੱਜਾ ਵਰਕਾ ਹੈ, ਜਿਸ ਤੋਂ ਬਾਅਦ ਗੁਰਦੁਆਰਾ ਸੁਧਾਰ ਲਹਿਰ ਹੋਰ ਤੇਜ਼ ਹੁੰਦੀ ਗਈ | ਰਾਮ ਸਿੰਘ ਬੰਬੇ ਨੇ ਕਿਹਾ ਕਿ ਸ਼ਹੀਦ ਸਿੰਘਾ ਦਾ ਇਹੀ ਸੁਪਨਾ ਸੀ ਕਿ ਗੁਰੂ ਘਰਾਂ ਦਾ ਪ੍ਰਬੰਧ 'ਕਹਿਣੀ ਤੇ ਕਰਨੀ' ਦੇ ਪੂਰੇ ਤੇ ਚੰਗੇ ਕਿਰਦਾਰ ਵਾਲੇ ਸਿੰਘਾਂ ਦੇ ਹੱਥਾਂ ਵਿਚ ਰਹਿਣਾ ਚਾਹੀਦਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਾਗੂ ਸਿੱਖ ਰਹਿਤ ਮਰਿਆਦਾ ਨੂੰ ਸਾਰੇ ਗੁਰੂ ਘਰਾਂ ਵਿਚ ਇਕਸਾਰ ਲਾਗੂ ਕੀਤੇ ਜਾਣ ਦੀ ਵੀ ਲੋੜ ਹੈ ¢
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਲਿਫ਼ਟ ਸਹੂਲਤ ਦੀ ਸ਼ੁਰੂਆਤ ਅਗਲੀ ਖ਼ਬਰ ਮੰਡਲ ਪ੍ਰਧਾਨ ਨੇ ਸੜਕ ਨਿਰਮਾਣ ਸੰਬੰਧੀ ਡਿਪਟੀ ਸਪੀਕਰ ਨੂੰ ਸੌਂਪਿਆ ਮੰਗ ਪੱਤਰ <br/>
Ad Position 24