13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਮਾਧਾਨ ਕੈਂਪ 'ਚ ਸਮੱਸਿਆਵਾਂ ਦਾ ਜਲਦੀ ਹੱਲ, ਨਾਗਰਿਕਾਂ ਨੇ ਕੀਤੀ ਸ਼ਲਾਘਾ <br/>

Ad Position 21
No active advertisement
ਅਜੀਤ ਡੈਸਕ 24-02-2026
ਟੋਹਾਣਾ/ਜਾਖ਼ਲ, 23 ਫਰਵਰੀ (ਮਨਜੀਤ ਸਿੰਘ)-ਐਸ. ਡੀ. ਐਮ. ਟੋਹਾਣਾ ਆਕਾਸ਼ ਸ਼ਰਮਾ ਨੇ ਕਿਹਾ ਕਿ ਜਨਤਕ ਸਮੱਸਿਆਵਾਂ ਦਾ ਜਲਦੀ ਤੇ ਪ੍ਰਭਾਵਸ਼ਾਲੀ ਹੱਲ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਮਕਸਦ ਲਈ ਹੱਲ ਕੈਂਪ ਲਗਾਏ ਜਾ ਰਹੇ ਹਨ | ਸੋਮਵਾਰ ਨੂੰ ਲਗਾਏ ਕੈਂਪ 'ਚ ਨਾਗਰਿਕ ਪਹੁੰਚੇ, ਜਿਥੇ ਐਸ. ਡੀ. ਐਮ. ਨੇ ਹਰੇਕ ਵਿਅਕਤੀ ਦੀ ਸਮੱਸਿਆ ਨੂੰ ਧਿਆਨ ਨਾਲ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਦੇ ਕੇ ਕਈ ਮਾਮਲਿਆਂ ਦਾ ਮੌਕੇ 'ਤੇ ਹੀ ਹੱਲ ਕਰਵਾਇਆ | ਇਸ ਦੌਰਾਨ ਪਰਿਵਾਰਕ ਪਛਾਣ ਪੱਤਰ ਨਾਲ ਸੰਬੰਧਿਤ ਦੋ ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ 'ਤੇ ਤੁਰੰਤ ਕਾਰਵਾਈ ਕੀਤੀ ਗਈ ਤੇ ਨਿਪਟਾਰੇ ਲਈ ਸੰਬੰਧਿਤ ਵਿਭਾਗਾਂ ਨੂੰ ਭੇਜੀਆਂ ਗਈਆਂ | ਐਸ. ਡੀ. ਐਮ. ਨੇ ਕੈਂਪ 'ਚ ਸ਼ਾਮਿਲ ਹੋਏ ਸਾਰੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਤੇ ਸੰਵੇਦਨਸ਼ੀਲਤਾ ਨਾਲ ਸੁਣਿਆ ਅਤੇ ਹਰੇਕ ਮਾਮਲੇ ਦੇ ਹੱਲ ਨੂੰ ਯਕੀਨੀ ਬਣਾਇਆ | ਉਨ੍ਹਾਂ ਨੇ ਹਾਜ਼ਰ ਅਧਿਕਾਰੀਆਂ ਨੂੰ ਸਪਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਸ਼ਿਕਾਇਤ 'ਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਭਾਗਾਂ ਨੂੰ ਸ਼ਿਕਾਇਤਾਂ ਦਾ ਸਮੇਂ ਸਿਰ ਅਤੇ ਪਾਰਦਰਸ਼ੀ ਹੱਲ ਯਕੀਨੀ ਬਣਾਉਣਾ ਚਾਹੀਦਾ ਹੈ, ਤਾਂ ਜੋ ਜਨਤਾ ਨੂੰ ਤੁਰੰਤ ਤੇ ਗੁਣਵੱਤਾ ਵਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਮਿਲ ਸਕਣ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਸੋਮਵਾਰ ਤੇ ਵੀਰਵਾਰ ਨੂੰ ਲਗਾਏ ਜਾਣ ਵਾਲੇ ਸਮਾਧਾਨ ਕੈਂਪਾਂ ਵਿਚ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਜ਼ਰੂਰ ਮੌਜੂਦ ਰਹਿਣ ਤਾਂ ਜੋ ਕਿਸੇ ਵੀ ਨਾਗਰਿਕ ਦੀ ਸਮੱਸਿਆ ਹੱਲ ਕੀਤੇ ਬਿਨਾਂ ਲਟਕਦੀ ਨਾ ਰਹੇ | ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਉਦੇਸ਼ ਜਨਤਾ ਨੂੰ ਸਾਰੀਆਂ ਸੇਵਾਵਾਂ ਇੱਕੋ ਥਾਂ 'ਤੇ ਪ੍ਰਦਾਨ ਕਰਨਾ ਹੈ, ਇਸ ਲਈ ਅਧਿਕਾਰੀਆਂ ਨੂੰ ਸਮੇਂ ਸਿਰ ਪਹੁੰਚ ਕੇ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਕੈਂਪਾਂ ਦੀ ਉਪਯੋਗਤਾ ਤੇ ਪ੍ਰਭਾਵਸ਼ੀਲਤਾ ਬਰਕਰਾਰ ਰਹੇ | ਇਸ ਦੌਰਾਨ ਡੀ. ਐਸ. ਪੀ. ਉਮੇਦ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਨਸਿਕ ਸਿਹਤ ਤੇ ਸਿੱਖਿਆ ਖੇਤਰ 'ਚ ਅÏਰਤਾਂ ਦੀ ਸਥਿਤੀ ਬਾਰੇ ਭਾਸ਼ਨ ਕਰਵਾਇਆ <br/> ਅਗਲੀ ਖ਼ਬਰ ਸੀ. ਆਈ. ਏ. ਟੋਹਾਣਾ ਪੁਲਿਸ ਵਲੋਂ ਇਕ ਸ਼ੱਕੀ ਨੂੰ 7.57 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਕੀਤਾ ਗਿ੍ਫ਼ਤਾਰ <br/>
Ad Position 24