14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕੈਂਪ 'ਚ 80 ਲੋਕਾਂ ਦੀਆਂ ਅੱਖਾਂ ਦੀ ਜਾਂਚ <br/>

Ad Position 21
No active advertisement
ਅੱਖਾਂ ਦੀ ਜਾਂਚ ਦੌਰਾਨ ਮਰੀਜ਼ | ਤਸਵੀਰ : ਪੰਨੀਵਾਲੀਆ <br/> 24-02-2026
ਸਿਰਸਾ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸ੍ਰੀ ਰਾਮਹੰਸ ਚੈਰੀਟੇਬਲ ਟਰੱਸਟ ਮੁਫ਼ਤ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ | ਕੈਂਪ ਦੌਰਾਨ 80 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਦਕਿ 22 ਵਿਅਕਤੀਆਂ ਦੀਆਂ ਅੱਖਾਂ ਰੋਗੀ ਮਿਲੀਆਂ, ਜਿਨ੍ਹਾਂ ਨੂੰ ਅਪ੍ਰੇਸ਼ਨ ਲਈ ਚੁਣਿਆ ਗਿਆ | ਟਰੱਸਟ ਦੇ ਪ੍ਰਧਾਨ ਤੇ ਸਮਾਜ ਸੇਵਕ ਅਮੀਰ ਚਾਵਲਾ ਨੇ ਦੱਸਿਆ ਕਿ ਸ੍ਰੀ ਰਾਮਹੰਸ ਚੈਰੀਟੇਬਲ ਟਰੱਸਟ ਦੁਆਰਾ ਚਲਾਏ ਜਾ ਰਹੇ ਅੱਖਾਂ ਦੇ ਹਸਪਤਾਲ ਨੇ ਮਨੁੱਖਤਾ ਦੀ ਸੇਵਾ ਦੇ 20 ਸਾਲ ਪੂਰੇ ਕਰ ਲਏ ਹਨ | ਟਰੱਸਟ ਵਲੋਂ ਨਾ ਸਿਰਫ ਸਿਰਸਾ ਵਿਚ ਬਲਕਿ ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਹੋਰ ਖੇਤਰਾਂ ਵਿਚ ਵੀ ਕੈਂਪ ਲਗਾ ਕੇ ਲੋਕਾਂ ਦੀ ਸੇਵਾ ਕਰ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਕਿਸੇ ਤੋਂ ਇਕ ਵੀ ਰੁਪਿਆ ਨਹੀਂ ਲਿਆ ਜਾਂਦਾ | ਇਸ ਤੋਂ ਇਲਾਵਾ, ਟਰੱਸਟ ਬਾਹਰੋਂ ਆਉਣ ਵਾਲਿਆਂ ਲਈ ਮੁਫ਼ਤ ਰਿਹਾਇਸ਼ ਤੇ ਖਾਣਾ ਪ੍ਰਦਾਨ ਦਿੱਤਾ ਜਾਂਦਾ ਹੈ | ਚਾਵਲਾ ਨੇ ਦੱਸਿਆ ਕਿ ਪਹਿਲਾਂ ਸਰਕਾਰ ਦੁਆਰਾ ਜਾਰੀ ਆਯੁਸ਼ਮਾਨ ਕਾਰਡ ਦੀ ਵਰਤੋਂ ਕਰਕੇ ਅੱਖਾਂ ਦੇ ਹਰ ਤਰ੍ਹਾਂ ਦੇ ਆਪ੍ਰੇਸ਼ਨ ਕੀਤੇ ਜਾਂਦੇ ਸਨ | ਹਾਲਾਂਕਿ ਕੁਝ ਸਮਾਂ ਪਹਿਲਾਂ ਸਰਕਾਰ ਨੇ ਮੋਤੀਆਬਿੰਦ ਦੇ ਆਪ੍ਰੇਸ਼ਨਾਂ ਨੂੰ ਆਯੁਸ਼ਮਾਨ ਕਾਰਡ ਤੋਂ ਬਾਹਰ ਕਰ ਦਿੱਤਾ, ਜਿਸ ਕਾਰਨ ਮੋਤੀਆਬਿੰਦ ਦੇ ਮਰੀਜ਼ਾਂ ਲਈ ਕਾਫ਼ੀ ਮੁਸ਼ਕਲਾਂ ਆਈਆਂ | ਇਸ ਸਮੱਸਿਆ ਦੇ ਹੱਲ ਲਈ ਇਹ ਫੈਸਲਾ ਲਿਆ ਗਿਆ ਕਿ ਟਰੱਸਟ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਹਸਪਤਾਲ ਦੇ ਅਹਾਤੇ ਵਿਚ ਇਕ ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਾਇਆ ਜਾਏਗਾ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਨਕਦੀ ਤੇ ਮੋਬਾਈਲ ਫੋਨ ਲੁੱਟ ਦੀ ਘਟਨਾ ਦਾ ਪਰਦਾਫਾਸ਼, ਮੁਲਜ਼ਮ ਗਿ੍ਫ਼ਤਾਰ
Ad Position 24