14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 24-02-2026
ਕਾਲਾਂਵਾਲੀ/ਸਿਰਸਾ, 23 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੀ ਸਿੰਘਪੁਰਾ ਪੁਲਿਸ ਚੌਕੀ ਦੀ ਟੀਮ ਨੇ ਇਲਾਕੇ ਵਿਚ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਲੋਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੰਡੀ ਕਾਲਾਂਵਾਲੀ ਵਿਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ 6 ਗਰਾਮ 270 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪ੍ਰਗਟ ਸਿੰਘ ਉਰਫ਼ ਕਾਲਾ ਵਾਸੀ ਧਰਮਪੁਰਾ, ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ | ਇਹ ਜਾਣਕਾਰੀ ਦਿੰਦੇ ਹੋਏ ਸਿੰਘਪੁਰਾ ਪੁਲੀਸ ਚੌਕੀ ਦੇ ਇੰਚਾਰਜ ਸੁਖਚੈਨ ਸਿੰਘ ਨੇ ਦੱਸਿਆ ਕਿ 22 ਫਰਵਰੀ 2026 ਨੂੰ ਉਹ ਆਪਣੀ ਟੀਮ ਨਾਲ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵਿਰੁੱਧ ਇਕ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਸਿੰਘਪੁਰਾ ਪਿੰਡ ਤੋਂ ਧਰਮਪੁਰਾ ਵੱਲ ਗਸ਼ਤ ਕਰ ਰਹੇ ਸਨ | ਜਦੋਂ ਉਹ ਧਰਮਪੁਰਾ ਮਾਈਨਰ ਪਹੁੰਚੇ ਤਾਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਬੈਠਾ ਦੇਖਿਆ | ਪੁਲਿਸ ਟੀਮ ਨੂੰ ਦੇਖ ਕੇ ਉਹ ਡਰ ਗਿਆ ਅਤੇ ਖੜ੍ਹਾ ਹੋ ਗਿਆ, ਜਿਸ ਕਾਰਨ ਇਕ ਪਾਰਦਰਸ਼ੀ ਥੈਲੀ ਹੇਠਾਂ ਡਿੱਗ ਪਈ | ਸ਼ੱਕ ਹੋਣ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੇ ਉਕਤ ਵਿਅਕਤੀ ਨੂੰ ਫੜ ਲਿਆ ਅਤੇ ਨਿਯਮਾਂ ਅਨੁਸਾਰ ਉਸ ਦੀ ਤਲਾਸ਼ੀ ਲਈ | ਵਿਅਕਤੀ ਦੁਆਰਾ ਸੁੱਟੀ ਗਈ ਪਾਰਦਰਸ਼ੀ ਥੈਲੀ 'ਚੋਂ 6 ਗਰਾਮ 270 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਵਿਰੁੱਧ ਕਾਲਾਂਵਾਲੀ ਥਾਣੇ ਵਿਚ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ ਕਾਲਾਂਵਾਲੀ ਪਿੰਡ ਵਿਚ ਗਹਿਣੇ ਤੇ ਨਕਦੀ ਚੋਰੀ ਦੇ ਮਾਮਲੇ 'ਚ ਦੋ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਕੈਂਪ 'ਚ 80 ਲੋਕਾਂ ਦੀਆਂ ਅੱਖਾਂ ਦੀ ਜਾਂਚ <br/>
Ad Position 24