14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਮਾਧਾਨ ਕੈਂਪਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਰਿਹੈ-ਸਿਟੀ ਮੈਜਿਸਟ੍ਰੇਟ <br/>

Ad Position 21
No active advertisement
ਸਮਾਧਾਨ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ | ਤਸਵੀਰ : ਨਿਮਰ <br/> 24-02-2026
ਯਮੁਨਾਨਗਰ, 23 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸਿਟੀ ਮੈਜਿਸਟ੍ਰੇਟ ਪਿਊਸ਼ ਗੁਪਤਾ ਨੇ ਕਿਹਾ ਕਿ ਸਮਾਧਾਨ ਕੈਂਪਾਂ 'ਚ ਆਉਣ ਵਾਲੇ ਹਰ ਵਿਅਕਤੀ ਦੀ ਸਮੱਸਿਆ ਨੂੰ ਮੌਕੇ 'ਤੇ ਹੀ ਹੱਲ ਕੀਤਾ ਜਾ ਰਿਹਾ ਹੈ, ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ ਜਾਂ ਹੋਰ ਜਾਂਚ ਦੇ ਆਧਾਰ 'ਤੇ ਹੋਵੇ, ਇਸ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦੇ ਉਦੇਸ਼ ਨਾਲ ਯਮੁਨਾਨਗਰ 'ਚ ਜ਼ਿਲ੍ਹਾ ਪੱਧਰ 'ਤੇ ਹਰ ਕੰਮ ਵਾਲੇ ਦਿਨ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਸਮਾਧਾਨ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤਾਂ ਨਾਲ ਸੰਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਬ-ਡਵੀਜ਼ਨ ਪੱਧਰ 'ਤੇ ਰੈਜ਼ੋਲੂਸ਼ਨ ਕੈਂਪ ਲਗਾਏ ਜਾਂਦੇ ਹਨ, ਜਦਕਿ ਨਗਰ ਨਿਗਮ ਨਾਲ ਸੰਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰ ਕੰਮ ਵਾਲੇ ਦਿਨ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਨਗਰ ਨਿਗਮ ਦਫ਼ਤਰ ਯਮੁਨਾਨਗਰ ਤੇ ਜਗਾਧਰੀ ਵਿਖੇ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਜ਼ਿਲਿ੍ਹਆਂ 'ਚ ਲਗਾਏ ਜਾ ਰਹੇ ਸਮਾਧਾਨ ਕੈਂਪਾਂ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ | ਉਨ੍ਹਾਂ ਦੱਸਿਆ ਕਿ ਸਮਾਧਾਨ ਕੈਂਪ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ 'ਚ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਕੰਮ ਕਰ ਰਹੇ ਹਨ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਧਾਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ | ਉਨ੍ਹਾਂ ਦੱਸਿਆ ਕਿ ਅੱਜ ਸਮਾਧਾਨ ਕੈਂਪ 'ਚ ਕੁਲ 7 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਅਗਲੇਰੀ ਕਾਰਵਾਈ ਲਈ ਸੰਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ | ਇਸ ਮੌਕੇ ਸਮਾਧਾਨ ਕੈਂਪ ਦੇ ਵਿਸ਼ੇਸ਼ ਮੈਂਬਰ ਖਰੈਤੀ ਨਾਲ ਬੱਤਰਾ ਤੇ ਨੀਰਜ ਗੁਪਤਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਬ ਸਮਾਜ ਸਭਾ ਵਲੋਂ ਵਿਧਾਇਕ ਨੂੰ ਵੇਅਰਹਾਊਸ ਦੀ ਥਾਂ ਬੈਂਕ ਕੰਪਲੈਕਸ ਬਣਾਉਣ ਲਈ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਲਾਇਨਜ਼ ਕਲੱਬ ਰਤੀਆ ਸਿਟੀ ਨੇ ਅੱਖਾਂ ਦਾ ਆਪ੍ਰੇਸ਼ਨ ਕੈਂਪ ਲਗਾਇਆ <br/>
Ad Position 24