07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਟ੍ਰੈਫਿਕ ਪੁਲਿਸ ਨੇ ਬੁਲਟ ਨਾਲ ਪਟਾਕੇ ਪਾਉਣ ਵਾਲੇ ਨੂੰ ਕੀਤਾ 20 ਹਜ਼ਾਰ ਰੁਪਏ ਦਾ ਜੁਰਮਾਨਾ <br/>

Ad Position 21
No active advertisement
ਸਿਰਸਾ 'ਚ ਬੁਲਟ ਮੋਟਰਸਾਈਕਲ ਦੇ ਸਾਈਲੈਂਸਰ ਦੀ ਜਾਂਚ ਕਰਦੇ ਪੁਲਿਸ ਕਰਮਚਾਰੀ | ਤਸਵੀਰ : ਪੰਨੀਵਾਲੀਆ<br/> 25-02-2026

ਸਿਰਸਾ, 24 ਫਰਵਰੀ (ਪ.ਪ.)-ਟ੍ਰੈਫਿਕ ਪੁਲਿਸ ਵਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਡਰਾਈਵਰਾਂ ਵਿਰੁੱਧ ਇਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ | ਇਸ ਸੰਬੰਧ 'ਚ ਟ੍ਰੈਫਿਕ ਪੁਲਿਸ ਸਟੇਸ਼ਨ ਦੇ ਇੰਚਾਰਜ ਸੁਖਦੇਵ ਸਿੰਘ ਨੇ ਸ਼ਹਿਰ ਵਿਚ ਨਾਕਾਬੰਦੀ ਕਰਦੇ ਹੋਏ ਇਕ ਨੌਜਵਾਨ ਨੂੰ ਬੁਲਟ ਮੋਟਰਸਾਈਕਲ ਨਾਲ ਪਟਾਕੇ ਪਾ ਕੇ ਦਹਿਸ਼ਤ ਫੈਲਾਉਣ ਲਈ 20 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ | ਉਨ੍ਹਾਂ ਅੱਗੇ ਕਿਹਾ ਕਿ 126 ਵਾਹਨਾਂ ਨੂੰ ਤਿੰਨ ਸਵਾਰੀ, ਤੇਜ਼ ਰਫ਼ਤਾਰ ਤੇ ਬਿਨਾਂ ਹੈਲਮੇਟ ਗੱਡੀ ਚਲਾਉਣ ਲਈ ਵੀ ਜੁਰਮਾਨਾ ਕੀਤਾ ਗਿਆ ਹੈ | ਇਹ ਮੁਹਿੰਮ ਖਾਸ ਤੌਰ 'ਤੇ ਉਨ੍ਹਾਂ ਡਰਾਈਵਰਾਂ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਬੁਲਟ ਮੋਟਰਸਾਈਕਲਾਂ ਦੇ ਸਾਈਲੈਂਸਰਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਸੋਧ ਕੇ ਪਟਾਕੇ ਵਰਗੀ ਆਵਾਜ਼ ਪੈਦਾ ਕਰਕੇ ਦਹਿਸ਼ਤ ਪੈਦਾ ਕਰਦੇ ਹਨ | ਟ੍ਰੈਫਿਕ ਪੁਲਿਸ ਸਟੇਸ਼ਨ ਦੇ ਇੰਚਾਰਜ ਸੁਖਦੇਵ ਸਿੰਘ ਨੇ ਸਪੱਸ਼ਟ ਕੀਤਾ ਕਿ ਸਾਈਲੈਂਸਰਾਂ ਰਾਹੀਂ ਪਟਾਕੇ ਚਲਾਉਣਾ ਨਾ ਸਿਰਫ਼ ਮੋਟਰ ਵਾਹਨ ਐਕਟ ਦੀ ਉਲੰਘਣਾ ਕਰਦਾ ਹੈ, ਸਗੋਂ ਜਨਤਕ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਪੈਦਾ ਕਰਦਾ ਹੈ | ਅਚਾਨਕ ਤੇਜ਼ ਆਵਾਜ਼ ਬਜ਼ੁਰਗਾਂ, ਬੱਚਿਆਂ ਤੇ ਕਮਜ਼ੋਰ ਦਿਲ ਵਾਲਿਆਂ ਲਈ ਬੇਅਰਾਮੀ ਦਾ ਕਾਰਨ ਬਣ ਸਕਦੀ ਹੈ | ਅਜਿਹੀਆਂ ਕਾਰਵਾਈਆਂ ਅਕਸਰ ਸੜਕ ਹਾਦਸਿਆਂ ਦਾ ਕਾਰਨ ਬਣਦੀਆਂ ਹਨ | ਮੁਹਿੰਮ ਦੌਰਾਨ ਤਿੰਨ ਸਵਾਰੀਆਂ ਬੈਠਾਉਣ, ਤੇਜ਼ ਰਫ਼ਤਾਰ, ਬਿਨਾਂ ਹੈਲਮੇਟ ਦੇ ਗੱਡੀ ਚਲਾਉਣ ਤੇ ਹੋਰ ਟ੍ਰੈਫਿਕ ਉਲੰਘਣਾਵਾਂ ਕਰਨ ਵਾਲੇ ਡਰਾਈਵਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਟ੍ਰੈਫਿਕ ਪੁਲਿਸ ਸਟੇਸ਼ਨ ਦੀਆਂ ਟੀਮਾਂ ਟ੍ਰੈਫਿਕ ਉਲੰਘਣਾ ਕਰਨ ਵਾਲਿਆਂ 'ਤੇ ਕਾਰਵਾਈ ਕਰਨ ਲਈ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਲਗਾਤਾਰ ਨਾਕੇ ਲਗਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਸੇਵਾ ਵਿਭਾਗ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਜਲਦ ਕਰੇਗਾ ਰੈਪੀ... ਅਗਲੀ ਖ਼ਬਰ ਡੀ. ਏ. ਵੀ. ਕਾਲਜ ਚੀਕਾ ਨੇ ਵਿੱਦਿਅਕ ਦੌਰਾ ਕਰਵਾਇਆ <br/>
Ad Position 24