ਡੱਬਵਾਲੀ, 25 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਨਹਿਰੂ ਸੀਨੀਅਰ ਸੈਕੰਡਰੀ ਸਕੂਲ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਡੱਬਵਾਲੀ ਇਕਾਈ ਵੱਲੋਂ ਕਰਵਾਏ 'ਵਿਗਿਆਨਿਕ ਚੇਤਨਾ ਪਰਖ ਪ੍ਰੀਖਿਆ' ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | 50 ਸੁਆਲਾਂ 'ਤੇ ਆਧਾਰਤ ਪ੍ਰੀਖਿਆ ਵਿੱਚ ਨਹਿਰੁ ਸਕੂਲ ਦੇ 25 ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੀਖਿਆ ਵਿੱਚ ਜੇਤੂ ਰਾਣੀ ਨੇ ਪਹਿਲਾ, ਸੁਖਮਨਵੀਰ ਕੌਰ ਨੇ ਦੂਜਾ ਅਤੇ ਪਿਯੂਸ਼ ਕੁਮਾਰ ਤੇ ਸਾਹਿਲ ਕੁਮਾਰ ਨੇ ਸਾਂਝੇ ਤੌਰ 'ਤੇ ਤੀਜਾ ਸਥਾਨ ਹਾਸਲ ਕੀਤਾ | ਜੇਤੂਆਂ ਨੂੰ ਸਾਹਿਤਕ ਕਿਤਾਬਾਂ ਤੇ ਸਰਟੀਫਿਕੇਟ ਦਿੱਤੇ ਗਏ | ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਅਤੇ 'ਤਰਕਸ਼ੀਲ ਪੱਥ' ਰਸਾਲਾ ਭੇਟ ਕੀਤੀ ਗਈ | ਸਕੂਲ ਦੇ ਪਿੰ੍ਰਸੀਪਲ ਜੀਵਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਣ ਅਤੇ ਅੰਧ-ਵਿਸ਼ਵਾਸ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ | ਸੁਸਾਇਟੀ ਦੇ ਪ੍ਰਧਾਨ ਜਗਤਾਰ ਸਿੰਘ ਅਤੇ ਪਵਨ ਬਾਂਸਲ ਨੇ ਜੇਤੂਆਂ ਨੂੰ ਸਨਮਾਨਤ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ |