14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਪਿੰਡ ਜੱਲੋਪੁਰ ਵਿਖੇ ਜਨਤਕ ਸੰਵਾਦ ਪ੍ਰੋਗਰਾਮ ਕਰਵਾਇਆ ਕੂੜਾ ਇਕੱਠਾ ਕਰਨ ਲਈ ਈ-ਰਿਕਸ਼ਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ <br/>

Ad Position 21
No active advertisement
ਪਿੰਡ ਜੱਲੋਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ | ਤਸਵੀਰ : ਬੇਅੰਤ ਕੌਰ ਮੰਡੇਰ <br/> 26-02-2026
ਰਤੀਆ, 24 ਫਰਵਰੀ (ਬੇਅੰਤ ਕੌਰ ਮੰਡੇਰ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੀ.ਸੀ. ਡਾ. ਵਿਵੇਕ ਭਾਰਤੀ ਦੀ ਪ੍ਰਧਾਨਗੀ ਹੇਠ ਰਤੀਆ ਸਬ-ਡਿਵੀਜਨ ਦੇ ਪਿੰਡ ਜੱਲੋਪੁਰ ਦੇ ਕਮਿਊਨਿਟੀ ਸੈਂਟਰ ਵਿਖੇ ਇੱਕ ਜਨਤਕ ਸੰਵਾਦ ਪ੍ਰੋਗਰਾਮ ਕਰਵਾਇਆ ਗਿਆ | ਡੀ.ਸੀ. ਡਾ. ਵਿਵੇਕ ਭਾਰਤੀ ਨੇ ਐਸ.ਪੀ. ਸਿਧਾਂਤ ਜੈਨ, ਵਧੀਕ ਡਿਪਟੀ ਕਮਿਸ਼ਨਰ ਅਨੁਰਾਗ ਧਾਲੀਆ, ਐਸ.ਡੀ.ਐਮ. ਰਤੀਆ ਸੁਰੇਂਦਰ ਸਿੰਘ, ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸੁਰੇਸ਼ ਕੁਮਾਰ ਅਤੇ ਹੋਰ ਵਿਭਾਗੀ ਅਧਿਕਾਰੀਆਂ ਦੇ ਨਾਲ ਪਿੰਡ ਵਾਸੀਆਂ ਕੋਲ ਪਹੁੰਚੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ 'ਤੇ ਹੀ ਹੱਲ ਕੀਤਾ | ਪਿੰਡ ਪਹੁੰਚਣ 'ਤੇ ਸਰਪੰਚ ਮੰਗੇਰਾਮ ਗੋਦਾਰਾ ਸਮੇਤ ਪਿੰਡ ਵਾਸੀਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ | ਉਨ੍ਹਾਂ ਪਿੰਡ ਦੇ ਦੌਰੇ ਦੌਰਾਨ ਸਵੱਛਤਾ ਅਤੇ ਪੇਂਡੂ ਵਿਕਾਸ ਸਹੂਲਤਾਂ ਦਾ ਨਿਰੀਖਣ ਕਰਦਿਆਂ ਅੰਮਿ੍ਤ ਸਰੋਵਰ, ਪਿੰਡ ਦੀ ਲਾਇਬ੍ਰੇਰੀ ਅਤੇ ਆਰੋਹੀ ਮਾਡਲ ਸਕੂਲ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਸਵੱਛ ਭਾਰਤ ਅਭਿਆਨ ਨੂੰ ਮਜ਼ਬੂਤ ਕਰਨ ਲਈ ਕੂੜਾ ਇਕੱਠਾ ਕਰਨ ਲਈ ਈ-ਰਿਕਸ਼ਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਇਹ ਪਹਿਲ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਨਾਲ ਹੀ ਸਵੱਛਤਾ ਪੱਧਰ ਨੂੰ ਬਿਹਤਰ ਬਣਾਏਗੀ ਅਤੇ ਸਿਹਤਮੰਦ ਪੇਂਡੂ ਖੇਤਰ ਬਣਾਈ ਰੱਖਣ 'ਚ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰੇਗੀ | ਉਨ੍ਹਾਂ ਪਿੰਡ ਵਾਸੀਆਂ ਨੂੰ ਜਨਤਕ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ | ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ਆਂਗਣਵਾੜੀ ਅਤੇ ਸਕੂਲ ਦਾ ਵੀ ਨਿਰੀਖਣ ਕੀਤਾ | ਇਸ ਮੌਕੇ ਸੀ.ਈ.ਓ. ਜ਼ਿਲ੍ਹਾ ਪ੍ਰੀਸ਼ਦ ਸੁਰੇਸ਼ ਕੁਮਾਰ, ਡੀ.ਡੀ.ਪੀ.ਓ. ਅਨੂਪ ਸਿੰਘ, ਬੀ.ਡੀ.ਪੀ.ਓ. ਵਿਕਾਸ ਲੰਗਿਆਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਟੋਹਾਣਾ ਵਿਖੇ ਨਵੇਂ ਕੁਲੈਕਸ਼ਨ ਸੈਂਟਰ ਦੀ ਸ਼ੁਰੂਆਤ <br/> ਅਗਲੀ ਖ਼ਬਰ 'ਵਿਗਿਆਨਕ ਚੇਤਨਾ ਪਰਖ ਪ੍ਰੀਖਿਆ' 'ਚ ਅੱਵਲ ਵਿਦਿਆਰਥੀ ਸਨਮਾਨਤ <br/>
Ad Position 24