14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

50 ਲੱਖ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 26-02-2026
ਸਿਰਸਾ, 25 ਫਰਵਰੀ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸੀ.ਆਈ.ਏ. ਸਟਾਫ ਨੇ ਚੱਕ ਸਾਹਿਬਾ ਇਲਾਕੇ ਵਿਚ ਇਕ ਵੱਡੀ ਕਾਰਵਾਈ ਵਿਚ ਇੱਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ | ਮੁਲਜ਼ਮ ਤੋਂ ਲਗਭਗ 266 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾ ਰਹੀ ਹੈ | ਪੁਲਿਸ ਸੁਪਰਡੈਂਟ ਦੀਪਕ ਸਹਾਰਨ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਟੀਮ ਨੇ ਚੱਕ ਸਾਹਿਬਾ ਪਿੰਡ ਵਿਚ ਇੱਕ ਨੌਜਵਾਨ ਨੂੰ ਸੜਕ 'ਤੇ ਤੁਰਦੇ ਹੋਏ ਦੇਖਿਆ | ਪੁਲਿਸ ਦੀ ਗੱਡੀ ਦੇਖ ਕੇ ਨੌਜਵਾਨ ਭੱਜਣ ਲੱਗ ਪਿਆ | ਸ਼ੱਕ ਪੈਣ 'ਤੇ ਪੁਲਿਸ ਟੀਮ ਨੇ ਉਸਨੂੰ ਕਾਬੂ ਕਰ ਲਿਆ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਰਾਜੂ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬਿਠੀਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੰਜਾਬ ਹਾਲ ਆਬਾਦ ਚੱਕ ਸਾਹਿਬਾ ਵਜੋਂ ਹੋਈ ਹੈ | ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਬੂਲ ਕੀਤਾ ਕਿ ਇਹ ਹੈਰੋਇਨ ਪੰਜਾਬ ਦੇ ਲੋਹਗੜ੍ਹ ਇਲਾਕੇ ਤੋਂ ਲਿਆਂਦੀ ਗਈ ਸੀ ਅਤੇ ਸਿਰਸਾ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਵੇਚਣ ਦੀ ਯੋਜਨਾ ਸੀ | ਪੁਲਿਸ ਸੁਪਰਡੈਂਟ ਦੀਪਕ ਸਹਾਰਨ ਨੇ ਦੱਸਿਆ ਕਿ ਸਿਰਸਾ ਦੇ ਥਾਣਾ ਸਦਰ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ | ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਭੇਜਿਆ ਜਾਵੇਗਾ | ਰਿਮਾਂਡ ਦੌਰਾਨ ਡੂੰਘਾਈ ਨਾਲ ਪੁੱਛਗਿੱਛ ਕਰਨ ਨਾਲ ਡਰੱਗ ਤਸਕਰੀ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਨਵੀਨ ਜਿੰਦਲ ਫਾੳਾੂਡੇਸ਼ਨ ਨੇ ਨਸ਼ਾ ਛੁਡਾਉਣ... ਅਗਲੀ ਖ਼ਬਰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਟੋਹਾਣਾ ਵਿਖੇ ਨਵੇਂ ਕੁਲੈਕਸ਼ਨ ਸੈਂਟਰ ਦੀ ਸ਼ੁਰੂਆਤ <br/>
Ad Position 24