14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਨਵੀਨ ਜਿੰਦਲ ਫਾੳਾੂਡੇਸ਼ਨ ਨੇ ਨਸ਼ਾ ਛੁਡਾਉਣ ਲਈ ਇਕ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 26-02-2026
ਗੂਹਲਾ ਚੀਕਾ, 25 ਫਰਵਰੀ (ਓ.ਪੀ. ਸੈਣੀ)-ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਕੋਸ਼ਿਸ਼ ਵਿਚ, ਨਵੀਨ ਜਿੰਦਲ ਫਾੳਾੂਡੇਸ਼ਨ ਨੇ ਐਨਆਈਟੀ ਵਿਖੇ ਇਕ ਨਸ਼ਾ ਛੁਡਾਊ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਨਸ਼ਾਮੁਕਤ ਕੁਰੂਕਸ਼ੇਤਰ ਮੁਹਿੰਮ ਦੇ ਤਹਿਤ ਆਯੋਜਿਤ ਕੀਤਾ ਗਿਆ ਸੀ, ਜੋ ਕਿ ਸੰਸਦ ਮੈਂਬਰ ਨਵੀਨ ਜਿੰਦਲ ਦੀ ਅਗਵਾਈ ਹੇਠ ਕੁਰੂਕਸ਼ੇਤਰ ਸਸ਼ਕਤੀਕਰਨ ਪ੍ਰੋਗਰਾਮ ਦਾ ਇਕ ਮੁੱਖ ਹਿੱਸਾ ਹੈ | ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ, ਇਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਇਕ ਸਕਾਰਾਤਮਿਕ ਅਤੇ ਉੱਜਵਲ ਭਵਿੱਖ ਵੱਲ ਪ੍ਰੇਰਿਤ ਕਰਨਾ ਸੀ | ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ ਤੋਂ ਸੋਨੂੰ ਕਟਾਰੀਆ, ਪਿ੍ੰਸ ਦਲਾਲ ਅਤੇ ਅੰਜਲੀ ਵੈਦਿਆ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤੋਂ ਦੂਰ ਰਹਿਣ ਦੇ ਤਰੀਕੇ ਸੁਝਾਏ | ਇਸ ਮੌਕੇ 'ਤੇ ਐਨਆਈਟੀ ਤੋਂ ਪ੍ਰੋਫੈਸਰ ਪ੍ਰਤਿਭਾ ਅਗਰਵਾਲ ਨੇ ਕਿਹਾ ਕਿ ਨਸ਼ਾ ਸਮਾਜ ਲਈ ਇਕ ਵੱਡੀ ਬਿਮਾਰੀ ਹੈ | ਖੇਡਾਂ, ਅਨੁਸ਼ਾਸਨ ਅਤੇ ਸਕਾਰਾਤਮਿਕ ਸੋਚ ਨਸ਼ਿਆਂ ਤੋਂ ਦੂਰ ਰਹਿਣ ਦੇ ਸਭ ਤੋਂ ਸ਼ਕਤੀਸ਼ਾਲੀ ਸਾਧਨ ਹਨ | ਉਨ੍ਹਾਂ ਨੌਜਵਾਨਾਂ ਨੂੰ ਟੀਚੇ ਨਿਰਧਾਰਿਤ ਕਰਨ ਅਤੇ ਸਿਹਤਮੰਦ ਜੀਵਨ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ | ਜਾਗਰੂਕਤਾ ਪੈਦਾ ਕਰਨ ਲਈ ਆਈ ਟੀਮ ਨੇ ਨਸ਼ੇ ਦੀ ਲਤ ਦੇ ਮਾਨਸਿਕ ਅਤੇ ਸਰੀਰਕ ਪ੍ਰਭਾਵਾਂ, ਇਸ ਦੇ ਸ਼ੁਰੂਆਤੀ ਸੰਕੇਤਾਂ ਅਤੇ ਸਮੇਂ ਸਿਰ ਮਦਦ ਲੈਣ ਦੀ ਜ਼ਰੂਰਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ | ਵਿਦਿਆਰਥੀਆਂ ਨੂੰ ਰਾਸ਼ਟਰੀ ਮਾਨਸਿਕ ਸਿਹਤ ਹੈਲਪਲਾਈਨ ਬਾਰੇ ਵੀ ਜਾਣਕਾਰੀ ਦਿੱਤੀ ਗਈ | ਨਵੀਨ ਜਿੰਦਲ ਫਾੳਾੂਡੇਸ਼ਨ ਦੀ ਨੁਮਾਇੰਦਗੀ ਕਰਨ ਵਾਲੀ ਅਨੁਸ਼ਕਾ ਬੋਸ ਨੇ ਨਸ਼ਿਆਂ ਦੀ ਲਤ ਅਤੇ ਇਸ ਦੇ ਸਮਾਜਿਕ ਨਤੀਜਿਆਂ ਨਾਲ ਸਬੰਧਿਤ ਉਪਬੰਧਾਂ 'ਤੇ ਚਾਨਣਾ ਪਾਇਆ, ਵਿਦਿਆਰਥੀਆਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ | ਪ੍ਰੋਗਰਾਮ ਵਿਚ 130 ਤੋਂ ਵੱਧ ਨੌਜਵਾਨਾਂ ਨੇ ਹਿੱਸਾ ਲਿਆ, ਨਸ਼ਾਮੁਕਤ ਹੋਣ ਦਾ ਪ੍ਰਣ ਲਿਆ ਅਤੇ ਸੰਸਦ ਮੈਂਬਰ ਨਵੀਨ ਜਿੰਦਲ ਦੀ ਮੁਹਿੰਮ ਦਾ ਸਰਗਰਮੀ ਨਾਲ ਸਮਰਥਨ ਕਰਨ ਦਾ ਵਾਅਦਾ ਕੀਤਾ | ਇਸ ਕੈਂਪ ਦੇ ਸਫਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਨਵੀਨ ਜਿੰਦਲ ਫਾੳਾੂਡੇਸ਼ਨ ਦੇ ਪ੍ਰੋਫੈਸਰ ਦੀਕਸ਼ਿਤ ਗਰਗ, ਡਾ. ਧੀਰਜ ਸ਼ਰਮਾ, ਡਾ. ਯੋਗਿਤਾ ਅਤੇ ਅਖਿਲ ਮੈਨਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐਸ. ਜੇ. ਪੀ. ਪੋਲੀਟੈਕਨਿਕ ਦਾਮਲਾ ਵਿਖੇ ਇੰਟਰਨਸ਼ਿਪ ਜਾਗਰੂਕਤਾ ਸੈਸ਼ਨ ਅਤੇ ਪਲੇਸਮੈਂਟ ਡਰਾਈਵ ਕਰਵਾਈ <br/> ਅਗਲੀ ਖ਼ਬਰ 50 ਲੱਖ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24