14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਐਸ. ਜੇ. ਪੀ. ਪੋਲੀਟੈਕਨਿਕ ਦਾਮਲਾ ਵਿਖੇ ਇੰਟਰਨਸ਼ਿਪ ਜਾਗਰੂਕਤਾ ਸੈਸ਼ਨ ਅਤੇ ਪਲੇਸਮੈਂਟ ਡਰਾਈਵ ਕਰਵਾਈ <br/>

Ad Position 21
No active advertisement
ਐਸ. ਜੇ. ਪੀ. ਪੌਲੀਟੈਕਨਿਕ ਦਾਮਲਾ ਵਿਖੇ ਕਰਵਾਏ ਪ੍ਰੋਗਰਾਮ 'ਚ ਭਾਗ ਲੈਂਦੇ ਹੋਏ ਵਿਦਿਆਰਥੀ | ਤਸਵੀਰ : ਨਿਮਰ <br/> 26-02-2026
ਯਮੁਨਾਨਗਰ, 25 ਫਰਵਰੀ (ਗੁਰਦਿਆਲ ਸਿੰਘ ਨਿਮਰ)-ਹਿਮਲ ਇਨਫੋਟੈੱਲ ਪ੍ਰਾਈਵੇਟ ਲਿਮਟਿਡ, ਮੁਹਾਲੀ ਵਲੋਂ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਕੰਪਿਊਟਰ ਇੰਜੀਨੀਅਰਿੰਗ ਅਤੇ ਸਿਵਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਇਕ ਇੰਟਰਨਸ਼ਿਪ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ, ਜਦਕਿ ਰੇਡੀਏਜ ਪ੍ਰਾਈਵੇਟ ਲਿਮਟਿਡ ਵਲੋਂ ਕੰਪਿਊਟਰ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਇਕ ਕੈਂਪਸ ਪਲੇਸਮੈਂਟ ਡਰਾਈਵ ਦਾ ਪ੍ਰਬੰਧ ਕੀਤਾ ਗਿਆ | ਇੰਟਰਨਸ਼ਿਪ ਸੈਸ਼ਨ ਦਾ ਸੰਚਾਲਨ ਗੁਰਜੀਤ (ਹਿਮਲ ਇਨਫੋਟੈੱਲ ਪ੍ਰਾਈਵੇਟ ਲਿਮਟਿਡ) ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਦਯੋਗ-ਅਧਾਰਿਤ ਇੰਟਰਨਸ਼ਿਪਾਂ, ਵਿਹਾਰਕ ਅਨੁਭਵ, ਹੁਨਰ ਵਿਕਾਸ ਅਤੇ ਆਈ. ਟੀ. ਅਤੇ ਤਕਨਾਲੋਜੀ ਖੇਤਰ 'ਚ ਉੱਭਰ ਰਹੇ ਕਰੀਅਰ ਦੇ ਮੌਕਿਆਂ ਬਾਰੇ ਮਾਰਗਦਰਸ਼ਨ ਕੀਤਾ | ਉਨ੍ਹਾਂ ਨੇ ਪੇਸ਼ੇਵਰ ਵਿਕਾਸ ਲਈ ਅਸਲ ਪ੍ਰੋਜੈਕਟਾਂ 'ਚ ਹੱਥੀਂ ਸਿਖਲਾਈ ਅਤੇ ਅਨੁਭਵ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਪਰਵਿੰਦਰ ਅਤੇ ਉਨ੍ਹਾਂ ਦੀ ਟੀਮ ਨੇ ਰੇਡੀਏਜ ਪ੍ਰਾਈਵੇਟ ਲਿਮਟਿਡ ਵਲੋਂ ਯੋਗਤਾ ਟੈਸਟ ਅਤੇ ਇੰਟਰਵਿਊ ਪ੍ਰਕਿਰਿਆ ਦਾ ਸੰਚਾਲਨ ਕੀਤਾ, ਜਿਸ ਦੇ ਨਤੀਜੇ ਵਜੋਂ ਤਿੰਨ ਕੰਪਿਊਟਰ ਇੰਜੀਨੀਅਰਿੰਗ ਵਿਦਿਆਰਥੀਆਂ ਦੀ ਚੋਣ ਹੋਈ, ਜੋ ਕਿ ਸੰਸਥਾ ਲਈ ਇਕ ਮਹੱਤਵਪੂਰਨ ਪ੍ਰਾਪਤੀ ਹੈ | ਸਿਖਲਾਈ ਅਤੇ ਪਲੇਸਮੈਂਟ ਅਫ਼ਸਰ ਅਮਨਦੀਪ ਸਿੰਘ ਅਤੇ ਰੋਹਿਤ ਮੰਧਰ (ਲੈਕਚਰਾਰ, ਕੰਪਿਊਟਰ ਇੰਜੀਨੀਅਰਿੰਗ) ਨੇ ਪ੍ਰੋਗਰਾਮ ਦਾ ਤਾਲਮੇਲ ਕਰਦਿਆਂ ਕਿਹਾ ਕਿ ਅਜਿਹੇ ਉਦਯੋਗ-ਸੰਸਥਾ ਸਹਿਯੋਗ ਵਿਦਿਆਰਥੀਆਂ ਦੀ ਰੁਜ਼ਗਾਰਯੋਗਤਾ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਪਿ੍ੰਸੀਪਲ ਇੰਜੀ. ਅਨਿਲ ਕੁਮਾਰ ਨੇ ਆਉਣ ਵਾਲੀਆਂ ਕੰਪਨੀਆਂ ਦਾ ਧੰਨਵਾਦ ਕੀਤਾ ਅਤੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਸਮਾਗਮ 'ਚ ਸੰਦੀਪ ਕੌਰ, ਅਮਿਤ ਧੀਮਾਨ ਤੇ ਦੀਪਕ ਸੈਣੀ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੋਲੀ ਮੌਕੇ ਫੈਸ਼ਨ ਡਿਜ਼ਾਈਨ ਵਿਭਾਗ ਵਲੋਂ ਵਿਕਰੀ-ਕਮ-ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਨਵੀਨ ਜਿੰਦਲ ਫਾੳਾੂਡੇਸ਼ਨ ਨੇ ਨਸ਼ਾ ਛੁਡਾਉਣ...
Ad Position 24